Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 10, 2026

ਕਿਸ਼ਨਪੁਰਾ ਵਿੱਚ ਘਰ ਦੇ ਮੰਦਰ ਤੋਂ ਲੱਗੀ ਭਿਆਨਕ ਅੱਗ, ਸਿਲੰਡਰ ਫਟਣ ਨਾਲ ਪੰਜ ਜਣੇ ਝੁਲਸੇ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਦੇ ਕਿਸ਼ਨਪੁਰਾ ਇਲਾਕੇ ਵਿੱਚ ਸੋਮਵਾਰ ਸਵੇਰੇ ਇੱਕ ਘਰ ਦੇ ਮੰਦਰ ਵਿੱਚ ਲੱਗੇ ਪੱਖੇ ਵਿੱਚ ਸ਼ਾਰਟ ਸਰਕਿਟ ਹੋਣ ਕਾਰਨ ਭਿਆਨਕ ਅੱਗ ਲੱਗ ਗਈ। ਅੱਗ ਨੇ ਕੁਝ ਹੀ ਮਿੰਟਾਂ ਵਿੱਚ ਪੂਰੇ ਘਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਦੌਰਾਨ ਘਰ ਅੰਦਰ ਰੱਖਿਆ ਸਿਲੰਡਰ ਫਟਣ ਨਾਲ ਪੰਜ ਲੋਕ ਝੁਲਸ ਗਏ, ਜਿਨ੍ਹਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ।

ਮਿਲੀ ਜਾਣਕਾਰੀ ਅਨੁਸਾਰ ਭਾਜਪਾ ਆਗੂ ਪ੍ਰਸ਼ਾਂਤ ਗੰਭੀਰ ਦੇ ਪਿਤਾ ਸੁਦਰਸ਼ਨ ਕੁਮਾਰ ਸਵੇਰੇ ਸੈਰ ਲਈ ਘਰ ਤੋਂ ਬਾਹਰ ਨਿਕਲ ਰਹੇ ਸਨ ਕਿ ਅਚਾਨਕ ਘਰ ਦੇ ਮੰਦਰ ਵਿੱਚ ਲੱਗੇ ਪੱਖੇ ਵਿੱਚ ਸ਼ਾਰਟ ਸਰਕਿਟ ਹੋ ਗਿਆ। ਇਸ ਨਾਲ ਮੰਦਰ ਵਿੱਚ ਅੱਗ ਲੱਗ ਗਈ ਜੋ ਕੁਝ ਹੀ ਸਮੇਂ ਵਿੱਚ ਪੂਰੇ ਘਰ ਵਿੱਚ ਫੈਲ ਗਈ। ਅੱਗ ਦਾ ਧੂੰਆ ਦੂਰ-ਦੂਰ ਤੱਕ ਦਿਖਾਈ ਦੇ ਰਿਹਾ ਸੀ।
ਅੱਗ ਦੇਖ ਕੇ ਇਲਾਕੇ ਦੇ ਲੋਕ ਮਦਦ ਲਈ ਇਕੱਠੇ ਹੋ ਗਏ ਅਤੇ ਆਪਣੇ ਪੱਧਰ ’ਤੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਘਰ ਅੰਦਰ ਪਿਆ ਗੈਸ ਸਿਲੰਡਰ ਅਚਾਨਕ ਫਟ ਗਿਆ, ਜਿਸ ਕਾਰਨ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਪੰਜ ਲੋਕ ਝੁਲਸ ਗਏ।
ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ’ਤੇ ਪਹੁੰਚੀ। ਫਾਇਰ ਅਫਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਚਾਰ ਫਾਇਰ ਗੱਡੀਆਂ ਦੀ ਮਦਦ ਨਾਲ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਤੰਗ ਗਲੀਆਂ ਅਤੇ ਹੇਠਾਂ ਲਟਕ ਰਹੀਆਂ ਬਿਜਲੀ ਦੀਆਂ ਤਾਰਾਂ ਕਾਰਨ ਟੀਮ ਨੂੰ ਮੌਕੇ ’ਤੇ ਪਹੁੰਚਣ ਵਿੱਚ ਦਿੱਕਤ ਆਈ।
ਫਾਇਰ ਬ੍ਰਿਗੇਡ ਵੱਲੋਂ ਅੱਗ ’ਤੇ ਕਾਬੂ ਪਾਏ ਜਾਣ ਤੱਕ ਘਰ ਅੰਦਰ ਪਿਆ ਜ਼ਿਆਦਾਤਰ ਸਮਾਨ ਸੜ ਕੇ ਰਾਖ ਹੋ ਚੁੱਕਾ ਸੀ। ਘਰ ਮਾਲਕਾਂ ਨੇ ਦੋਸ਼ ਲਗਾਇਆ ਕਿ ਫਾਇਰ ਬ੍ਰਿਗੇਡ ਦੇ ਦੇਰ ਨਾਲ ਪਹੁੰਚਣ ਕਾਰਨ ਨੁਕਸਾਨ ਵੱਧ ਹੋਇਆ।
ਉਧਰ, ਏਐਸਆਈ ਸੇਵਾ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਕੰਟਰੋਲ ਰੂਮ ਤੋਂ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਹਾਲਾਤ ਦਾ ਜਾਇਜ਼ਾ ਲਿਆ। ਅੱਗ ਲੱਗਣ ਦੇ ਸਹੀ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਨਕੋਦਰ ਤੇ ਨੂਰਮਹਲ ਚੋਣਾਂ ਲਈ ਪੁਲਿਸ ਪ੍ਰਸ਼ਾਸਨ ਮੁਸਤੈਦ, ਸ਼ਾਂਤੀਪੂਰਵਕ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਫੋਰਸ ਨੂੰ ਦਿੱਤੀਆਂ ਵਿਸ਼ੇਸ਼ ਹਦਾਇਤਾਂ

Read Next

ਕਾਰ ਖੜ੍ਹੀ ਕਰਨ ਦੇ ਵਿਵਾਦ ਨੇ ਫੜਿਆ ਤੂਲ, ਪਾਰ्षਦ ਦੇ ਪਿਤਾ ‘ਤੇ ਮਹਿਲਾ ਨਾਲ ਧੱਕਾ-ਮੁੱਕੀ ਅਤੇ ਧਮਕਾਉਣ ਦੇ ਦੋਸ਼ ਥਾਣਾ ਨੰਬਰ 2 ਬਾਹਰ ਹੰਗਾਮਾ, ਮਹਿਲਾ ਬੇਹੋਸ਼; ਦੋਵੇਂ ਧਿਰਾਂ ਵਿਚਕਾਰ ਰਾਜ਼ੀਨਾਮੇ ਦੀ ਕੋਸ਼ਿਸ