Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 30, 2026

ਸਪੋਰਟਸ ਸਕੂਲ ਜਲੰਧਰ ਦੇ ਤੈਰਾਕੀ ਪੂਲ ਵਿੱਚ ਗੂੰਜੀਆਂ ਬੱਚਿਆਂ ਦੀਆਂ ਕਿਲਕਾਰੀਆਂ, ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਿਖਲਾਈ ਜ਼ੋਰਾਂ ‘ਤੇ”

ਜਲੰਧਰ : (ਕੰਵਲਜੀਤ ਸਿੰਘ ਮੱਕੜ) – ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੁੰਦੇ ਹੀ ਸਪੋਰਟਸ ਸਕੂਲ ਜਲੰਧਰ ਦੇ ਤੈਰਾਕੀ ਪੂਲ ਵਿੱਚ ਬੱਚਿਆਂ ਦੀਆਂ ਖੁਸ਼ੀਆਂ ਅਤੇ ਉਤਸ਼ਾਹ ਭਰੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਰਹੀਆਂ ਹਨ। ਵੱਡੀ ਗਿਣਤੀ ਵਿੱਚ ਬੱਚੇ ਤੈਰਾਕੀ ਦੀ ਸਿਖਲਾਈ ਹਾਸਲ ਕਰਨ ਲਈ ਇੱਥੇ ਪਹੁੰਚ ਰਹੇ ਹਨ ਅਤੇ ਪੂਰੀ ਲਗਨ ਨਾਲ ਇਸ ਖੇਡ ਦੀਆਂ ਬਾਰੀਕੀਆਂ ਸਿੱਖ ਰਹੇ ਹਨ।

ਤੈਰਾਕੀ ਕੋਚ ਉਮੇਸ਼ ਸ਼ਰਮਾ ਦੀ ਅਗਵਾਈ ਹੇਠ ਬੱਚਿਆਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਸਿਖਲਾਈ ਦੀ ਸ਼ੁਰੂਆਤ ਵਾਰਮ-ਅੱਪ ਅਤੇ ਵੱਖ-ਵੱਖ ਸਰੀਰਕ ਕਸਰਤਾਂ ਨਾਲ ਕਰਵਾਈ ਜਾਂਦੀ ਹੈ, ਜਿਸ ਤੋਂ ਬਾਅਦ ਖਿਡਾਰੀਆਂ ਨੂੰ ਤੈਰਾਕੀ ਦੀ ਪ੍ਰੈਕਟਿਸ ਲਈ ਪੂਲ ਵਿੱਚ ਉਤਾਰਿਆ ਜਾਂਦਾ ਹੈ।
ਸਵੀਮਿੰਗ ਪੂਲ ਵੱਲੋਂ ਲੜਕਿਆਂ ਅਤੇ ਲੜਕੀਆਂ ਲਈ ਵੱਖ-ਵੱਖ ਬੈਚ ਬਣਾਏ ਗਏ ਹਨ। ਸਵੇਰ ਦੇ ਸਮੇਂ ਲੜਕਿਆਂ ਲਈ 6:00 ਤੋਂ 7:00 ਵਜੇ ਅਤੇ 7:00 ਤੋਂ 8:00 ਵਜੇ ਤੱਕ ਸਿਖਲਾਈ ਦਿੱਤੀ ਜਾਂਦੀ ਹੈ। ਇਸੇ ਤਰ੍ਹਾਂ ਸ਼ਾਮ ਵੇਲੇ ਲੜਕਿਆਂ ਦਾ ਬੈਚ 4:30 ਤੋਂ 5:30 ਵਜੇ ਅਤੇ ਲੜਕੀਆਂ ਦਾ ਬੈਚ 5:30 ਤੋਂ 6:30 ਵਜੇ ਤੱਕ ਚਲਦਾ ਹੈ।
ਸਪੋਰਟਸ ਸਕੂਲ ਜਲੰਧਰ ਦਾ ਤੈਰਾਕੀ ਕੇਂਦਰ ਪੰਜਾਬ ਦੇ ਪ੍ਰਮੁੱਖ ਤੈਰਾਕੀ ਕੇਂਦਰਾਂ ਵਿੱਚੋਂ ਇੱਕ ਹੈ, ਜਿੱਥੋਂ ਸਿਖਲਾਈ ਪ੍ਰਾਪਤ ਕਰਕੇ ਕਈ ਖਿਡਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੱਕ ਪਹੁੰਚੇ ਹਨ। ਇੱਥੇ ਤਿਆਰ ਹੋਏ ਅਨੇਕਾਂ ਤੈਰਾਕ ਅੱਜ ਵੱਖ-ਵੱਖ ਸਰਕਾਰੀ ਅਤੇ ਨਿੱਜੀ ਖੇਤਰਾਂ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਮੌਜੂਦਾ ਸਮੇਂ ਵਿੱਚ ਲਗਭਗ 25 ਖਿਡਾਰੀ ਸਪੋਰਟਸ ਵਿੰਗ ਅਧੀਨ ਨਿਯਮਿਤ ਤੌਰ ‘ਤੇ ਤੈਰਾਕੀ ਦੀ ਸਿਖਲਾਈ ਲੈ ਰਹੇ ਹਨ।
ਇਨ੍ਹਾਂ ਖਿਡਾਰੀਆਂ ਨੇ ਜਲੰਧਰ, ਪੰਜਾਬ ਅਤੇ ਭਾਰਤ ਦੀ ਨੁਮਾਇੰਦਗੀ ਕਰਦਿਆਂ ਜ਼ਿਲ੍ਹਾ, ਰਾਜ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਕਈ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਮਾਣ ਹਾਸਲ ਕੀਤਾ ਹੈ।
ਕੋਚ ਵੀ ਗਰਮ ਕਰਕੇ ਉਮੇਸ਼ ਸ਼ਰਮਾ ਨੇ ਦੱਸਿਆ ਕਿ ਬੱਚਿਆਂ ਵਿੱਚ ਤੈਰਾਕੀ ਪ੍ਰਤੀ ਰੁਚੀ ਲਗਾਤਾਰ ਵਧ ਰਹੀ ਹੈ ਅਤੇ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵੱਡੀ ਗਿਣਤੀ ਵਿੱਚ ਨਵੇਂ ਬੱਚੇ ਵੀ ਸਿਖਲਾਈ ਲਈ ਆ ਰਹੇ ਹਨ। ਉਨ੍ਹਾਂ ਕਿਹਾ ਕਿ ਤੈਰਾਕੀ ਸਿਰਫ਼ ਇੱਕ ਖੇਡ ਹੀ ਨਹੀਂ, ਸਗੋਂ ਸਰੀਰਕ ਤੰਦਰੁਸਤੀ, ਆਤਮ-ਵਿਸ਼ਵਾਸ ਅਤੇ ਜੀਵਨ ਰੱਖਿਆ ਨਾਲ ਜੁੜੀ ਮਹੱਤਵਪੂਰਨ ਕਲਾ ਵੀ ਹੈ।
ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ਪ੍ਰੇਰਿਤ ਕਰਨ, ਤਾਂ ਜੋ ਉਹ ਨਸ਼ਿਆਂ ਅਤੇ ਮੋਬਾਈਲ ਫੋਨਾਂ ਦੀ ਅਤਿਅਧਿਕ ਵਰਤੋਂ ਤੋਂ ਦੂਰ ਰਹਿ ਕੇ ਸਿਹਤਮੰਦ, ਅਨੁਸ਼ਾਸਿਤ ਅਤੇ ਉੱਜਵਲ ਭਵਿੱਖ ਵੱਲ ਅੱਗੇ ਵਧ ਸਕਣ। ਉਨ੍ਹਾਂ ਕਿਹਾ ਕਿ ਖੇਡਾਂ ਬੱਚਿਆਂ ਵਿੱਚ ਆਪਸੀ ਭਾਈਚਾਰਾ, ਟੀਮ ਭਾਵਨਾ ਅਤੇ ਸਮਾਜਿਕ ਸਾਂਝ ਨੂੰ ਮਜ਼ਬੂਤ ਕਰਦੀਆਂ ਹਨ, ਜੋ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਲਾਭਦਾਇਕ ਸਾਬਤ ਹੁੰਦੀਆਂ ਹਨ।

Vinkmag ad
Share Our Daily Posts

News Desk

Read Previous

ਕਾਰ ਖੜ੍ਹੀ ਕਰਨ ਦੇ ਵਿਵਾਦ ਨੇ ਫੜਿਆ ਤੂਲ, ਪਾਰ्षਦ ਦੇ ਪਿਤਾ ‘ਤੇ ਮਹਿਲਾ ਨਾਲ ਧੱਕਾ-ਮੁੱਕੀ ਅਤੇ ਧਮਕਾਉਣ ਦੇ ਦੋਸ਼ ਥਾਣਾ ਨੰਬਰ 2 ਬਾਹਰ ਹੰਗਾਮਾ, ਮਹਿਲਾ ਬੇਹੋਸ਼; ਦੋਵੇਂ ਧਿਰਾਂ ਵਿਚਕਾਰ ਰਾਜ਼ੀਨਾਮੇ ਦੀ ਕੋਸ਼ਿਸ

Read Next

ਜਲੰਧਰ ਦਿਹਾਤੀ ਪੁਲਿਸ ਵੱਲੋਂ 16 ਸੇਵਾਮੁਕਤ ਪੁਲਿਸ ਕਰਮਚਾਰੀਆਂ ਨੂੰ ਨਿੱਘੀ ਵਿਦਾਇਗੀ, ਸ਼ਾਨਦਾਰ ਸੇਵਾਵਾਂ ਲਈ ਕੀਤਾ ਸਨਮਾਨਿਤ