Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਦਿਹਾਤੀ ਪੁਲਿਸ ਵੱਲੋਂ ਵੱਖ-ਵੱਖ ਥਾਣਿਆਂ ਵਿੱਚ ਜੁਰਮਾਂ ਸਬੰਧੀ ਬੰਦ ਅਤੇ ਲੰਮੇ ਸਮੇਂ ਤੋਂ ਲਵਾਰਿਸ ਖੜ੍ਹੇ ਵਾਹਨਾਂ ਨੂੰ ਲੈ ਕੇ ਇੱਕ ਮਹੱਤਵਪੂਰਨ ਜਨਰਲ ਪਬਲਿਕ ਨੋਟਿਸ ਜਾਰੀ ਕੀਤਾ ਗਿਆ ਹੈ। ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਕਈ ਵਾਹਨ ਮਾਲਕਾਂ ਵੱਲੋਂ ਅਜੇ ਤੱਕ ਆਪਣੇ ਵਾਹਨਾਂ ਨੂੰ ਰਿਲੀਜ਼ ਕਰਵਾਉਣ ਲਈ ਸੰਬੰਧਿਤ ਥਾਣਿਆਂ ਨਾਲ ਕੋਈ ਤਾਲਮੇਲ ਨਹੀਂ ਕੀਤਾ ਗਿਆ।

ਪੁਲਿਸ ਵੱਲੋਂ ਵਾਹਨ ਮਾਲਕਾਂ ਨੂੰ ਆਖਰੀ ਮੌਕਾ ਦਿੰਦਿਆਂ ਕਿਹਾ ਗਿਆ ਹੈ ਕਿ ਜੋ ਵੀ ਵਿਅਕਤੀ ਆਪਣੇ ਵਾਹਨ ਰਿਲੀਜ਼ ਕਰਵਾਉਣਾ ਚਾਹੁੰਦਾ ਹੈ, ਉਹ 10 ਜੂਨ 2026 ਤੱਕ ਦਫਤਰ ਕਪਤਾਨ ਪੁਲਿਸ (ਤਫਤੀਸ਼), ਦਫਤਰ ਸੀਨੀਅਰ ਕਪਤਾਨ ਪੁਲਿਸ ਜਲੰਧਰ ਦਿਹਾਤੀ ਵਿਖੇ ਪਹੁੰਚ ਕੇ ਮਾਲਕੀ ਸਬੰਧੀ ਦਸਤਾਵੇਜ਼ ਪੇਸ਼ ਕਰੇ।
ਨੋਟਿਸ ਵਿੱਚ ਚੇਤਾਵਨੀ ਦਿੱਤੀ ਗਈ ਹੈ ਕਿ ਨਿਰਧਾਰਿਤ ਸਮੇਂ ਤੱਕ ਕੋਈ ਦਾਅਵਾ ਨਾ ਕਰਨ ਦੀ ਸੂਰਤ ਵਿੱਚ ਇਹ ਮੰਨਿਆ ਜਾਵੇਗਾ ਕਿ ਮਾਲਕ ਆਪਣੇ ਵਾਹਨਾਂ ਨੂੰ ਰਿਲੀਜ਼ ਨਹੀਂ ਕਰਵਾਉਣਾ ਚਾਹੁੰਦੇ। ਇਸ ਤੋਂ ਬਾਅਦ ਸਾਰੇ ਵਾਹਨਾਂ ਦਾ CrPC / BNSS ਅਤੇ ਹੋਰ ਸਬੰਧਤ ਕਾਨੂੰਨੀ ਪ੍ਰਾਵਧਾਨਾਂ ਅਨੁਸਾਰ ਨਿਪਟਾਰਾ ਕਰ ਦਿੱਤਾ ਜਾਵੇਗਾ।
ਪੁਲਿਸ ਵੱਲੋਂ ਜਾਰੀ ਕੀਤੀ ਗਈ ਲਿਸਟ ਵਿੱਚ ਐਕਟਿਵਾ, ਸਪਲੈਂਡਰ, ਪਲੈਟੀਨਾ, ਪਲਸਰ, ਹੌਂਡਾ ਸ਼ਾਈਨ, ਡਿਸਕਵਰ, ਸਕੂਟਰ, ਬੋਲੇਰੋ, ਸਕਾਰਪਿਓ, ਸਵਿਫਟ ਡਿਜ਼ਾਇਰ, ਸੈਂਟਰੋ, ਇੰਡੀਗੋ, ਫੋਰਡ ਫੀਏਸਟਾ ਅਤੇ ਮਿਨੀ ਬੱਸ ਸਮੇਤ ਦਰਜਨਾਂ ਦੋਪਹੀਆ ਅਤੇ ਚਾਰਪਹੀਆ ਵਾਹਨ ਸ਼ਾਮਲ ਹਨ।
ਪੁਲਿਸ ਨੇ ਦੱਸਿਆ ਕਿ ਲਵਾਰਿਸ ਵਾਹਨਾਂ ਦੀ ਪੂਰੀ ਸੂਚੀ ਜਲੰਧਰ ਦਿਹਾਤੀ ਪੁਲਿਸ ਦੀ ਅਧਿਕਾਰਿਕ ਵੈਬਸਾਈਟ
jalandharrural.punjabpolice.gov.in ‘ਤੇ ਅਪਲੋਡ ਕੀਤੀ ਗਈ ਹੈ।
ਹੋਰ ਜਾਣਕਾਰੀ ਲਈ ਕੰਟਰੋਲ ਰੂਮ ਜਲੰਧਰ ਦਿਹਾਤੀ ਦੇ ਨੰਬਰ 78373-40100, 81948-00100 ਅਤੇ ਕਪਤਾਨ ਪੁਲਿਸ (ਤਫਤੀਸ਼) ਦੇ ਨੰਬਰ 79880-77682 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Vinkmag ad
Share Our Daily Posts

News Desk

Read Previous

ਗਾਇਕ ਖਾਨ ਸਾਬ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ, ਮੱਥੇ ‘ਚ ਵੱਜਿਆ ਕੱਚ ਨਵੇਂ ਗੀਤ “ਪਾਗਲ ਨਈ ਹੋਣਾ” ਦੀ ਸ਼ੂਟਿੰਗ ਦੌਰਾਨ ਵਾਪਰਿਆ ਹਾਦਸਾ, ਮੱਥੇ ‘ਤੇ ਲੱਗੇ ਟਾਂਕੇ

Read Next

ਦੁਬਈ ਵਿੱਚ ਹੀਰਿਆਂ ਦੇ ਕਾਰੋਬਾਰ ਦੇ ਨਾਮ ‘ਤੇ 25 ਲੱਖ ਦੀ ਠੱਗੀ, ਦੰਪਤੀ ਖ਼ਿਲਾਫ਼ ਕੇਸ ਦਰਜ