Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 18, 2026

ਜਲੰਧਰ ਹਾਈਟਸ ਵਿੱਚ ਨਾਬਾਲਗ ਵਿਦਿਆਰਥੀ ’ਤੇ ਜਾਨਲੇਵਾ ਹਮਲਾ, ਸੁਧੀਰ ਪੁਰੀ ਦੇ ਪੁੱਤਰ ਸਮੇਤ 2 ਖ਼ਿਲਾਫ਼ ਮਾਮਲਾ ਦਰਜ

ਜਲੰਧਰ :ਕੰਵਲਜੀਤ ਸਿੰਘ ਮੱਕੜ – ਜਲੰਧਰ ਦੇ 66 ਫੁੱਟ ਰੋਡ ਸਥਿਤ ਜਲੰਧਰ ਹਾਈਟਸ-1 ਵਿੱਚ ਗੁੰਡਾਗਰਦੀ ਅਤੇ ਜਾਨਲੇਵਾ ਹਮਲੇ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਕਲੱਬ ਹਾਊਸ ਦੇ ਸਾਹਮਣੇ V ਬਲਾਕ ਦੇ ਬਾਹਰ ਸ਼ਾਮ ਸਮੇਂ ਹੋਏ ਇਸ ਖੂਨੀ ਹਮਲੇ ਵਿੱਚ 12ਵੀਂ ਜਮਾਤ ਦੇ ਇਕ ਵਿਦਿਆਰਥੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਪੁਲਿਸ ਨੇ ਇਸ ਮਾਮਲੇ ਵਿੱਚ ਕਾਰੋਬਾਰੀ ਸੁਧੀਰ ਪੁਰੀ ਦੇ ਪੁੱਤਰ ਸਮੇਤ ਦੋ ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਜਖ਼ਮੀ ਵਿਦਿਆਰਥੀ ਦੇ ਪਿਤਾ ਸੰਜੀਵ ਚੋਪੜਾ, ਵਾਸੀ ਗੁਰਜੇਪਾਲ ਨਗਰ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ 12ਵੀਂ ਕਲਾਸ ਦਾ ਵਿਦਿਆਰਥੀ ਹੈ ਅਤੇ ਬੀਤੀ ਸ਼ਾਮ ਕਰੀਬ 7 ਵਜੇ ਆਪਣੇ ਦੋਸਤ ਨੂੰ ਮਿਲਣ ਲਈ ਜਲੰਧਰ ਹਾਈਟਸ ਗਿਆ ਸੀ। ਜਦੋਂ ਉਹ ਕਲੱਬ ਹਾਊਸ ਦੇ ਸਾਹਮਣੇ ਫਾਊਂਟੇਨ ਕੋਲ ਖੜ੍ਹਾ ਸੀ ਤਾਂ ਬਿਨਾਂ ਨੰਬਰ ਵਾਲੀ ਸਵਿਫਟ ਅਤੇ ਸਕਾਰਪਿਓ ਗੱਡੀਆਂ ਵਿੱਚ ਸਵਾਰ ਕਰੀਬ 10 ਤੋਂ 15 ਹਥਿਆਰਬੰਦ ਨੌਜਵਾਨ ਉੱਥੇ ਪਹੁੰਚੇ।
ਦੋਸ਼ ਹੈ ਕਿ XUV 700 (ਨੰਬਰ PB08-FM-5050) ਵਿੱਚ ਸਵਾਰ ਸੁਧੀਰ ਪੁਰੀ ਦੇ ਪੁੱਤਰ ਅਤੇ ਉਸ ਦੇ ਸਾਥੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ’ਤੇ ਅਚਾਨਕ ਹਮਲਾ ਕਰ ਦਿੱਤਾ। ਹਮਲੇ ਦੌਰਾਨ ਪੀੜਤ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਹ ਖੂਨ ਨਾਲ ਲਥਪਥ ਹੋ ਗਿਆ।
ਪੀੜਤ ਦੇ ਪਰਿਵਾਰ ਦਾ ਦੋਸ਼ ਹੈ ਕਿ ਹਮਲਾਵਰਾਂ ਨੇ ਸਿਰਫ ਇਸ ਗੱਲ ਨੂੰ ਲੈ ਕੇ ਹਮਲਾ ਕੀਤਾ ਕਿ ਨੌਜਵਾਨ ਉਨ੍ਹਾਂ ਵੱਲ ਦੇਖ ਰਿਹਾ ਸੀ। ਹਮਲੇ ਤੋਂ ਬਾਅਦ ਮੁਲਜ਼ਮ ਜਾਂਦੇ ਸਮੇਂ ਵੀ ਜਾਨੋਂ ਮਾਰਣ ਦੀਆਂ ਧਮਕੀਆਂ ਦੇ ਕੇ ਫਰਾਰ ਹੋ ਗਏ।
ਸੂਤਰਾਂ ਮੁਤਾਬਕ ਜਦੋਂ ਜਲੰਧਰ ਹਾਈਟਸ ਦੀ ਸੁਰੱਖਿਆ ਟੀਮ ਨੇ ਹਮਲਾਵਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹ ਸੁਰੱਖਿਆ ਕਰਮਚਾਰੀਆਂ ਨਾਲ ਵੀ ਉਲਝ ਪਏ। ਘਟਨਾ ਦੀ ਸਾਰੀ ਸੀਸੀਟੀਵੀ ਫੁਟੇਜ ਪੁਲਿਸ ਦੇ ਹਵਾਲੇ ਕਰ ਦਿੱਤੀ ਗਈ ਹੈ।
ਹੈਰਾਨੀ ਦੀ ਗੱਲ ਇਹ ਹੈ ਕਿ ਘਟਨਾ ਵਾਲੀ ਥਾਂ ਦੇ ਬਿਲਕੁਲ ਨੇੜੇ ਪੁਲਿਸ ਚੌਕੀ ਮੌਜੂਦ ਹੋਣ ਦੇ ਬਾਵਜੂਦ ਹਮਲਾਵਰ ਬੇਖੌਫ਼ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ, ਜਿਸ ਕਾਰਨ ਪੁਲਿਸ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਉੱਠ ਰਹੇ ਹਨ।
ਫਿਲਹਾਲ ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ ’ਤੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਸੰਗਰਾਂਦ ਮੌਕੇ ਬੰਬੇ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਸੰਪੰਨ

Read Next

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ