Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਗਾਇਕ ਖਾਨ ਸਾਬ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ, ਮੱਥੇ ‘ਚ ਵੱਜਿਆ ਕੱਚ ਨਵੇਂ ਗੀਤ “ਪਾਗਲ ਨਈ ਹੋਣਾ” ਦੀ ਸ਼ੂਟਿੰਗ ਦੌਰਾਨ ਵਾਪਰਿਆ ਹਾਦਸਾ, ਮੱਥੇ ‘ਤੇ ਲੱਗੇ ਟਾਂਕੇ

ਜਲੰਧਰ : ਕੰਵਲਜੀਤ ਸਿੰਘ ਮੱਕੜ – ਫਗਵਾੜਾ ਨਾਲ ਸੰਬੰਧਿਤ ਮਸ਼ਹੂਰ ਪੰਜਾਬੀ ਗਾਇਕ ਖਾਨ ਸਾਬ ਆਪਣੇ ਨਵੇਂ ਗੀਤ “ਪਾਗਲ ਨਈ ਹੋਣਾ” ਦੀ ਸ਼ੂਟਿੰਗ ਦੌਰਾਨ ਜ਼ਖ਼ਮੀ ਹੋ ਗਏ। ਹਾਲਾਂਕਿ ਇਹ ਘਟਨਾ ਕੁਝ ਸਮਾਂ ਪਹਿਲਾਂ ਦੀ ਦੱਸੀ ਜਾ ਰਹੀ ਹੈ ਪਰ ਇਸ ਨਾਲ ਜੁੜੀ ਵੀਡੀਓ ਹੁਣ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਜਲੰਧਰ ਵਿੱਚ ਗੀਤ ਦੀ ਸ਼ੂਟਿੰਗ ਚੱਲ ਰਹੀ ਸੀ। ਇਸ ਦੌਰਾਨ ਇੱਕ ਸੀਨ ਵਿੱਚ ਖਾਨ ਸਾਬ ਨੂੰ ਕੱਚ ਵਿੱਚ ਸਿਰ ਮਾਰਨਾ ਸੀ। ਸ਼ਾਟ ਦੌਰਾਨ ਉਨ੍ਹਾਂ ਨੇ ਪੂਰੀ ਤਾਕਤ ਨਾਲ ਕੱਚ ਵਿੱਚ ਸਿਰ ਮਾਰ ਦਿੱਤਾ, ਜਿਸ ਕਾਰਨ ਮੋਟਾ ਕੱਚ ਟੁੱਟ ਗਿਆ ਅਤੇ ਉਸ ਦੇ ਟੁਕੜੇ ਉਨ੍ਹਾਂ ਦੇ ਮੱਥੇ ਵਿੱਚ ਚੁਭ ਗਏ। ਇਸ ਨਾਲ ਉਹ ਲਹੂ-ਲੁਹਾਨ ਹੋ ਗਏ।
ਘਟਨਾ ਤੋਂ ਬਾਅਦ ਮੌਕੇ ‘ਤੇ ਮੌਜੂਦ ਕ੍ਰੂ ਮੈਂਬਰ ਤੁਰੰਤ ਉਨ੍ਹਾਂ ਦੀ ਮਦਦ ਲਈ ਅੱਗੇ ਆਏ ਅਤੇ ਟਿਸ਼ੂ ਪੇਪਰ ਨਾਲ ਖੂਨ ਸਾਫ ਕੀਤਾ। ਬਾਅਦ ਵਿੱਚ ਖਾਨ ਸਾਬ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੇ ਮੱਥੇ ‘ਤੇ ਟਾਂਕੇ ਲਗਾਏ ਗਏ।
ਖਾਨ ਸਾਬ ਨੇ ਇਸ ਘਟਨਾ ਦੀ ਜਾਣਕਾਰੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕਰਦੇ ਹੋਏ ਕਿਹਾ ਕਿ ਉਹ ਆਪਣੇ ਕਿਰਦਾਰ ਵਿੱਚ ਇੰਨੇ ਜ਼ਿਆਦਾ ਡੂੰਘੇ ਹੋ ਗਏ ਸਨ ਕਿ ਉਨ੍ਹਾਂ ਨੂੰ ਕੱਚ ਦੀ ਮੋਟਾਈ ਦਾ ਅਹਿਸਾਸ ਹੀ ਨਹੀਂ ਹੋਇਆ। ਉਨ੍ਹਾਂ ਕਿਹਾ, “ਮੈਂ ਆਪਣੇ ਕਿਰਦਾਰ ਵਿੱਚ ਪੂਰੀ ਤਰ੍ਹਾਂ ਡੁੱਬ ਚੁੱਕਾ ਸੀ। ਕੱਚ ਕਾਫੀ ਮੋਟਾ ਸੀ ਅਤੇ ਮੈਂ ਜ਼ੋਰ ਨਾਲ ਸਿਰ ਮਾਰ ਦਿੱਤਾ, ਜਿਸ ਕਾਰਨ ਕੱਚ ਟੁੱਟ ਕੇ ਮੇਰੇ ਮੱਥੇ ਵਿੱਚ ਚੁਭ ਗਿਆ। ਹੁਣ ਦਰਦ ਘੱਟ ਹੋ ਰਿਹਾ ਹੈ ਕਿਉਂਕਿ ਲੋਕ ਮੇਰੀ ਐਕਟਿੰਗ ਦੀ ਵੀ ਤਾਰੀਫ਼ ਕਰ ਰਹੇ ਹਨ।”
ਉਨ੍ਹਾਂ ਇਹ ਵੀ ਕਿਹਾ ਕਿ ਇੱਕ ਸੱਚਾ ਕਲਾਕਾਰ ਉਹੀ ਹੁੰਦਾ ਹੈ ਜੋ ਆਪਣੇ ਕਿਰਦਾਰ ਵਿੱਚ ਇਸ ਕਦਰ ਖੋ ਜਾਵੇ ਕਿ ਉਸਨੂੰ ਨਫ਼ਾ-ਨੁਕਸਾਨ ਦੀ ਪਰਵਾਹ ਨਾ ਰਹੇ। ਖਾਨ ਸਾਬ ਨੇ ਆਪਣੇ ਪਰਿਵਾਰ ਤੋਂ ਵੀ ਮਾਫ਼ੀ ਮੰਗੀ ਅਤੇ ਕਿਹਾ ਕਿ ਮੱਥੇ ਵਿੱਚੋਂ ਖੂਨ ਨਿਕਲਦਾ ਦੇਖ ਕੇ ਪਰਿਵਾਰ ਕਾਫੀ ਘਬਰਾ ਗਿਆ ਸੀ।
ਚੋਟ ਲੱਗਣ ਦੇ ਬਾਵਜੂਦ ਖਾਨ ਸਾਬ ਦਾ ਜੋਸ਼ ਕਾਇਮ ਰਿਹਾ। ਉਨ੍ਹਾਂ ਕ੍ਰੂ ਮੈਂਬਰਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਕੁਝ ਨਹੀਂ ਹੋਇਆ ਅਤੇ ਸ਼ਾਟ ਦਾ ਪਲੇਬੈਕ ਦਿਖਾਇਆ ਜਾਵੇ। ਖਾਨ ਸਾਬ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੂੰ ਪਹਿਲਾਂ ਕੱਚ ਦੀ ਮੋਟਾਈ ਬਾਰੇ ਪਤਾ ਨਹੀਂ ਸੀ, ਪਰ ਉਹ ਆਪਣੇ ਕਿਰਦਾਰ ਵਿੱਚ ਬਹੁਤ ਜ਼ਿਆਦਾ ਖੋ ਗਏ ਸਨ।

Vinkmag ad
Share Our Daily Posts

News Desk

Read Previous

ਨੂਰਮਹਿਲ ਥਾਣੇ ਦੇ ਏਐਸਆਈ ਖ਼ਿਲਾਫ਼ ਸੜਕ ਹਾਦਸੇ ਦਾ ਮਾਮਲਾ ਦਰਜ ਬਾਈਕ ਨੂੰ ਟੱਕਰ ਮਾਰ ਕੇ ਮੌਕੇ ਤੋਂ ਫਰਾਰ ਹੋਣ ਦੇ ਦੋਸ਼, ਡਿਊਟੀ ਤੋਂ ਗੈਰਹਾਜ਼ਰ

Read Next

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ