Breaking News :

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

September 18, 2026

ਧਰਮ ਪਰਿਵਰਤਨ ਦੇ ਦੋਸ਼ਾਂ ਨੂੰ ਲੈ ਕੇ ਇਲਾਕੇ ਵਿੱਚ ਤਣਾਅ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਇੱਕ ਸਥਾਨਕ ਇਲਾਕੇ ਵਿੱਚ ਧਰਮ ਪਰਿਵਰਤਨ ਦੇ ਦੋਸ਼ਾਂ ਨੂੰ ਲੈ ਕੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਇੱਕ ਘਰ ਵਿੱਚ ਚੱਲ ਰਹੇ ਪ੍ਰਾਰਥਨਾ ਸਮਾਗਮ ਦੌਰਾਨ ਦੋ ਧਿਰਾਂ ਆਮਨੇ-ਸਾਮਨੇ ਆ ਗਈਆਂ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਦੋਵਾਂ ਪੱਖਾਂ ਦੇ ਬਿਆਨ ਦਰਜ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ।

ਜਾਣਕਾਰੀ ਅਨੁਸਾਰ ਕੁਝ ਸਥਾਨਕ ਨਿਵਾਸੀਆਂ ਨੇ ਦੋਸ਼ ਲਗਾਇਆ ਕਿ ਗਰੀਬ ਪਰਿਵਾਰਾਂ ਨੂੰ ਲਾਲਚ ਦੇ ਕੇ ਧਰਮ ਪਰਿਵਰਤਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਇਲਾਕਾ ਨਿਵਾਸੀ ਲੱਕੀ ਨੇ ਕਿਹਾ ਕਿ ਗੜ੍ਹਸ਼ੰਕਰ ਤੋਂ ਆਈਆਂ ਕੁਝ ਔਰਤਾਂ ਲੋਕਾਂ ਨੂੰ ਆਪਣੇ ਧਰਮ ਬਾਰੇ ਜਾਣਕਾਰੀ ਦੇ ਰਹੀਆਂ ਸਨ ਅਤੇ ਉਨ੍ਹਾਂ ਨੂੰ ਧਰਮ ਬਦਲਣ ਲਈ ਪ੍ਰੇਰਿਤ ਕਰ ਰਹੀਆਂ ਸਨ। ਉਨ੍ਹਾਂ ਦੋਸ਼ ਲਗਾਇਆ ਕਿ ਆਰਥਿਕ ਲਾਲਚ ਦੇ ਕੇ ਧਰਮ ਪਰਿਵਰਤਨ ਕਰਵਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਲੱਕੀ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਇਸ ਗੱਲ ਦਾ ਵਿਰੋਧ ਕੀਤਾ ਤਾਂ ਮੌਕੇ ‘ਤੇ ਮੌਜੂਦ ਔਰਤਾਂ ਲੋਕਾਂ ਨੂੰ ਘਰ ਅੰਦਰ ਬੁਲਾ ਕੇ ਧਾਰਮਿਕ ਵਿਚਾਰ ਸਾਂਝੇ ਕਰਨ ਲੱਗ ਪਈਆਂ। ਇਸ ਕਾਰਨ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਇਸ ਦਾ ਵਿਰੋਧ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਘਰ ਵਿੱਚ ਤਿੰਨ ਦਿਨਾਂ ਦਾ ਪ੍ਰੋਗਰਾਮ ਰੱਖਿਆ ਗਿਆ ਸੀ।
ਦੂਜੇ ਪਾਸੇ ਘਰ ਦੇ ਮਾਲਕ ਅਵਤਾਰ ਸਿੰਘ ਨੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਘਰ ਵਿੱਚ ਸਿਰਫ਼ ਪ੍ਰਾਰਥਨਾ ਅਤੇ ਧਾਰਮਿਕ ਸਮਾਗਮ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਕਿਸੇ ਕੋਲ ਇਹ ਸਬੂਤ ਹੈ ਕਿ ਕਿਸੇ ਨੂੰ ਪੈਸਿਆਂ ਜਾਂ ਕਿਸੇ ਹੋਰ ਲਾਲਚ ਰਾਹੀਂ ਧਰਮ ਪਰਿਵਰਤਨ ਲਈ ਮਜਬੂਰ ਕੀਤਾ ਗਿਆ ਹੈ ਤਾਂ ਉਹ ਸਾਹਮਣੇ ਲਿਆਂਦਾ ਜਾਵੇ।
ਅਵਤਾਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਘਰ ਵਿੱਚ ਕੋਈ ਵੀ ਵਿਅਕਤੀ ਆ ਸਕਦਾ ਹੈ ਅਤੇ ਗੜ੍ਹਸ਼ੰਕਰ ਤੋਂ ਆਈਆਂ ਔਰਤਾਂ ਵੀ ਸਿਰਫ਼ ਪ੍ਰਾਰਥਨਾ ਵਿੱਚ ਸ਼ਾਮਲ ਹੋਣ ਲਈ ਆਈਆਂ ਸਨ। ਉਨ੍ਹਾਂ ਸਵਾਲ ਉਠਾਇਆ ਕਿ ਧਾਰਮਿਕ ਪ੍ਰਾਰਥਨਾ ਦਾ ਵਿਰੋਧ ਕਿਉਂ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਜੇ ਤੱਕ ਕੋਈ ਵੀ ਵਿਅਕਤੀ ਸਾਹਮਣੇ ਨਹੀਂ ਆਇਆ ਜਿਸ ਨੇ ਇਹ ਦਾਅਵਾ ਕੀਤਾ ਹੋਵੇ ਕਿ ਉਸ ‘ਤੇ ਧਰਮ ਪਰਿਵਰਤਨ ਲਈ ਦਬਾਅ ਬਣਾਇਆ ਗਿਆ ਸੀ।
ਘਟਨਾ ਦੌਰਾਨ ਮਾਹੌਲ ਇੰਨਾ ਗਰਮਾ ਗਿਆ ਕਿ ਦੋਵਾਂ ਧਿਰਾਂ ਵੱਲੋਂ ਆਪਣੇ-ਆਪਣੇ ਧਾਰਮਿਕ ਨਾਅਰੇ ਵੀ ਲਗਾਏ ਗਏ। ਹਾਲਾਂਕਿ ਪੁਲਿਸ ਦੇ ਮੌਕੇ ‘ਤੇ ਪਹੁੰਚਣ ਤੋਂ ਬਾਅਦ ਸਥਿਤੀ ਕਾਬੂ ਵਿੱਚ ਆ ਗਈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਵਾਂ ਪੱਖਾਂ ਦੇ ਬਿਆਨਾਂ ਅਤੇ ਉਪਲਬਧ ਸਬੂਤਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਵੇਲੇ ਕਿਸੇ ਵੀ ਪੱਖ ਦੇ ਦੋਸ਼ਾਂ ਦੀ ਅਧਿਕਾਰਕ ਪੁਸ਼ਟੀ ਨਹੀਂ ਹੋਈ ਹੈ।

Vinkmag ad
Share Our Daily Posts

News Desk

Read Previous

ਪੈਸਿਆਂ ਦੇ ਲੈਣ-ਦੇਣ ਦੇ ਵਿਵਾਦ ਕਾਰਨ ਆਰ.ਟੀ.ਆਈ. ਐਕਟੀਵਿਸਟ ਅਤੇ ਵਕੀਲ ਦਾ ਕਤਲ, ਕਪੂਰਥਲਾ ਪੁਲਿਸ ਨੇ ਕੁਝ ਘੰਟਿਆਂ ਵਿੱਚ ਦੋਸ਼ੀ ਕੀਤਾ ਕਾਬੂ

Read Next

ਜਲੰਧਰ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਡਾਗ ਸਕੁਆਡ ਅਤੇ ਬੰਬ ਨਿਰੋਧਕ ਦਸਤੇ ਵੱਲੋਂ ਤਲਾਸ਼ੀ