Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਦੁਬਈ ਵਿੱਚ ਹੀਰਿਆਂ ਦੇ ਕਾਰੋਬਾਰ ਦੇ ਨਾਮ ‘ਤੇ 25 ਲੱਖ ਦੀ ਠੱਗੀ, ਦੰਪਤੀ ਖ਼ਿਲਾਫ਼ ਕੇਸ ਦਰਜ

ਜਲੰਧਰ : ਕੰਵਲਜੀਤ ਸਿੰਘ ਮੱਕੜ –  ਦੁਬਈ ਵਿੱਚ ਹੀਰਿਆਂ ਦੇ ਕਾਰੋਬਾਰ ਵਿੱਚ ਨਿਵੇਸ਼ ਕਰਵਾ ਕੇ ਵੱਡੇ ਮੁਨਾਫੇ ਦਾ ਝਾਂਸਾ ਦੇਣ ਦੇ ਨਾਮ ‘ਤੇ 25 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਕਮਿਸ਼ਨਰੇਟ ਜਲੰਧਰ ਨੇ ਜਾਂਚ ਤੋਂ ਬਾਅਦ ਹੋਸ਼ਿਆਰਪੁਰ ਦੇ ਤਲਵਾਰਾ ਨਿਵਾਸੀ ਇੱਕ ਦੰਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਹਿਚਾਣ ਅਤੁਲ ਵਰਮਾ ਅਤੇ ਉਸ ਦੀ ਪਤਨੀ ਰੀਆ ਵਰਮਾ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਬਸਤੀ ਦਾਨਿਸ਼ਮੰਦਾ ਦੇ ਰਹਿਣ ਵਾਲੇ ਰਾਕੇਸ਼ ਕੁਮਾਰ, ਜੋ ਕਿ ਜਲੰਧਰ ਸੈਂਟਰਲ ਕੋ-ਆਪਰੇਟਿਵ ਬੈਂਕ ਤੋਂ ਸੇਵਾਮੁਕਤ ਕਰਮਚਾਰੀ ਹਨ, ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਅਤੁਲ ਵਰਮਾ ਅਤੇ ਰੀਆ ਵਰਮਾ ਨੇ ਆਪਣੇ ਆਪ ਨੂੰ ਜੁੈਲਰੀ ਕਾਰੋਬਾਰੀ ਦੱਸਦਿਆਂ ਉਨ੍ਹਾਂ ਨੂੰ ਦੁਬਈ ਵਿੱਚ ਹੀਰਿਆਂ ਦੇ ਕਾਰੋਬਾਰ ਵਿੱਚ ਨਿਵੇਸ਼ ਕਰਨ ਲਈ ਪ੍ਰੇਰਿਤ ਕੀਤਾ। ਦੋਸ਼ੀਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਤਲਵਾਰਾ ਅਤੇ ਜਲੰਧਰ ਵਿੱਚ ਜੁੈਲਰੀ ਸ਼ੋਰੂਮ ਹਨ ਅਤੇ ਨਿਵੇਸ਼ ‘ਤੇ ਹਰ 15 ਤੋਂ 20 ਦਿਨਾਂ ਵਿੱਚ ਵਧੀਆ ਮੁਨਾਫਾ ਦਿੱਤਾ ਜਾਵੇਗਾ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਦੋਸ਼ੀਆਂ ਦੀਆਂ ਗੱਲਾਂ ‘ਤੇ ਭਰੋਸਾ ਕਰਦੇ ਹੋਏ ਉਨ੍ਹਾਂ ਨੇ 28 ਫਰਵਰੀ 2025 ਨੂੰ ਵੱਖ-ਵੱਖ ਬੈਂਕ ਖਾਤਿਆਂ ਵਿੱਚ ਆਰਟੀਜੀਐਸ ਰਾਹੀਂ ਕੁੱਲ 25 ਲੱਖ ਰੁਪਏ ਟ੍ਰਾਂਸਫਰ ਕਰ ਦਿੱਤੇ। ਰਾਕੇਸ਼ ਕੁਮਾਰ ਦੇ ਅਨੁਸਾਰ ਦੋਸ਼ੀਆਂ ਨੇ ਹੁਣ ਤੱਕ ਕੇਵਲ 3 ਲੱਖ 74 ਹਜ਼ਾਰ 300 ਰੁਪਏ ਹੀ ਮੁਨਾਫੇ ਅਤੇ ਵਿਆਜ ਦੇ ਤੌਰ ‘ਤੇ ਵਾਪਸ ਕੀਤੇ ਹਨ, ਜਦਕਿ ਅਸਲ ਰਕਮ ਵਾਪਸ ਨਹੀਂ ਕੀਤੀ ਗਈ।
ਪੀੜਤ ਨੇ ਦੋਸ਼ ਲਗਾਇਆ ਕਿ ਅਤੁਲ ਵਰਮਾ ਅਤੇ ਰੀਆ ਵਰਮਾ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਉਸ ਨਾਲ ਧੋਖਾਧੜੀ ਕੀਤੀ ਹੈ। ਮਾਮਲੇ ਦੀ ਜਾਂਚ ਸਹਾਇਕ ਪੁਲਿਸ ਕਮਿਸ਼ਨਰ, ਸਪੈਸ਼ਲ ਬ੍ਰਾਂਚ ਅਤੇ ਕਰਿਮਿਨਲ ਇੰਟੈਲੀਜੈਂਸ, ਜਲੰਧਰ ਵੱਲੋਂ ਕੀਤੀ ਗਈ। ਜਾਂਚ ਰਿਪੋਰਟ ਦੇ ਆਧਾਰ ‘ਤੇ ਪੁਲਿਸ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਥਾਣਾ ਡਿਵੀਜ਼ਨ ਨੰਬਰ-5 ਵਿੱਚ ਦੋਵਾਂ ਦੋਸ਼ੀਆਂ ਖ਼ਿਲਾਫ਼ ਬੀਐਨਐਸ ਦੀਆਂ ਧਾਰਾਵਾਂ 316(2), 318(4) ਅਤੇ 61(2) ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਏਐਸਆਈ ਬਲਵਿੰਦਰ ਕੁਮਾਰ ਨੂੰ ਸੌਂਪੀ ਗਈ ਹੈ ਅਤੇ ਦੋਸ਼ੀਆਂ ਦੀ ਭੂਮਿਕਾ ਬਾਰੇ ਹੋਰ ਤਫਤੀਸ਼ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

Read Next

ਨਕੋਦਰ ਤੇ ਨੂਰਮਹਲ ਚੋਣਾਂ ਲਈ ਪੁਲਿਸ ਪ੍ਰਸ਼ਾਸਨ ਮੁਸਤੈਦ, ਸ਼ਾਂਤੀਪੂਰਵਕ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਫੋਰਸ ਨੂੰ ਦਿੱਤੀਆਂ ਵਿਸ਼ੇਸ਼ ਹਦਾਇਤਾਂ