Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 18, 2026

ਨੂਰਮਹਿਲ ਥਾਣੇ ਦੇ ਏਐਸਆਈ ਖ਼ਿਲਾਫ਼ ਸੜਕ ਹਾਦਸੇ ਦਾ ਮਾਮਲਾ ਦਰਜ ਬਾਈਕ ਨੂੰ ਟੱਕਰ ਮਾਰ ਕੇ ਮੌਕੇ ਤੋਂ ਫਰਾਰ ਹੋਣ ਦੇ ਦੋਸ਼, ਡਿਊਟੀ ਤੋਂ ਗੈਰਹਾਜ਼ਰ

ਜਲੰਧਰ : ਕੰਵਲਜੀਤ ਸਿੰਘ ਮੱਕੜ –  ਜ਼ਿਲ੍ਹਾ ਜਲੰਧਰ ਦੇ ਨੂਰਮਹਿਲ ਥਾਣੇ ਵਿੱਚ ਤਾਇਨਾਤ ਇੱਕ ਏਐਸਆਈ ਖ਼ਿਲਾਫ਼ ਸੜਕ ਹਾਦਸੇ ਦਾ ਮਾਮਲਾ ਦਰਜ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੋਸ਼ ਹੈ ਕਿ ਏਐਸਆਈ ਨੇ ਆਪਣੀ ਕਾਰ ਨਾਲ ਇੱਕ ਮੋਟਰਸਾਈਕਲ ਨੂੰ ਟੱਕਰ ਮਾਰੀ ਅਤੇ ਘਟਨਾ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ ‘ਤੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਲਾਭ ਸਿੰਘ ਨੇ ਦੱਸਿਆ ਕਿ ਏਐਸਆਈ ਵਿਜੈ ਕੁਮਾਰ ਖ਼ਿਲਾਫ਼ ਹਰਪ੍ਰੀਤ ਸਿੰਘ ਵਾਸੀ ਕੱਚਾ ਪੱਕਾ ਬੇਹੜਾ ਨੇ ਸ਼ਿਕਾਇਤ ਦਿੱਤੀ ਸੀ। ਸ਼ਿਕਾਇਤਕਰਤਾ ਮੁਤਾਬਕ 20 ਮਈ 2026 ਨੂੰ ਸਵੇਰੇ ਕਰੀਬ 11:40 ਵਜੇ ਉਹ ਆਪਣੀ ਬਾਈਕ ਨੰਬਰ PB-08-BK-9931 ‘ਤੇ ਗੁਰਦੁਆਰਾ ਸਾਹਿਬ ਤੇਲੀ ਮੋੜ ਵੱਲ ਜਾ ਰਿਹਾ ਸੀ। ਇਸ ਦੌਰਾਨ ਏਐਸਆਈ ਵਿਜੈ ਕੁਮਾਰ ਨੇ ਆਪਣੀ ਕਾਰ ਨਾਲ ਉਸ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ।
ਹਾਦਸੇ ਵਿੱਚ ਹਰਪ੍ਰੀਤ ਸਿੰਘ ਨੂੰ ਮਾਮੂਲੀ ਸੱਟਾਂ ਲੱਗੀਆਂ ਜਦਕਿ ਉਸ ਦੀ ਬਾਈਕ ਵੀ ਨੁਕਸਾਨੀ ਗਈ। ਦੋਸ਼ ਹੈ ਕਿ ਹਾਦਸੇ ਤੋਂ ਬਾਅਦ ਏਐਸਆਈ ਮੌਕੇ ਤੋਂ ਗੱਡੀ ਸਮੇਤ ਫਰਾਰ ਹੋ ਗਿਆ। ਪੁਲਿਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ ‘ਤੇ ਏਐਸਆਈ ਵਿਜੈ ਕੁਮਾਰ ਵਰਲਾਸ ਖ਼ਿਲਾਫ਼ ਐਫਆਈਆਰ ਨੰਬਰ 73 ਤਹਿਤ ਧਾਰਾ 279, 337, 338 ਅਤੇ 447 ਅਧੀਨ ਮਾਮਲਾ ਦਰਜ ਕਰ ਲਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਏਐਸਆਈ ਵਿਜੈ ਕੁਮਾਰ ਪਿੰਡ ਸਿੱਧਮ ਸਟੇਸ਼ਨ, ਥਾਣਾ ਸਦਰ ਨਕੋਦਰ ਦਾ ਰਹਿਣ ਵਾਲਾ ਹੈ ਅਤੇ ਪਿਛਲੇ ਕਰੀਬ 7 ਸਾਲਾਂ ਤੋਂ ਨੂਰਮਹਿਲ ਥਾਣੇ ਵਿੱਚ ਵਾਇਰਲੈੱਸ ਆਪਰੇਟਰ ਵਜੋਂ ਤਾਇਨਾਤ ਹੈ।
ਥਾਣਾ ਮੁਖੀ ਲਾਭ ਸਿੰਘ ਨੇ ਦੱਸਿਆ ਕਿ ਕੇਸ ਦਰਜ ਹੋਣ ਤੋਂ ਬਾਅਦ ਏਐਸਆਈ ਵਿਜੈ ਕੁਮਾਰ ਡਿਊਟੀ ‘ਤੇ ਹਾਜ਼ਰ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਜਿਵੇਂ ਹੀ ਉਹ ਡਿਊਟੀ ‘ਤੇ ਆਏਗਾ, ਉਸ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਜੇਕਰ ਮੁਲਜ਼ਮ ਡਿਊਟੀ ‘ਤੇ ਹਾਜ਼ਰ ਨਹੀਂ ਹੁੰਦਾ ਤਾਂ ਉਸ ਨੂੰ ਘਰ ਤੋਂ ਲਿਆ ਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Vinkmag ad
Share Our Daily Posts

News Desk

Read Previous

ਲੁਧਿਆਣਾ ‘ਚ 4-5 ਜੂਨ ਨੂੰ ਹੋਵੇਗੀ 101ਵੀਂ ਪੰਜਾਬ ਸਟੇਟ ਸੀਨੀਅਰ ਐਥਲੈਟਿਕਸ ਚੈਂਪੀਅਨਸ਼ਿਪ, ਇੰਟਰਸਟੇਟ ਲਈ ਪੰਜਾਬ ਟੀਮ ਦੀ ਹੋਵੇਗੀ ਚੋਣ

Read Next

ਗਾਇਕ ਖਾਨ ਸਾਬ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ, ਮੱਥੇ ‘ਚ ਵੱਜਿਆ ਕੱਚ ਨਵੇਂ ਗੀਤ “ਪਾਗਲ ਨਈ ਹੋਣਾ” ਦੀ ਸ਼ੂਟਿੰਗ ਦੌਰਾਨ ਵਾਪਰਿਆ ਹਾਦਸਾ, ਮੱਥੇ ‘ਤੇ ਲੱਗੇ ਟਾਂਕੇ