Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 18, 2026

ਸੰਗਰਾਂਦ ਮੌਕੇ ਬੰਬੇ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਸੰਪੰਨ

ਜਲੰਧਰ : ਕੰਵਲਜੀਤ ਸਿੰਘ ਮੱਕੜ — ਜੇਠ ਮਹੀਨੇ ਦੀ ਪਵਿੱਤਰ ਸੰਗਰਾਂਦ ਮੌਕੇ ਅੱਜ ਬੰਬੇ ਨਗਰ ਦੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਵਿਖੇ ਵਿਸ਼ੇਸ਼ ਧਾਰਮਿਕ ਦੀਵਾਨ ਬਹੁਤ ਹੀ ਸ਼ਰਧਾ, ਭਾਵਨਾ ਅਤੇ ਧੂਮਧਾਮ ਨਾਲ ਸਜਾਏ ਗਏ। ਸਵੇਰ ਤੋਂ ਹੀ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿੱਚ ਗੁਰੂ ਪਿਆਰੀ ਸਾਧ ਸੰਗਤ ਨੇ ਹਾਜ਼ਰੀ ਭਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

ਇਸ ਮੌਕੇ ਗੁਰਬਾਣੀ ਦੇ ਪਾਵਨ ਬਚਨ
“ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅੱਗੇ ਸਭ ਨਿਵੰਨਿ।। ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ।।”
ਦਾ ਉਚਾਰਣ ਕੀਤਾ ਗਿਆ ਅਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ।
ਸ਼ਾਮ 7 ਵਜੇ ਸੋਦਰੁ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਵਿੱਚ ਭਾਈ ਸਾਹਿਬ ਭਾਈ ਫਤਹਿ ਸਿੰਘ ਜੀ ਅਤੇ ਉਨ੍ਹਾਂ ਦੇ ਰਾਗੀ ਜਥੇ ਨੇ ਸ਼ਾਮ 7:30 ਵਜੇ ਤੋਂ 8:30 ਵਜੇ ਤੱਕ ਰਸਭਿੰਨਾ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸੰਗਤਾਂ ਵੱਲੋਂ ਪ੍ਰਸ਼ਾਦੇ ਅਤੇ ਲੰਗਰ ਦੀ ਸੇਵਾ ਵੀ ਬੜੀ ਸ਼ਰਧਾ ਨਾਲ ਨਿਭਾਈ ਗਈ।
ਇਸ ਪਵਿੱਤਰ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਗੁਰੂ ਘਰ ਨਾਲ ਜੁੜੇ ਰਹਿਣ ਦੀ ਅਪੀਲ ਕੀਤੀ ਗਈ।
ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ।

Vinkmag ad
Share Our Daily Posts

News Desk

Read Previous

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

Read Next

ਜਲੰਧਰ ਹਾਈਟਸ ਵਿੱਚ ਨਾਬਾਲਗ ਵਿਦਿਆਰਥੀ ’ਤੇ ਜਾਨਲੇਵਾ ਹਮਲਾ, ਸੁਧੀਰ ਪੁਰੀ ਦੇ ਪੁੱਤਰ ਸਮੇਤ 2 ਖ਼ਿਲਾਫ਼ ਮਾਮਲਾ ਦਰਜ