Breaking News :

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

September 18, 2026

ਬੈਡਮਿੰਟਨ ਖੇਡਦਿਆਂ ਖਿਡਾਰੀ ਨੂੰ ਆਇਆ ਹਾਰਟ ਅਟੈਕ, ਡਾਕਟਰਾਂ ਦੀ ਤੁਰੰਤ ਸੂਝਬੂਝ ਨਾਲ ਬਚੀ ਜਾਨ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਦੇ ਹੰਸਰਾਜ ਸਟੇਡੀਅਮ ਵਿੱਚ ਬੈਡਮਿੰਟਨ ਖੇਡ ਦੌਰਾਨ ਇੱਕ ਖਿਡਾਰੀ ਨੂੰ ਅਚਾਨਕ ਹਾਰਟ ਅਟੈਕ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸਮੇਂ ਸਿਰ ਮੌਜੂਦ ਡਾਕਟਰਾਂ ਅਤੇ ਮੈਡੀਕਲ ਟੀਮ ਦੀ ਤੁਰੰਤ ਕਾਰਵਾਈ ਕਾਰਨ ਖਿਡਾਰੀ ਦੀ ਜਾਨ ਬਚ ਗਈ ਅਤੇ ਇੱਕ ਵੱਡਾ ਹਾਦਸਾ ਟਲ ਗਿਆ।
ਮਿਲੀ ਜਾਣਕਾਰੀ ਅਨੁਸਾਰ ਦੀਪਕ ਪੁਜਾਰਾ ਨਾਮਕ ਖਿਡਾਰੀ ਬੈਡਮਿੰਟਨ ਖੇਡ ਰਿਹਾ ਸੀ ਕਿ ਅਚਾਨਕ ਉਸ ਦੀ ਤਬੀਅਤ ਵਿਗੜ ਗਈ ਅਤੇ ਉਹ ਮੈਦਾਨ ਵਿੱਚ ਹੀ ਡਿੱਗ ਪਿਆ। ਇਸ ਦੌਰਾਨ ਸਟੇਡੀਅਮ ਵਿੱਚ ਮੌਜੂਦ ਡਾ. ਨੀਤੀਸ਼ ਗਰਗ ਅਤੇ ਡਾ. ਪੀਯੂਸ਼ ਸ਼ਰਮਾ ਨੇ ਤੁਰੰਤ ਸਥਿਤੀ ਨੂੰ ਸਮਝਦੇ ਹੋਏ ਮੈਡੀਕਲ ਉਪਕਰਨ ਅਤੇ ਐਮਰਜੈਂਸੀ ਕਿੱਟ ਮੰਗਵਾਉਣ ਲਈ ਕਿਹਾ ਅਤੇ ਮੈਡੀਕਲ ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਖਿਡਾਰੀ ਦਾ ਇਲਾਜ ਸ਼ੁਰੂ ਕਰ ਦਿੱਤਾ।
ਡਾ. ਨੀਤੀਸ਼ ਗਰਗ ਨੇ ਤੁਰੰਤ ਸੀਪੀਆਰ (CPR) ਦੇਣੀ ਸ਼ੁਰੂ ਕੀਤੀ। ਹਾਲਤ ਨੂੰ ਗੰਭੀਰ ਦੇਖਦੇ ਹੋਏ ਡਾਕਟਰਾਂ ਵੱਲੋਂ ਲੋੜੀਂਦੇ ਐਮਰਜੈਂਸੀ ਉਪਚਾਰ ਕੀਤੇ ਗਏ। ਮੈਡੀਕਲ ਟੀਮ ਦੇ ਪਹੁੰਚਣ ਮਗਰੋਂ ਦੋਵੇਂ ਡਾਕਟਰਾਂ ਨੇ ਮਿਲ ਕੇ ਖਿਡਾਰੀ ਨੂੰ ਫਸਟ ਏਡ ਦਿੱਤੀ ਅਤੇ ਉਸ ਦੀ ਸਥਿਤੀ ਨੂੰ ਸਥਿਰ ਕੀਤਾ।
ਇਸ ਤੋਂ ਬਾਅਦ ਐਂਬੂਲੈਂਸ ਰਾਹੀਂ ਦੀਪਕ ਪੁਜਾਰਾ ਨੂੰ ਹੋਰ ਇਲਾਜ ਲਈ ਹਸਪਤਾਲ ਭੇਜਿਆ ਗਿਆ। ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਡਾਕਟਰ ਅਤੇ ਮੈਡੀਕਲ ਟੀਮ ਸਟੇਡੀਅਮ ਵਿੱਚ ਹੀ ਖਿਡਾਰੀ ਨੂੰ ਐਮਰਜੈਂਸੀ ਇਲਾਜ ਦਿੰਦੇ ਨਜ਼ਰ ਆ ਰਹੇ ਹਨ।
ਡਾਕਟਰਾਂ, ਮੈਡੀਕਲ ਟੀਮ ਅਤੇ ਸਪੋਰਟਿੰਗ ਸਟਾਫ਼ ਦੀ ਤੁਰੰਤ ਸੂਝਬੂਝ ਅਤੇ ਸਮੇਂ ਸਿਰ ਕੀਤੀ ਕਾਰਵਾਈ ਦੀ ਹਰ ਪਾਸੇ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਮੁਸਤੈਦੀ ਸਦਕਾ ਇੱਕ ਕੀਮਤੀ ਜਾਨ ਬਚ ਗਈ ਅਤੇ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ।

Vinkmag ad
Share Our Daily Posts

News Desk

Read Previous

ਈਡੀ ਸਾਹਮਣੇ ਪੇਸ਼ ਹੋਏ ਆਪ ਵਿਧਾਇਕ ਰਮਨ ਅਰੋੜਾ, ਮਨੀ ਲਾਂਡਰਿੰਗ ਮਾਮਲੇ ਵਿੱਚ ਹੋਈ ਪੁੱਛਗਿੱਛ

Read Next

ਛੋਟੇ ਹਾਥੀ ਦੀ ਟੱਕਰ ਨਾਲ ਵਿਅਕਤੀ ਦੀ ਮੌਤ, ਪਰਿਵਾਰ ਵੱਲੋਂ ਪੁਲਿਸ ‘ਤੇ ਲਾਪਰਵਾਹੀ ਦੇ ਦੋਸ਼