Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 18, 2026

ਲੁਧਿਆਣਾ ‘ਚ 4-5 ਜੂਨ ਨੂੰ ਹੋਵੇਗੀ 101ਵੀਂ ਪੰਜਾਬ ਸਟੇਟ ਸੀਨੀਅਰ ਐਥਲੈਟਿਕਸ ਚੈਂਪੀਅਨਸ਼ਿਪ, ਇੰਟਰਸਟੇਟ ਲਈ ਪੰਜਾਬ ਟੀਮ ਦੀ ਹੋਵੇਗੀ ਚੋਣ

ਜਲੰਧਰ: ਕੰਵਲਜੀਤ ਸਿੰਘ ਮੱਕੜ – ਜਲੰਧਰ, ਪੰਜਾਬ ਐਥਲੈਟਿਕਸ ਐਸੋਸੀਏਸ਼ਨ (PAA) ਵੱਲੋਂ 101ਵੀਂ ਪੰਜਾਬ ਸਟੇਟ ਸੀਨੀਅਰ ਐਥਲੈਟਿਕਸ ਚੈਂਪੀਅਨਸ਼ਿਪ 2026 ਦਾ ਆਯੋਜਨ 4 ਤੋਂ 5 ਜੂਨ 2026 ਤੱਕ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿੱਚ ਕਰਵਾਇਆ ਜਾ ਰਿਹਾ ਹੈ। ਇਹ ਮੁਕਾਬਲੇ ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਲੁਧਿਆਣਾ ਵੱਲੋਂ ਪੰਜਾਬ ਐਥਲੈਟਿਕਸ ਐਸੋਸੀਏਸ਼ਨ ਦੀ ਦੇਖ-ਰੇਖ ਹੇਠ ਕਰਵਾਏ ਜਾਣਗੇ।

ਪੰਜਾਬ ਐਥਲੈਟਿਕਸ ਐਸੋਸੀਏਸ਼ਨ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਇਸ ਚੈਂਪੀਅਨਸ਼ਿਪ ਦਾ ਮੁੱਖ ਉਦੇਸ਼ 24 ਤੋਂ 28 ਜੂਨ 2026 ਤੱਕ ਭੁਵਨੇਸ਼ਵਰ (ਓਡੀਸ਼ਾ) ਵਿੱਚ ਹੋਣ ਵਾਲੀ 65ਵੀਂ ਨੈਸ਼ਨਲ ਇੰਟਰਸਟੇਟ ਸੀਨੀਅਰ ਐਥਲੈਟਿਕਸ ਚੈਂਪੀਅਨਸ਼ਿਪ ਲਈ ਪੰਜਾਬ ਦੀ ਟੀਮ ਦੀ ਚੋਣ ਕਰਨਾ ਹੈ।
ਮੁਕਾਬਲਿਆਂ ਵਿੱਚ ਓਪਨ ਪੁਰਸ਼ ਅਤੇ ਮਹਿਲਾ ਵਰਗ ਦੇ ਖਿਡਾਰੀ ਹਿੱਸਾ ਲੈਣਗੇ। ਇਸ ਵਿੱਚ 100 ਮੀਟਰ, 200 ਮੀਟਰ, 400 ਮੀਟਰ, 800 ਮੀਟਰ, 1500 ਮੀਟਰ, 5000 ਮੀਟਰ, 10000 ਮੀਟਰ, ਹਰਡਲਜ਼, 3000 ਮੀਟਰ ਸਟੀਪਲਚੇਜ਼, 20 ਕਿਲੋਮੀਟਰ ਵਾਕ, ਹਾਈ ਜੰਪ, ਪੋਲ ਵਾਲਟ, ਲਾਂਗ ਜੰਪ, ਟ੍ਰਿਪਲ ਜੰਪ, ਸ਼ਾਟਪੁੱਟ, ਡਿਸਕਸ ਥ੍ਰੋ, ਜੈਵਲਿਨ ਥ੍ਰੋ, ਹੈਮਰ ਥ੍ਰੋ, ਡੈਕਾਥਲਾਨ ਅਤੇ ਹੈਪਟਾਥਲਾਨ ਸਮੇਤ ਕਈ ਮੁਕਾਬਲੇ ਕਰਵਾਏ ਜਾਣਗੇ।
ਐਂਟਰੀ ਫੀਸ ਪ੍ਰਤੀ ਖਿਡਾਰੀ 550 ਰੁਪਏ ਨਿਰਧਾਰਤ ਕੀਤੀ ਗਈ ਹੈ, ਜੋ ਕਿ ਨਾਨ-ਰਿਫੰਡੇਬਲ ਹੋਵੇਗੀ। ਆਨਲਾਈਨ ਐਂਟਰੀ ਭਰਨ ਦੀ ਆਖਰੀ ਮਿਤੀ 30 ਮਈ 2026 ਸ਼ਾਮ 5 ਵਜੇ ਤੱਕ ਰੱਖੀ ਗਈ ਹੈ। ਖਿਡਾਰੀ ਕੇਵਲ ਆਨਲਾਈਨ ਮਾਧਿਅਮ ਰਾਹੀਂ ਹੀ ਰਜਿਸਟ੍ਰੇਸ਼ਨ ਕਰਵਾ ਸਕਣਗੇ।
ਐਸੋਸੀਏਸ਼ਨ ਦੇ ਜਨਰਲ ਸਕੱਤਰ ਪ੍ਰੇਮ ਸਿੰਘ ਜੀ ਨੇ ਸਪਸ਼ਟ ਕੀਤਾ ਹੈ ਕਿ ਹਰ ਖਿਡਾਰੀ ਵੱਧ ਤੋਂ ਵੱਧ ਦੋ ਇਵੈਂਟਾਂ ਵਿੱਚ ਭਾਗ ਲੈ ਸਕੇਗਾ। ਕਿਸੇ ਵੀ ਇਵੈਂਟ ਵਿੱਚ ਘੱਟੋ-ਘੱਟ ਚਾਰ ਖਿਡਾਰੀ ਨਾ ਹੋਣ ਦੀ ਸਥਿਤੀ ਵਿੱਚ ਉਸ ਇਵੈਂਟ ਨੂੰ ਟ੍ਰਾਇਲ ਮੰਨਿਆ ਜਾਵੇਗਾ ਅਤੇ ਮੈਡਲ ਜਾਂ ਸਰਟੀਫਿਕੇਟ ਨਹੀਂ ਦਿੱਤੇ ਜਾਣਗੇ।
ਮੁਕਾਬਲਿਆਂ ਦੌਰਾਨ AFI ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇਗੀ ਅਤੇ ਨੈਸ਼ਨਲ ਐਂਟੀ ਡੋਪਿੰਗ ਏਜੰਸੀ (NADA) ਵੱਲੋਂ ਡੋਪ ਟੈਸਟ ਵੀ ਲਏ ਜਾਣਗੇ। ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਪੰਜਾਬ ਐਥਲੈਟਿਕਸ ਐਸੋਸੀਏਸ਼ਨ ਨੇ ਸਾਰੇ ਜ਼ਿਲ੍ਹਾ ਯੂਨਿਟਾਂ, ਕੋਚਾਂ ਅਤੇ ਖਿਡਾਰੀਆਂ ਨੂੰ ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾਉਣ ਅਤੇ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ।

Vinkmag ad
Share Our Daily Posts

News Desk

Read Previous

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

Read Next

ਨੂਰਮਹਿਲ ਥਾਣੇ ਦੇ ਏਐਸਆਈ ਖ਼ਿਲਾਫ਼ ਸੜਕ ਹਾਦਸੇ ਦਾ ਮਾਮਲਾ ਦਰਜ ਬਾਈਕ ਨੂੰ ਟੱਕਰ ਮਾਰ ਕੇ ਮੌਕੇ ਤੋਂ ਫਰਾਰ ਹੋਣ ਦੇ ਦੋਸ਼, ਡਿਊਟੀ ਤੋਂ ਗੈਰਹਾਜ਼ਰ