ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ
ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਦਿਹਾਤੀ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਦੋ ਵੱਖ-ਵੱਖ ਕਾਰਵਾਈਆਂ ਵਿੱਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਸ. ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੁਲਿਸ ਕਪਤਾਨ (ਤਫਤੀਸ਼) ਵਨੀਤ ਅਹਿਲਾਵਤ ਆਈ.ਪੀ.ਐਸ ਅਤੇ ਡੀ.ਐਸ.ਪੀ ਕਰਤਾਰਪੁਰ ਨਰਿੰਦਰ ਸਿੰਘ ਦੀ ਨਿਗਰਾਨੀ ਹੇਠ ਕੀਤੀਆਂ ਕਾਰਵਾਈਆਂ ਦੌਰਾਨ ਪੁਲਿਸ ਨੇ ATM ਤੋੜਫੋੜ ਦੀ ਕੋਸ਼ਿਸ਼ ਕਰਨ ਵਾਲੇ 3 ਦੋਸ਼ੀਆਂ ਨੂੰ 72 ਘੰਟਿਆਂ ਅੰਦਰ ਕਾਬੂ ਕਰ ਲਿਆ, ਜਦਕਿ ਇੱਕ ਹੋਰ ਆਪਰੇਸ਼ਨ ਵਿੱਚ 2 ਵਿਅਕਤੀਆਂ ਨੂੰ ਨਾਜਾਇਜ਼ ਹਥਿਆਰ ਅਤੇ ਗੋਲਾ-ਬਾਰੂਦ ਸਮੇਤ ਗ੍ਰਿਫ਼ਤਾਰ ਕੀਤਾ ਗਿਆ।
ATM ਤੋੜਫੋੜ ਮਾਮਲੇ ਵਿੱਚ 3 ਦੋਸ਼ੀ ਕਾਬੂ
ਐਸ.ਐਸ.ਪੀ ਹਰਵਿੰਦਰ ਸਿੰਘ ਵਿਰਕ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 9 ਮਈ 2026 ਨੂੰ ਏ.ਐਸ.ਆਈ ਹਰਦੀਪ ਸਿੰਘ, ਇੰਚਾਰਜ ਪੁਲਿਸ ਚੌਕੀ ਕਿਸ਼ਨਗੜ੍ਹ ਨੂੰ ਅਭਿਸ਼ੇਕ ਸਿੰਘ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ ਕਿ 1 ਅਤੇ 2 ਮਈ ਦੀ ਦਰਮਿਆਨੀ ਰਾਤ ਕਿਸ਼ਨਗੜ੍ਹ ਵਿਖੇ ਸਥਿਤ SBI ਦੇ ATM ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤੋੜਨ ਦੀ ਕੋਸ਼ਿਸ਼ ਕਰਦਿਆਂ ਨੁਕਸਾਨ ਪਹੁੰਚਾਇਆ ਗਿਆ ਹੈ।
ਪੁਲਿਸ ਨੇ CCTV ਫੁਟੇਜ, ਤਕਨੀਕੀ ਜਾਂਚ ਅਤੇ ਸੂਚਨਾ ਤੰਤਰ ਦੀ ਮਦਦ ਨਾਲ ਮਾਮਲੇ ਦੀ ਗੁੱਥੀ ਸੁਲਝਾਉਂਦਿਆਂ 72 ਘੰਟਿਆਂ ਅੰਦਰ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ।
ਗ੍ਰਿਫ਼ਤਾਰ ਦੋਸ਼ੀਆਂ ਦੀ ਪਛਾਣ:
ਕੰਵਲਜੀਤ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਗੱਗੜਭਾਣਾ, ਅੰਮ੍ਰਿਤਸਰ
ਗੁਰਪ੍ਰੀਤ ਸਿੰਘ ਉਰਫ਼ ਸੋਨੂ ਵਾਸੀ ਕਬੀਰ ਮਸਤਾਨ, ਸੁਲਤਾਨਪੁਰ ਲੋਧੀ
ਹਰਪ੍ਰੀਤ ਸਿੰਘ ਉਰਫ਼ ਹੈਪੀ ਵਾਸੀ ਪਿੰਡ ਪਾਵਰ, ਜਲੰਧਰ
ਪੁਲਿਸ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਇਹੀ ਦੋਸ਼ੀ ਭੋਗਪੁਰ ਵਿਖੇ UCO ਬੈਂਕ ਦੇ ATM ਵਿੱਚ ਤੋੜਫੋੜ ਦੀ ਕੋਸ਼ਿਸ਼ ਵਿੱਚ ਵੀ ਸ਼ਾਮਲ ਰਹੇ ਹਨ।
ਬਰਾਮਦਗੀ:
ਇੱਕ ਚਿੱਟੀ ਇੰਡੀਕਾ ਕਾਰ (PB02-S-6868)
ਇੱਕ ਲੋਹੇ ਦੀ ਰਾਡ
ਇੱਕ ਦਾਤਰ
ਨਾਕਾਬੰਦੀ ਦੌਰਾਨ ਨਾਜਾਇਜ਼ ਪਿਸਤੌਲ ਸਮੇਤ 2 ਕਾਬੂ
ਇੱਕ ਹੋਰ ਕਾਰਵਾਈ ਦੌਰਾਨ ਥਾਣਾ ਮਕਸੂਦਾਂ ਦੀ ਪੁਲਿਸ ਟੀਮ ਨਾਕਾਬੰਦੀ ਅਤੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਲਿਧੜਾ ਸੇਂਟ ਸੋਲਜਰ ਕਾਲਜ ਨੇੜੇ ਇੱਕ ਚਿੱਟੀ ਹੁੰਡਈ ਕਰੇਟਾ ਕਾਰ ਸ਼ੱਕੀ ਹਾਲਤ ਵਿੱਚ ਆਉਂਦੀ ਦਿਖਾਈ ਦਿੱਤੀ। ਪੁਲਿਸ ਵੱਲੋਂ ਰੁਕਣ ਦਾ ਇਸ਼ਾਰਾ ਕਰਨ ’ਤੇ ਗੱਡੀ ਚਾਲਕ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵੇਂ ਵਿਅਕਤੀਆਂ ਨੂੰ ਕਾਬੂ ਕਰ ਲਿਆ।
ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ:
ਗੋਪਾਲ ਸਿੰਘ ਉਰਫ਼ ਗੋਪਾ ਵਾਸੀ ਆਦਮਪੁਰ
ਗੁਰਬਖਸ਼ ਸਿੰਘ ਉਰਫ਼ ਸੈਂਡੀ ਵਾਸੀ ਅਸ਼ੋਕ ਵਿਹਾਰ, ਜਲੰਧਰ
ਵਾਹਨ ਦੀ ਤਲਾਸ਼ੀ ਦੌਰਾਨ ਪੁਲਿਸ ਨੇ ਡੈਸ਼ਬੋਰਡ ਵਿੱਚੋਂ ਇੱਕ .30 ਬੋਰ 7.62 ਐੱਮ.ਐੱਮ ਪਿਸਤੌਲ ਬਰਾਮਦ ਕੀਤਾ। ਇਸ ਤੋਂ ਇਲਾਵਾ ਇੱਕ ਦੋਸ਼ੀ ਕੋਲੋਂ 3 ਜ਼ਿੰਦਾ ਕਾਰਤੂਸ ਅਤੇ ਇੱਕ ਖਾਲੀ ਖੋਲ ਵੀ ਬਰਾਮਦ ਕੀਤਾ ਗਿਆ।
ਬਰਾਮਦਗੀ:
01 ਪਿਸਤੌਲ (.30 ਬੋਰ)
03 ਜ਼ਿੰਦਾ ਕਾਰਤੂਸ
01 ਖਾਲੀ ਖੋਲ
01 ਹੁੰਡਈ ਕਰੇਟਾ ਕਾਰ
ਪਹਿਲਾਂ ਵੀ ਦਰਜ ਹਨ ਕਈ ਸੰਗੀਨ ਮਾਮਲੇ
ਪੁਲਿਸ ਜਾਂਚ ਦੌਰਾਨ ਸਾਹਮਣੇ ਆਇਆ ਕਿ ਗ੍ਰਿਫ਼ਤਾਰ ਕੀਤੇ ਗਏ ਗੋਪਾਲ ਸਿੰਘ ਅਤੇ ਗੁਰਬਖਸ਼ ਸਿੰਘ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼, ਨਸ਼ਾ ਤਸਕਰੀ, ਗੋਲੀਬਾਰੀ ਅਤੇ ਆਰਮਜ਼ ਐਕਟ ਸਮੇਤ ਕਈ ਗੰਭੀਰ ਮਾਮਲੇ ਪਹਿਲਾਂ ਤੋਂ ਦਰਜ ਹਨ।
ਐਸ.ਐਸ.ਪੀ ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਜਲੰਧਰ ਦਿਹਾਤੀ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਨਾਕਾਬੰਦੀ, ਸਰਚ ਆਪਰੇਸ਼ਨ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਨਾਜਾਇਜ਼ ਹਥਿਆਰ ਰੱਖਣ ਜਾਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
