Breaking News :

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

September 18, 2026

ਛੋਟੇ ਹਾਥੀ ਦੀ ਟੱਕਰ ਨਾਲ ਵਿਅਕਤੀ ਦੀ ਮੌਤ, ਪਰਿਵਾਰ ਵੱਲੋਂ ਪੁਲਿਸ ‘ਤੇ ਲਾਪਰਵਾਹੀ ਦੇ ਦੋਸ਼

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ, ਜਲੰਧਰ ਕੁੰਜ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੋਨੇ ਲਾਲ ਵਜੋਂ ਹੋਈ ਹੈ, ਜੋ ਕਿ ਜੇਕੇ ਕਾਸਟਿੰਗ ਫੈਕਟਰੀ ਵਿੱਚ ਢਲਾਈ ਦਾ ਕੰਮ ਕਰਦੇ ਸਨ। ਹਾਦਸੇ ਤੋਂ ਬਾਅਦ ਪਰਿਵਾਰ ਅਤੇ ਇਲਾਕਾ ਨਿਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਮ੍ਰਿਤਕ ਦੇ ਪੁੱਤਰ ਵਿਪੁਲ ਨੇ ਦੱਸਿਆ ਕਿ ਕੈਨਰਾ ਬੈਂਕ ਦੇ ਬਾਹਰ ਇੱਕ ਛੋਟੇ ਹਾਥੀ (ਮਾਲ ਵਾਹਕ ਵਾਹਨ) ਨੇ ਉਸ ਦੇ ਪਿਤਾ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਦੋਸ਼ ਹੈ ਕਿ ਵਾਹਨ ਚਾਲਕ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਉਣ ਦੀ ਬਜਾਏ ਮੌਕੇ ਤੋਂ ਫਰਾਰ ਹੋ ਗਿਆ, ਜਿਸ ਕਾਰਨ ਉਸ ਦੇ ਪਿਤਾ ਦੀ ਮੌਤ ਹੋ ਗਈ।
ਵਿਪੁਲ ਨੇ ਪੁਲਿਸ ਪ੍ਰਸ਼ਾਸਨ ‘ਤੇ ਵੀ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਹ ਆਪਣੇ ਪਿਤਾ ਦੀ ਮੌਤ ਸਬੰਧੀ ਰਿਪੋਰਟ ਦਰਜ ਕਰਵਾਉਣ ਲਈ ਚਾਰ ਵੱਖ-ਵੱਖ ਥਾਣਿਆਂ ਦੇ ਚੱਕਰ ਕੱਟਦਾ ਰਿਹਾ, ਪਰ ਹਰ ਥਾਂ ਉਸ ਨੂੰ ਇਹ ਕਹਿ ਕੇ ਟਾਲਿਆ ਗਿਆ ਕਿ ਇਹ ਮਾਮਲਾ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਨਹੀਂ ਆਉਂਦਾ। ਉਸ ਨੇ ਦੋਸ਼ ਲਾਇਆ ਕਿ ਮੰਡ ਥਾਣੇ ਵਿੱਚ ਇੱਕ ਪੁਲਿਸ ਕਰਮੀ ਨੇ ਉਸ ਨੂੰ ਕਿਹਾ ਕਿ ਉਹ ਖਾਣਾ ਖਾਣ ਤੋਂ ਬਾਅਦ ਰਿਪੋਰਟ ਦਰਜ ਕਰੇਗਾ।
ਇਸ ਮਾਮਲੇ ਸਬੰਧੀ ਬਸਤੀ ਬਾਵਾ ਖੇਲ ਦੇ ਰਹਿਣ ਵਾਲੇ ਰੋਹਿਤ ਨੇ ਵੀ ਦੋਸ਼ ਲਗਾਇਆ ਕਿ ਵਾਹਨ ਚਾਲਕ ਟੱਕਰ ਮਾਰਨ ਤੋਂ ਬਾਅਦ ਫਰਾਰ ਹੋ ਗਿਆ ਅਤੇ ਮਾਮਲਾ ਦਰਜ ਨਾ ਕਰਨ ਲਈ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਲੋਕਾਂ ਦਾ ਕਹਿਣਾ ਹੈ ਕਿ ਸਵੇਰੇ ਕਰੀਬ 7 ਵਜੇ ਵਾਪਰੀ ਇਸ ਘਟਨਾ ਤੋਂ ਬਾਅਦ ਮ੍ਰਿਤਕ ਦੀ ਲਾਸ਼ ਘਟਨਾ ਸਥਾਨ ਤੋਂ ਲਗਭਗ 3 ਕਿਲੋਮੀਟਰ ਦੂਰ ਦੁਪਹਿਰ ਵੇਲੇ ਬਰਾਮਦ ਹੋਈ।
ਉਧਰ, ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੜਕ ਹਾਦਸੇ ਵਿੱਚ ਵਿਅਕਤੀ ਦੀ ਮੌਤ ਹੋਈ ਹੈ। ਪ੍ਰਾਰੰਭਿਕ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਛੋਟੇ ਹਾਥੀ ਦਾ ਚਾਲਕ ਜ਼ਖ਼ਮੀ ਨੂੰ ਹਸਪਤਾਲ ਲਿਜਾਣ ਦੀ ਬਜਾਏ ਰਸਤੇ ਵਿੱਚ ਹੀ ਛੱਡ ਕੇ ਫਰਾਰ ਹੋ ਗਿਆ। ਪੁਲਿਸ ਨੇ ਦੱਸਿਆ ਕਿ ਗੈਸ ਏਜੰਸੀ ਦੇ ਮਾਲਕ ਤੋਂ ਡਰਾਈਵਰ ਦੇ ਰੂਟ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਅਤੇ ਐਂਬੂਲੈਂਸ ਟੀਮ ਨੇ ਉਸ ਦੀ ਭਾਲ ਕੀਤੀ ਅਤੇ ਲੈਦਰ ਕੰਪਲੈਕਸ ਨੇੜੇ ਮ੍ਰਿਤਕ ਦੀ ਲਾਸ਼ ਬਰਾਮਦ ਕੀਤੀ।
ਪੁਲਿਸ ਅਨੁਸਾਰ ਹਾਦਸੇ ਵਿੱਚ ਸ਼ਾਮਲ ਗੈਸ ਏਜੰਸੀ ਦੀ ਗੱਡੀ ਦੀ ਪਛਾਣ ਕਰ ਲਈ ਗਈ ਹੈ ਅਤੇ ਫਰਾਰ ਡਰਾਈਵਰ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਕਿਹਾ ਕਿ ਦੋਸ਼ੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਹਾਦਸੇ ਨੂੰ ਲੈ ਕੇ ਪਰਿਵਾਰ ਅਤੇ ਸਥਾਨਕ ਲੋਕਾਂ ਵਿੱਚ ਗਹਿਰਾ ਰੋਸ ਹੈ ਅਤੇ ਉਹ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ।

Vinkmag ad
Share Our Daily Posts

News Desk

Read Previous

ਬੈਡਮਿੰਟਨ ਖੇਡਦਿਆਂ ਖਿਡਾਰੀ ਨੂੰ ਆਇਆ ਹਾਰਟ ਅਟੈਕ, ਡਾਕਟਰਾਂ ਦੀ ਤੁਰੰਤ ਸੂਝਬੂਝ ਨਾਲ ਬਚੀ ਜਾਨ

Read Next

ਮਹਿੰਗਾਈ ਦੀ ਮਾਰ: ਜਲੰਧਰ ਦੀ ਸਬਜ਼ੀ ਮੰਡੀ ਵਿੱਚ ਛਾਇਆ ਸਨਾਟਾ, ਛੋਟੇ ਵਪਾਰੀ ਦੁਕਾਨਾਂ ਬੰਦ ਕਰਨ ਲਈ ਮਜਬੂਰ