Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 18, 2026

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

ਜਲੰਧਰ : ਕੰਵਲਜੀਤ ਸਿੰਘ ਮੱਕੜ — ਪੰਜਾਬ ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਸੰਪਤੀ ਦੀ ਰੱਖਿਆ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਨੂੰ ਇੱਕ ਹੋਰ ਵੱਡੀ ਸਫਲਤਾ ਮਿਲੀ ਹੈ। ਜਲੰਧਰ ਦਿਹਾਤੀ ਪੁਲਿਸ ਨੇ ਤਕਨੀਕੀ ਜਾਂਚ ਅਤੇ ਸਾਇਬਰ ਟ੍ਰੈਕਿੰਗ ਰਾਹੀਂ 120 ਹੋਰ ਗੁੰਮ ਹੋਏ ਮੋਬਾਇਲ ਫੋਨ ਬਰਾਮਦ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਵਾਪਸ ਸੌਂਪ ਦਿੱਤੇ ਹਨ। ਇਨ੍ਹਾਂ ਮੋਬਾਇਲ ਫੋਨਾਂ ਦੀ ਕੁੱਲ ਕੀਮਤ ਕਰੀਬ 25 ਲੱਖ ਰੁਪਏ ਦੱਸੀ ਜਾ ਰਹੀ ਹੈ। ਇਸ ਨਵੀਂ ਬਰਾਮਦਗੀ ਨਾਲ ਹੁਣ ਤੱਕ ਬਰਾਮਦ ਕੀਤੇ ਗਏ ਮੋਬਾਇਲ ਫੋਨਾਂ ਦੀ ਕੁੱਲ ਗਿਣਤੀ 419 ਤੱਕ ਪਹੁੰਚ ਗਈ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਸ. ਹਰਵਿੰਦਰ ਸਿੰਘ ਵਿਰਕ, PPS, ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਨੇ ਦੱਸਿਆ ਕਿ ਉਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਵਨੀਤ ਅਹਿਲਾਵਤ, IPS, ਪੁਲਿਸ ਕਪਤਾਨ (ਤਫਤੀਸ਼) ਦੀ ਅਗਵਾਈ ਵਿੱਚ ਜ਼ਿਲ੍ਹਾ ਸਾਂਝ ਕੇਂਦਰ ਅਤੇ CIA ਸਟਾਫ ਦੀਆਂ ਟੀਮਾਂ ਵੱਲੋਂ ਲਗਾਤਾਰ ਮਿਹਨਤ, ਤਕਨੀਕੀ ਵਿਸ਼ਲੇਸ਼ਣ ਅਤੇ ਸਾਇਬਰ ਟ੍ਰੈਕਿੰਗ ਰਾਹੀਂ ਇਹ ਸਫਲਤਾ ਹਾਸਲ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਗੁੰਮ ਹੋਏ ਮੋਬਾਇਲ ਫੋਨਾਂ ਸਬੰਧੀ ਮਿਲਣ ਵਾਲੀਆਂ ਸ਼ਿਕਾਇਤਾਂ ਨੂੰ ਪਹਿਲਾਂ ਸਾਂਝ ਕੇਂਦਰਾਂ ਵਿੱਚ ਦਰਜ ਕੀਤਾ ਜਾਂਦਾ ਹੈ ਅਤੇ ਬਾਅਦ ਵਿੱਚ CEIR ਪੋਰਟਲ (Central Equipment Identity Register) ’ਤੇ ਅਪਲੋਡ ਕੀਤਾ ਜਾਂਦਾ ਹੈ। ਇਸ ਪੋਰਟਲ ਦੀ ਮਦਦ ਨਾਲ ਮੋਬਾਇਲ ਫੋਨਾਂ ਦੀ ਲੋਕੇਸ਼ਨ ਅਤੇ ਇਸਤੇਮਾਲ ਸਬੰਧੀ ਜਾਣਕਾਰੀ ਇਕੱਠੀ ਕਰਕੇ ਸੰਬੰਧਤ ਥਾਣਿਆਂ ਅਤੇ CIA ਸਟਾਫ ਨਾਲ ਸਾਂਝੀ ਕੀਤੀ ਜਾਂਦੀ ਹੈ, ਜਿਸ ਨਾਲ ਬਰਾਮਦਗੀ ਨੂੰ ਯਕੀਨੀ ਬਣਾਇਆ ਜਾਂਦਾ ਹੈ।
ਇਸ ਮੁਹਿੰਮ ਦੌਰਾਨ ਸਬ-ਇੰਸਪੈਕਟਰ ਦਲਵਿੰਦਰ ਸਿੰਘ, ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ ਅਤੇ ਇੰਸਪੈਕਟਰ ਪੁਸ਼ਪ ਬਾਲੀ, ਇੰਚਾਰਜ CIA ਸਟਾਫ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਦਿਨ-ਰਾਤ ਮਿਹਨਤ ਕਰਦਿਆਂ ਇਹ ਮੋਬਾਇਲ ਫੋਨ ਬਰਾਮਦ ਕੀਤੇ।
SSP ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਮੋਬਾਇਲ ਫੋਨ ਹਰ ਵਿਅਕਤੀ ਦੀ ਰੋਜ਼ਾਨਾ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਚੁੱਕਾ ਹੈ, ਜਿਸ ਵਿੱਚ ਨਿੱਜੀ ਜਾਣਕਾਰੀ, ਤਸਵੀਰਾਂ, ਬੈਂਕਿੰਗ ਵੇਰਵੇ ਅਤੇ ਹੋਰ ਮਹੱਤਵਪੂਰਨ ਡਾਟਾ ਮੌਜੂਦ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਦਾ ਮੋਬਾਇਲ ਗੁੰਮ ਜਾਂ ਚੋਰੀ ਹੋ ਜਾਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਕਰਕੇ ਮੋਬਾਇਲ ਦੀ ਬਰਾਮਦਗੀ ਅਤੇ ਉਸਦੇ ਸੰਭਾਵਿਤ ਗਲਤ ਇਸਤੇਮਾਲ ਨੂੰ ਰੋਕਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਲੋਕਾਂ ਦੀ ਸੁਰੱਖਿਆ, ਉਨ੍ਹਾਂ ਦੀ ਸੰਪਤੀ ਦੀ ਰੱਖਿਆ ਅਤੇ ਸਾਇਬਰ ਅਪਰਾਧਾਂ ਦੀ ਰੋਕਥਾਮ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅਜਿਹੀਆਂ ਮੁਹਿੰਮਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ।

Vinkmag ad
Share Our Daily Posts

News Desk

Read Previous

ਜਲੰਧਰ ਦਿਹਾਤੀ ਪੁਲਿਸ ਦੀ ਡਬਲ ਕਾਮਯਾਬੀ: ATM ਤੋੜਫੋੜ ਮਾਮਲੇ ਦੇ 3 ਦੋਸ਼ੀ 72 ਘੰਟਿਆਂ ’ਚ ਕਾਬੂ, ਨਾਜਾਇਜ਼ ਹਥਿਆਰਾਂ ਸਮੇਤ 2 ਹੋਰ ਗ੍ਰਿਫ਼ਤਾਰ

Read Next

ਸੰਗਰਾਂਦ ਮੌਕੇ ਬੰਬੇ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਸੰਪੰਨ