Breaking News :

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

September 18, 2026

ਵਡਾਲਾ ਚੌਂਕ ਨੇੜੇ ਨੌਜਵਾਨਾਂ ‘ਤੇ ਹਮਲਾ, ਤੇਜ਼ਧਾਰ ਹਥਿਆਰਾਂ ਨਾਲ ਡਰਾ ਕੇ ਮੋਟਰਸਾਈਕਲ ਲੁੱਟ ਕੇ ਫਰਾਰ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਦੇ ਵਡਾਲਾ ਚੌਂਕ ਨੇੜੇ ਦੇਰ ਸ਼ਾਮ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਦੋ ਨੌਜਵਾਨਾਂ ‘ਤੇ ਹਮਲਾ ਕਰਕੇ ਉਨ੍ਹਾਂ ਦਾ ਮੋਟਰਸਾਈਕਲ ਲੁੱਟ ਕੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਪੀੜਤਾਂ ਨੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਹੈ, ਜਿਸ ਤੋਂ ਬਾਅਦ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਨਿਊ ਦਸ਼ਮੇਸ਼ ਨਗਰ (ਮੇਅਰ ਫੌਜੀ ਟੈਂਟ ਹਾਊਸ ਨੇੜੇ) ਦੇ ਰਹਿਣ ਵਾਲਾ ਇੱਕ ਨੌਜਵਾਨ ਆਪਣੇ ਦੋਸਤ ਨਾਲ ਚਿੱਟੀ ਪਿੰਡ ਵੱਲ ਘੁੰਮਣ ਅਤੇ ਫੋਟੋ ਸ਼ੂਟ ਕਰਵਾਉਣ ਲਈ ਗਿਆ ਹੋਇਆ ਸੀ। ਦਿਨ ਭਰ ਉੱਥੇ ਸਮਾਂ ਬਿਤਾਉਣ ਤੋਂ ਬਾਅਦ ਦੋਵੇਂ ਦੋਸਤ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਪਣੇ ਘਰ ਵਾਪਸ ਪਰਤ ਰਹੇ ਸਨ।
ਪੀੜਤ ਨੌਜਵਾਨ ਦੇ ਮੁਤਾਬਕ ਜਿਵੇਂ ਹੀ ਉਹ ਵਡਾਲਾ ਚੌਂਕ ਨੇੜੇ ਪਹੁੰਚੇ ਤਾਂ ਅਚਾਨਕ 4 ਤੋਂ 5 ਅਣਪਛਾਤੇ ਨੌਜਵਾਨਾਂ ਨੇ ਉਨ੍ਹਾਂ ਨੂੰ ਘੇਰ ਲਿਆ। ਹਮਲਾਵਰਾਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਸਨ ਅਤੇ ਉਨ੍ਹਾਂ ਨੇ ਨੌਜਵਾਨਾਂ ਨੂੰ ਡਰਾਉਣ-ਧਮਕਾਉਣ ਦੇ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ।
ਅਚਾਨਕ ਹੋਏ ਇਸ ਹਮਲੇ ਕਾਰਨ ਦੋਵੇਂ ਦੋਸਤ ਘਬਰਾ ਗਏ ਅਤੇ ਆਪਣੀ ਜਾਨ ਬਚਾਉਣ ਲਈ ਮੋਟਰਸਾਈਕਲ ਸੜਕ ‘ਤੇ ਹੀ ਛੱਡ ਕੇ ਨੇੜਲੇ ਖੇਤਾਂ ਵੱਲ ਭੱਜ ਗਏ। ਹਮਲਾਵਰਾਂ ਨੇ ਉਨ੍ਹਾਂ ਦਾ ਪਿੱਛਾ ਵੀ ਕੀਤਾ, ਪਰ ਖੇਤਾਂ ਵਿੱਚ ਦਾਖਲ ਹੋਣ ਤੋਂ ਬਾਅਦ ਉਹ ਪੀੜਤਾਂ ਨੂੰ ਕਾਬੂ ਕਰਨ ਵਿੱਚ ਅਸਫਲ ਰਹੇ।
ਪੀੜਤ ਨੇ ਦੱਸਿਆ ਕਿ ਭੱਜਣ ਦੌਰਾਨ ਹਮਲਾਵਰਾਂ ਨੇ ਉਨ੍ਹਾਂ ਵੱਲ ਇੱਟਾਂ ਵੀ ਸੁੱਟੀਆਂ। ਇੱਕ ਇੱਟ ਉਸ ਦੇ ਪੈਰ ‘ਤੇ ਲੱਗੀ, ਜਿਸ ਕਾਰਨ ਉਸ ਦੇ ਪੈਰ ‘ਤੇ ਗੰਭੀਰ ਸੱਟ ਲੱਗੀ ਅਤੇ ਸੋਜ ਆ ਗਈ। ਜਦੋਂ ਹਮਲਾਵਰਾਂ ਨੂੰ ਨੌਜਵਾਨ ਨਹੀਂ ਮਿਲੇ ਤਾਂ ਉਹ ਵਾਪਸ ਸੜਕ ‘ਤੇ ਆਏ ਅਤੇ ਉੱਥੇ ਖੜ੍ਹਾ ਮੋਟਰਸਾਈਕਲ ਲੈ ਕੇ ਫਰਾਰ ਹੋ ਗਏ।
ਘਟਨਾ ਦੀ ਜਾਣਕਾਰੀ ਮਿਲਣ ਉਪਰੰਤ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਲਾਕੇ ਦੇ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਇਲਾਕੇ ਵਿੱਚ ਸੁਰੱਖਿਆ ਯਕੀਨੀ ਬਣਾਈ ਜਾਵੇ।

Vinkmag ad
Share Our Daily Posts

News Desk

Read Previous

ਜਲੰਧਰ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਡਾਗ ਸਕੁਆਡ ਅਤੇ ਬੰਬ ਨਿਰੋਧਕ ਦਸਤੇ ਵੱਲੋਂ ਤਲਾਸ਼ੀ

Read Next

ਈਡੀ ਸਾਹਮਣੇ ਪੇਸ਼ ਹੋਏ ਆਪ ਵਿਧਾਇਕ ਰਮਨ ਅਰੋੜਾ, ਮਨੀ ਲਾਂਡਰਿੰਗ ਮਾਮਲੇ ਵਿੱਚ ਹੋਈ ਪੁੱਛਗਿੱਛ