Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 18, 2026

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ : ਕੰਵਲਜੀਤ ਸਿੰਘ ਮੱਕੜ –  ਪੰਜਾਬ ਵਿੱਚ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਚਲ ਰਹੀ ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੇ ਨੇਤ੍ਰਿਤਵ ਹੇਠ ਕਮਿਸ਼ਨਰੇਟ ਪੁਲਿਸ ਨੇ ਇੱਕ ਸੁਚੱਜੀ ਕਾਰਵਾਈ ਦੌਰਾਨ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਦਾ ਭੰਡਾਫੋੜ ਕਰਦੇ ਹੋਏ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ 8 ਅਤਿਆਧੁਨਿਕ ਪਿਸਤੌਲਾਂ ਅਤੇ 45 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਬਰਾਮਦ ਹਥਿਆਰਾਂ ਵਿੱਚ 1 PX5 ਪਿਸਤੌਲ, 1 Zigana ਪਿਸਤੌਲ, 3 ਪਿਸਤੌਲਾਂ .30 ਬੋਰ ਅਤੇ 3 ਪਿਸਤੌਲਾਂ .32 ਬੋਰ ਸ਼ਾਮਲ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਸ਼ੱਕੀ ਵਿਅਕਤੀ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨਾਲ ਜੁੜੇ ਹੋਏ ਹਨ। ਸੂਚਨਾ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਟੀਮ ਨੇ ਛਾਪੇਮਾਰੀ ਕਰਕੇ ਚਾਰਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ।
ਮੁੱਢਲੀ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਤਾਰ ਵਿਦੇਸ਼ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਹੋ ਸਕਦੇ ਹਨ। ਪੁਲਿਸ ਅਨੁਸਾਰ ਇਹ ਮੁਲਜ਼ਮ ਦੋ ਕਤਲ ਦੇ ਮਾਮਲਿਆਂ ਵਿੱਚ ਵੀ ਲੋੜੀਂਦੇ ਸਨ ਅਤੇ ਗ੍ਰਿਫ਼ਤਾਰੀ ਤੋਂ ਬਚ ਰਹੇ ਸਨ।
ਪੁਲਿਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਇਸ ਗਿਰੋਹ ਦੇ ਹੋਰ ਮੈਂਬਰਾਂ, ਸਪਲਾਈ ਚੇਨ ਅਤੇ ਪੂਰੇ ਨੈੱਟਵਰਕ ਬਾਰੇ ਜਾਣਕਾਰੀ ਇਕੱਠੀ ਕਰਕੇ ਉਸਨੂੰ ਤੋੜਿਆ ਜਾ ਸਕੇ।
ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਸੰਗਠਿਤ ਅਪਰਾਧ, ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਰਾਸ਼ਟਰ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ‘ਜ਼ੀਰੋ ਟੋਲਰੈਂਸ’ ਨੀਤੀ ਤਹਿਤ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ, ਤਾਂ ਜੋ ਪੰਜਾਬ ਨੂੰ ਸੁਰੱਖਿਅਤ ਅਤੇ ਅਮਨਪਸੰਦ ਬਣਾਇਆ ਜਾ ਸਕੇ।

Vinkmag ad
Share Our Daily Posts

News Desk

Read Previous

ਜਲੰਧਰ ਹਾਈਟਸ ਵਿੱਚ ਨਾਬਾਲਗ ਵਿਦਿਆਰਥੀ ’ਤੇ ਜਾਨਲੇਵਾ ਹਮਲਾ, ਸੁਧੀਰ ਪੁਰੀ ਦੇ ਪੁੱਤਰ ਸਮੇਤ 2 ਖ਼ਿਲਾਫ਼ ਮਾਮਲਾ ਦਰਜ

Read Next

ਲੁਧਿਆਣਾ ‘ਚ 4-5 ਜੂਨ ਨੂੰ ਹੋਵੇਗੀ 101ਵੀਂ ਪੰਜਾਬ ਸਟੇਟ ਸੀਨੀਅਰ ਐਥਲੈਟਿਕਸ ਚੈਂਪੀਅਨਸ਼ਿਪ, ਇੰਟਰਸਟੇਟ ਲਈ ਪੰਜਾਬ ਟੀਮ ਦੀ ਹੋਵੇਗੀ ਚੋਣ