Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 19, 2026

ਨੂਰਮਹਿਲ ਵਿੱਚ ਦਰਦਨਾਕ ਸੜਕ ਹਾਦਸਾ: ਸਾਬਕਾ ਸਰਪੰਚ ਦੇ ਪੁੱਤਰ ਦੀ ਮੌਤ, ਆਰੋਪੀ ਡਰਾਈਵਰ ਗ੍ਰਿਫ਼ਤਾਰ

ਜਲੰਧਰ : ਕੰਵਲਜੀਤ ਸਿੰਘ ਮੱਕੜ – ਨੂਰਮਹਿਲ, ਜਲੰਧਰ, 10 ਮਈ: ਜਲੰਧਰ ਦੇ ਨੂਰਮਹਿਲ ਇਲਾਕੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੇ ਸੜਕ ਹਾਦਸੇ ਵਿੱਚ ਸਾਬਕਾ ਸਰਪੰਚ ਦੇ ਪੁੱਤਰ ਦੀ ਮੌਤ ਹੋ ਜਾਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਕੁਮਾਰ, ਪੁੱਤਰ ਪਾਲ ਚੰਦ (ਸਾਬਕਾ ਸਰਪੰਚ) ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਕੁਮਾਰ ਆਪਣੀ ਸਕੂਟੀ ’ਤੇ ਕਿਸੇ ਕੰਮ ਲਈ ਜਾ ਰਿਹਾ ਸੀ। ਜਦੋਂ ਉਹ ਨੂਰਮਹਿਲ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੀ ਮਹਿੰਦਰਾ ਮੈਕਸ ਗੱਡੀ ਦੇ ਡਰਾਈਵਰ ਨੇ ਕਥਿਤ ਤੌਰ ’ਤੇ ਲਾਪਰਵਾਹੀ ਅਤੇ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਂਦੇ ਹੋਏ ਉਸ ਦੀ ਸਕੂਟੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਟੱਕਰ ਇੰਨੀ ਭਿਆਨਕ ਸੀ ਕਿ ਗੁਰਪ੍ਰੀਤ ਕੁਮਾਰ ਕਈ ਫੁੱਟ ਦੂਰ ਖੇਤਾਂ ਵਿੱਚ ਜਾ ਡਿੱਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਵਿੱਚ ਸਕੂਟੀ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ।
ਹੈਰਾਨੀ ਦੀ ਗੱਲ ਇਹ ਹੈ ਕਿ ਇਹ ਸਾਰਾ ਹਾਦਸਾ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਿਆ, ਜਿਸ ਵਿੱਚ ਟੱਕਰ ਅਤੇ ਹਾਦਸੇ ਦਾ ਮੰਜ਼ਰ ਸਾਫ਼ ਤੌਰ ’ਤੇ ਦਿਖਾਈ ਦੇ ਰਿਹਾ ਹੈ।
ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਸੁਭਾਸ਼ ਚੰਦਰ ਨੇ ਦੱਸਿਆ ਕਿ ਆਰੋਪੀ ਡਰਾਈਵਰ ਹਰਦੇਵ ਸਿੰਘ ਵਾਸੀ ਪਿੰਡ ਧੋਤੀਆਂ, ਤਹਿਸੀਲ ਤਰਨਤਾਰਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਖ਼ਿਲਾਫ਼ ਨੂਰਮਹਿਲ ਥਾਣੇ ਵਿੱਚ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ 67, 186, 281 ਅਤੇ 324(4) ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿੰਡ ਅਤੇ ਇਲਾਕੇ ਦੇ ਲੋਕਾਂ ਨੇ ਇਸ ਘਟਨਾ ’ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਪ੍ਰਸ਼ਾਸਨ ਤੋਂ ਸੜਕ ਸੁਰੱਖਿਆ ਲਈ ਹੋਰ ਸਖ਼ਤ ਕਦਮ ਚੁੱਕਣ ਦੀ ਮੰਗ ਕੀਤੀ ਹੈ।

Vinkmag ad
Share Our Daily Posts

News Desk

Read Previous

ਜਲੰਧਰ ਬੀਐਸਐਫ ਹੈੱਡਕੁਆਰਟਰ ਧਮਾਕਾ ਮਾਮਲਾ: ਦਿੱਲੀ ਤੋਂ ਇੱਕ ਸ਼ੱਕੀ ਕਾਬੂ, ਦੋ ਦਿਨ ਕੀਤੀ ਸੀ ਰੇਕੀ

Read Next

ਜਲੰਧਰ ਦਿਹਾਤੀ ਪੁਲਿਸ ਦੀ ਡਬਲ ਕਾਮਯਾਬੀ: ATM ਤੋੜਫੋੜ ਮਾਮਲੇ ਦੇ 3 ਦੋਸ਼ੀ 72 ਘੰਟਿਆਂ ’ਚ ਕਾਬੂ, ਨਾਜਾਇਜ਼ ਹਥਿਆਰਾਂ ਸਮੇਤ 2 ਹੋਰ ਗ੍ਰਿਫ਼ਤਾਰ