Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 18, 2026

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ: ਕੰਵਲਜੀਤ ਸਿੰਘ ਮੱਕੜ – ਸ਼ਹਿਰ ਵਿੱਚ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ 1 ਜੂਨ 2026 ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ (E-Challan) ਪ੍ਰਣਾਲੀ ਸ਼ੁਰੂ ਕੀਤੀ ਜਾ ਰਹੀ ਹੈ। ਇਸ ਪ੍ਰਣਾਲੀ ਤਹਿਤ ਆਧੁਨਿਕ ਸੀਸੀਟੀਵੀ ਕੈਮਰਿਆਂ ਅਤੇ ਆਟੋਮੈਟਿਕ ਨਿਗਰਾਨੀ ਸਿਸਟਮ ਰਾਹੀਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਜਾਣਗੇ।

ਜਿਨ੍ਹਾਂ ਚੌਰਾਹਿਆਂ ‘ਤੇ ਇਹ ਪ੍ਰਣਾਲੀ ਲਾਗੂ ਕੀਤੀ ਜਾ ਰਹੀ ਹੈ, ਉਨ੍ਹਾਂ ਵਿੱਚ ਗੁਰੂ ਰਵਿਦਾਸ ਚੌਂਕ, ਫੁੱਟਬਾਲ ਚੌਂਕ, ਕਪੂਰਥਲਾ ਚੌਂਕ, ਭਗਵਾਨ ਵਾਲਮੀਕੀ ਚੌਂਕ, ਗੁਰੂ ਅਮਰਦਾਸ ਚੌਂਕ, ਵਰਕਸ਼ਾਪ ਚੌਂਕ, ਡਾ. ਬੀ.ਆਰ. ਅੰਬੇਦਕਰ ਚੌਂਕ, ਮਾਡਲ ਟਾਊਨ ਚੌਂਕ ਅਤੇ ਚੁਨਮਨ ਚੌਂਕ ਸ਼ਾਮਲ ਹਨ।
ਟ੍ਰੈਫਿਕ ਨਿਯਮਾਂ ਦੀ ਉਲੰਘਣਾ ਜਿਵੇਂ ਕਿ ਰੈੱਡ ਲਾਈਟ ਜੰਪ ਕਰਨਾ, ਹੈਲਮੈਟ ਨਾ ਪਹਿਨਣਾ, ਸੀਟ ਬੈਲਟ ਨਾ ਲਗਾਉਣਾ, ਗਲਤ ਦਿਸ਼ਾ ਵਿੱਚ ਵਾਹਨ ਚਲਾਉਣਾ, ਮੋਬਾਈਲ ਫੋਨ ਦੀ ਵਰਤੋਂ ਕਰਨਾ ਅਤੇ ਹੋਰ ਟ੍ਰੈਫਿਕ ਨਿਯਮਾਂ ਦੀ ਅਣਦੇਖੀ ਕਰਨ ਵਾਲੇ ਵਾਹਨ ਚਾਲਕਾਂ ਦੇ ਈ-ਚਲਾਨ ਆਪਣੇ ਆਪ ਜਨਰੇਟ ਹੋਣਗੇ। ਚਲਾਨ ਦੀ ਜਾਣਕਾਰੀ ਵਾਹਨ ਮਾਲਕ ਦੇ ਰਜਿਸਟਰਡ ਮੋਬਾਈਲ ਨੰਬਰ ‘ਤੇ ਭੇਜੀ ਜਾਵੇਗੀ।
ਪ੍ਰਸ਼ਾਸਨ ਵੱਲੋਂ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਹੈਲਮੈਟ ਅਤੇ ਸੀਟ ਬੈਲਟ ਦੀ ਵਰਤੋਂ ਲਾਜ਼ਮੀ ਤੌਰ ‘ਤੇ ਕਰਨ ਅਤੇ ਸਿਗਨਲਾਂ ਦੀ ਪਾਲਣਾ ਕਰਕੇ ਸੜਕਾਂ ਨੂੰ ਸੁਰੱਖਿਅਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
ਸ਼ਹਿਰ ਵਾਸੀਆਂ ਦਾ ਮੰਨਣਾ ਹੈ ਕਿ ਈ-ਚਲਾਨ ਪ੍ਰਣਾਲੀ ਲਾਗੂ ਹੋਣ ਨਾਲ ਟ੍ਰੈਫਿਕ ਅਨੁਸ਼ਾਸਨ ਵਿੱਚ ਸੁਧਾਰ ਆਵੇਗਾ, ਹਾਦਸਿਆਂ ਵਿੱਚ ਕਮੀ ਆਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਪ੍ਰਭਾਵਸ਼ਾਲੀ ਨਿਯੰਤਰਣ ਕੀਤਾ ਜਾ ਸਕੇਗਾ।
ਜਨਹਿਤ ਵਿੱਚ ਜਾਰੀ – ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰੋ, ਸੁਰੱਖਿਅਤ ਯਾਤਰਾ ਕਰੋ।

Vinkmag ad
Share Our Daily Posts

News Desk

Read Previous

ਜਲੰਧਰ ਦਿਹਾਤੀ ਪੁਲਿਸ ਵੱਲੋਂ 16 ਸੇਵਾਮੁਕਤ ਪੁਲਿਸ ਕਰਮਚਾਰੀਆਂ ਨੂੰ ਨਿੱਘੀ ਵਿਦਾਇਗੀ, ਸ਼ਾਨਦਾਰ ਸੇਵਾਵਾਂ ਲਈ ਕੀਤਾ ਸਨਮਾਨਿਤ

Read Next

ਪੈਸਿਆਂ ਦੇ ਲੈਣ-ਦੇਣ ਦੇ ਵਿਵਾਦ ਕਾਰਨ ਆਰ.ਟੀ.ਆਈ. ਐਕਟੀਵਿਸਟ ਅਤੇ ਵਕੀਲ ਦਾ ਕਤਲ, ਕਪੂਰਥਲਾ ਪੁਲਿਸ ਨੇ ਕੁਝ ਘੰਟਿਆਂ ਵਿੱਚ ਦੋਸ਼ੀ ਕੀਤਾ ਕਾਬੂ