Breaking News :

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

September 18, 2026

ਜਲੰਧਰ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਡਾਗ ਸਕੁਆਡ ਅਤੇ ਬੰਬ ਨਿਰੋਧਕ ਦਸਤੇ ਵੱਲੋਂ ਤਲਾਸ਼ੀ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ, ਪੰਜਾਬ ਵਿੱਚ ਸਕੂਲਾਂ ਅਤੇ ਸਰਕਾਰੀ ਇਮਾਰਤਾਂ ਨੂੰ ਬੰਬ ਨਾਲ ਉਡਾਉਣ ਦੀਆਂ ਮਿਲ ਰਹੀਆਂ ਧਮਕੀਆਂ ਦੇ ਦਰਮਿਆਨ ਜਲੰਧਰ ਦੇ ਜ਼ਿਲ੍ਹਾ ਪ੍ਰਸ਼ਾਸਕੀ ਅਤੇ ਨਿਆਂਇਕ ਕੰਪਲੈਕਸ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਧਮਕੀ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਅਤੇ ਡਾਗ ਸਕੁਆਡ, ਬੰਬ ਨਿਰੋਧਕ ਦਸਤੇ ਅਤੇ ਹੋਰ ਸੁਰੱਖਿਆ ਏਜੰਸੀਆਂ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ।
ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ ਕਰੀਬ 11 ਵਜੇ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਸੂਚਨਾ ਮਿਲੀ। ਇਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਪੂਰੇ ਇਲਾਕੇ ਵਿੱਚ ਚੌਕਸੀ ਵਧਾ ਦਿੱਤੀ ਅਤੇ ਕੋਰਟ ਕੰਪਲੈਕਸ ਦੇ ਅੰਦਰ ਅਤੇ ਬਾਹਰ ਵਿਆਪਕ ਤਲਾਸ਼ੀ ਮੁਹਿੰਮ ਚਲਾਈ। ਡਾਗ ਸਕੁਆਡ ਅਤੇ ਬੰਬ ਨਿਰੋਧਕ ਟੀਮਾਂ ਵੱਲੋਂ ਇਮਾਰਤ ਦੇ ਵੱਖ-ਵੱਖ ਹਿੱਸਿਆਂ, ਪਾਰਕਿੰਗ ਏਰੀਆ ਅਤੇ ਖੜ੍ਹੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।
ਪੁਲਿਸ ਅਧਿਕਾਰੀਆਂ ਮੁਤਾਬਕ ਜਾਂਚ ਦੌਰਾਨ ਕੋਈ ਵੀ ਸ਼ੱਕੀ ਵਸਤੂ ਜਾਂ ਧਮਾਕਾਖੇਜ਼ ਸਮੱਗਰੀ ਨਹੀਂ ਮਿਲੀ। ਇਸ ਦੇ ਬਾਵਜੂਦ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਅਤੇ ਕੋਰਟ ਕੰਪਲੈਕਸ ਵਿੱਚ ਆਉਣ-ਜਾਣ ਵਾਲੇ ਲੋਕਾਂ ਦੀ ਸਖ਼ਤ ਚੈਕਿੰਗ ਕੀਤੀ ਗਈ।
ਖਾਸ ਗੱਲ ਇਹ ਰਹੀ ਕਿ ਧਮਕੀ ਮਿਲਣ ਦੇ ਬਾਵਜੂਦ ਕੋਰਟ ਕੰਪਲੈਕਸ ਨੂੰ ਖਾਲੀ ਨਹੀਂ ਕਰਵਾਇਆ ਗਿਆ ਅਤੇ ਨਾ ਹੀ ਅਦਾਲਤੀ ਕੰਮਕਾਜ ਵਿੱਚ ਕੋਈ ਰੁਕਾਵਟ ਆਈ। ਅਦਾਲਤਾਂ ਵਿੱਚ ਰੋਜ਼ਾਨਾ ਦੀ ਤਰ੍ਹਾਂ ਕਾਰਵਾਈ ਜਾਰੀ ਰਹੀ, ਜਦਕਿ ਸੁਰੱਖਿਆ ਕਰਮਚਾਰੀ ਪੂਰੀ ਤਰ੍ਹਾਂ ਚੌਕਸ ਨਜ਼ਰ ਆਏ।
ਏਐਸਆਈ ਇੰਦਰਪਾਲ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਵੱਲੋਂ ਧਮਕੀ ਸਬੰਧੀ ਜਾਣਕਾਰੀ ਮਿਲਣ ਉਪਰੰਤ ਤੁਰੰਤ ਸੁਰੱਖਿਆ ਟੀਮਾਂ ਨੂੰ ਮੌਕੇ ‘ਤੇ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਵਾਹਨਾਂ ਦੀ ਜਾਂਚ ਕਰਨ ਦੇ ਨਾਲ-ਨਾਲ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਗਈ। ਕਰੀਬ ਡੇਢ ਘੰਟੇ ਤੱਕ ਚੱਲੀ ਜਾਂਚ ਮੁਹਿੰਮ ਤੋਂ ਬਾਅਦ ਟੀਮਾਂ ਵਾਪਸ ਪਰਤ ਗਈਆਂ।
ਉੱਧਰ, ਪੁਲਿਸ ਪ੍ਰਸ਼ਾਸਨ ਵੱਲੋਂ ਧਮਕੀ ਦੇ ਸਰੋਤ ਅਤੇ ਇਸ ਦੇ ਪਿੱਛੇ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਘਟਨਾ ਤੋਂ ਬਾਅਦ ਕੋਰਟ ਕੰਪਲੈਕਸ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ।
ਜਲੰਧਰ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਡਾਗ ਸਕੁਆਡ ਅਤੇ ਬੰਬ ਨਿਰੋਧਕ ਦਸਤੇ ਵੱਲੋਂ ਕੀਤੀ ਗਈ ਵਿਆਪਕ ਤਲਾਸ਼ੀ ਦੌਰਾਨ ਕੋਈ ਸ਼ੱਕੀ ਵਸਤੂ ਨਹੀਂ ਮਿਲੀ।

Vinkmag ad
Share Our Daily Posts

News Desk

Read Previous

ਧਰਮ ਪਰਿਵਰਤਨ ਦੇ ਦੋਸ਼ਾਂ ਨੂੰ ਲੈ ਕੇ ਇਲਾਕੇ ਵਿੱਚ ਤਣਾਅ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

Read Next

ਵਡਾਲਾ ਚੌਂਕ ਨੇੜੇ ਨੌਜਵਾਨਾਂ ‘ਤੇ ਹਮਲਾ, ਤੇਜ਼ਧਾਰ ਹਥਿਆਰਾਂ ਨਾਲ ਡਰਾ ਕੇ ਮੋਟਰਸਾਈਕਲ ਲੁੱਟ ਕੇ ਫਰਾਰ