Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 19, 2026

ਜਲੰਧਰ ਬੀਐਸਐਫ ਹੈੱਡਕੁਆਰਟਰ ਧਮਾਕਾ ਮਾਮਲਾ: ਦਿੱਲੀ ਤੋਂ ਇੱਕ ਸ਼ੱਕੀ ਕਾਬੂ, ਦੋ ਦਿਨ ਕੀਤੀ ਸੀ ਰੇਕੀ

ਜਲੰਧਰ ਕੰਵਲਜੀਤ ਸਿੰਘ ਮੱਕੜ – ਜਲੰਧਰ ਵਿਖੇ ਬੀਐਸਐਫ ਪੰਜਾਬ ਫਰੰਟੀਅਰ ਹੈੱਡ ਆਫਿਸ ਦੇ ਬਾਹਰ 5 ਮਈ ਨੂੰ ਹੋਏ ਧਮਾਕੇ ਦੇ ਮਾਮਲੇ ਵਿੱਚ ਜਾਂਚ ਏਜੰਸੀਆਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਭਰੋਸੇਯੋਗ ਸੂਤਰਾਂ ਮੁਤਾਬਕ ਦਿੱਲੀ ਅਤੇ ਜਲੰਧਰ ਪੁਲਿਸ ਦੀ ਸਾਂਝੀ ਕਾਰਵਾਈ ਦੌਰਾਨ ਇੱਕ ਸ਼ੱਕੀ ਵਿਅਕਤੀ ਨੂੰ ਦਿੱਲੀ ਤੋਂ ਕਾਬੂ ਕੀਤਾ ਗਿਆ ਹੈ। ਇਸ ਸਮੇਂ ਦਿੱਲੀ ਦੀ ਸੀਆਈਏ ਟੀਮ ਵੱਲੋਂ ਸ਼ੱਕੀ ਤੋਂ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਸੂਤਰਾਂ ਅਨੁਸਾਰ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਜਲੰਧਰ ਬੱਸ ਸਟੈਂਡ ਪਹੁੰਚਿਆ, ਜਿੱਥੋਂ ਉਸ ਨੇ ਦੂਜੇ ਸ਼ਹਿਰ ਲਈ ਬੱਸ ਫੜੀ ਅਤੇ ਬਾਅਦ ਵਿੱਚ ਦਿੱਲੀ ਜਾ ਕੇ ਲੁਕ ਗਿਆ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਪੁਲਿਸ ਸ਼ੱਕੀ ਨੂੰ ਆਪਣੀ ਕਸਟਡੀ ਵਿੱਚ ਲੈ ਕੇ ਹੋਰ ਪੁੱਛਗਿੱਛ ਕਰ ਰਹੀ ਹੈ, ਹਾਲਾਂਕਿ ਪੁਲਿਸ ਵੱਲੋਂ ਅਜੇ ਤੱਕ ਇਸ ਦੀ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ।
ਜਾਂਚ ਏਜੰਸੀਆਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਧਮਾਕਾ ਖੁਦ ਸ਼ੱਕੀ ਨੇ ਕੀਤਾ ਜਾਂ ਉਸ ਨੂੰ ਕਿਸੇ ਹੋਰ ਵੱਲੋਂ ਵਿਸਫੋਟਕ ਸਮੱਗਰੀ ਸੌਂਪੀ ਗਈ ਸੀ। ਪ੍ਰਾਰੰਭਿਕ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਨੇ ਵਾਰਦਾਤ ਤੋਂ ਪਹਿਲਾਂ ਕਰੀਬ ਦੋ ਦਿਨ ਤੱਕ ਇਲਾਕੇ ਦੀ ਰੇਕੀ ਕੀਤੀ ਸੀ।
ਜ਼ਿਕਰਯੋਗ ਹੈ ਕਿ 5 ਮਈ ਦੀ ਰਾਤ ਕਰੀਬ 8 ਵਜੇ ਜਲੰਧਰ ਸਥਿਤ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਜ਼ੋਰਦਾਰ ਧਮਾਕਾ ਹੋਇਆ ਸੀ। ਇਸ ਧਮਾਕੇ ਦੌਰਾਨ ਬੀਐਸਐਫ ਦਫਤਰ ਵਿੱਚ ਪਾਰਸਲ ਲੈਣ ਆਏ ਗੜ੍ਹਾ ਨਿਵਾਸੀ 21 ਸਾਲਾ ਗੁਰਪ੍ਰੀਤ ਦੀ ਸਕੂਟੀ ਅੱਗ ਦੀ ਲਪੇਟ ਵਿੱਚ ਆ ਗਈ ਸੀ। ਸ਼ੁਰੂਆਤੀ ਜਾਂਚ ਵਿੱਚ ਸਕੂਟੀ ਵਿੱਚ ਵਿਸਫੋਟਕ ਸਮੱਗਰੀ ਹੋਣ ਦਾ ਸ਼ੱਕ ਜਤਾਇਆ ਗਿਆ ਸੀ।
ਘਟਨਾ ਤੋਂ ਬਾਅਦ ਪੁਲਿਸ ਨੇ ਗੁਰਪ੍ਰੀਤ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਸੀ, ਪਰ ਅਗਲੇ ਦਿਨ ਉਸ ਨੂੰ ਛੱਡ ਦਿੱਤਾ ਗਿਆ। ਧਮਾਕੇ ਤੋਂ ਬਾਅਦ ਜਲੰਧਰ ਪੁਲਿਸ ਨੇ ਇਲਾਕੇ ਅਤੇ ਬੱਸ ਸਟੈਂਡ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ, ਜਿਸ ਵਿੱਚ ਇੱਕ ਨੌਜਵਾਨ ਘਟਨਾ ਤੋਂ ਬਾਅਦ ਬੱਸ ਸਟੈਂਡ ਵੱਲ ਭੱਜਦਾ ਦਿਖਾਈ ਦਿੱਤਾ ਸੀ।
ਸੀਸੀਟੀਵੀ ਫੁਟੇਜ ਅਤੇ ਟੈਕਨੀਕਲ ਸਬੂਤਾਂ ਦੇ ਆਧਾਰ ’ਤੇ ਪੁਲਿਸ ਨੇ ਸ਼ੱਕੀ ਦੀ ਲੋਕੇਸ਼ਨ ਟ੍ਰੇਸ ਕਰਕੇ ਦਿੱਲੀ ਵਿੱਚ ਸਾਂਝਾ ਆਪਰੇਸ਼ਨ ਚਲਾਇਆ ਅਤੇ ਉਸ ਨੂੰ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ। ਹੁਣ ਜਾਂਚ ਏਜੰਸੀਆਂ ਇਹ ਵੀ ਖੰਗਾਲ ਰਹੀਆਂ ਹਨ ਕਿ ਇਸ ਮਾਮਲੇ ਦੇ ਤਾਰ ਕਿਸੇ ਵੱਡੇ ਨੈੱਟਵਰਕ ਨਾਲ ਤਾਂ ਨਹੀਂ ਜੁੜੇ ਹੋਏ।
ਪੁਲਿਸ ਵੱਲੋਂ ਜਾਂਚ ਪ੍ਰਭਾਵਿਤ ਹੋਣ ਦਾ ਹਵਾਲਾ ਦੇ ਕੇ ਅਜੇ ਹੋਰ ਜਾਣਕਾਰੀ ਸਾਂਝੀ ਨਹੀਂ ਕੀਤੀ ਜਾ ਰਹੀ, ਪਰ ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਵਿੱਚ ਹੋਰ ਅਹਿਮ ਖੁਲਾਸੇ ਹੋ ਸਕਦੇ ਹਨ।

Vinkmag ad
Share Our Daily Posts

News Desk

Read Previous

ਜਲੰਧਰ ਦੇ ਸੈਂਟਰਲ ਟਾਊਨ ਵਿੱਚ ‘ਟਾਇਰ ਪੰਕਚਰ ਗੈਂਗ’ ਦਾ ਕਹਿਰ, ਕਾਰ ਵਿਚੋਂ 1.80 ਲੱਖ ਦੀ ਨਕਦੀ, ਲੈਪਟਾਪ ਤੇ ਅਹਿਮ ਦਸਤਾਵੇਜ਼ ਲੈ ਉੱਡੇ

Read Next

ਨੂਰਮਹਿਲ ਵਿੱਚ ਦਰਦਨਾਕ ਸੜਕ ਹਾਦਸਾ: ਸਾਬਕਾ ਸਰਪੰਚ ਦੇ ਪੁੱਤਰ ਦੀ ਮੌਤ, ਆਰੋਪੀ ਡਰਾਈਵਰ ਗ੍ਰਿਫ਼ਤਾਰ