Breaking News :

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

September 18, 2026

ਮਹਿੰਗਾਈ ਦੀ ਮਾਰ: ਜਲੰਧਰ ਦੀ ਸਬਜ਼ੀ ਮੰਡੀ ਵਿੱਚ ਛਾਇਆ ਸਨਾਟਾ, ਛੋਟੇ ਵਪਾਰੀ ਦੁਕਾਨਾਂ ਬੰਦ ਕਰਨ ਲਈ ਮਜਬੂਰ

ਜਲੰਧਰ : ਕੰਵਲਜੀਤ ਸਿੰਘ ਮੱਕੜ  – ਦੇਸ਼ ਵਿੱਚ ਲਗਾਤਾਰ ਵੱਧ ਰਹੀਆਂ ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਦਾ ਅਸਰ ਹੁਣ ਛੋਟੇ ਵਪਾਰੀਆਂ ਦੇ ਕਾਰੋਬਾਰ ਉੱਤੇ ਸਪੱਸ਼ਟ ਤੌਰ ‘ਤੇ ਦਿਖਾਈ ਦੇਣ ਲੱਗਾ ਹੈ। ਜਲੰਧਰ ਦੇ ਭਗਵਾਨ ਵਾਲਮੀਕੀ ਚੌਂਕ ਨੇੜੇ ਸਥਿਤ ਸਬਜ਼ੀ ਮੰਡੀ ਵਿੱਚ ਮਹਿੰਗਾਈ ਕਾਰਨ ਗਾਹਕਾਂ ਦੀ ਆਵਾਜਾਈ ਘਟਣ ਨਾਲ ਸਨਾਟੇ ਵਰਗੇ ਹਾਲਾਤ ਬਣ ਗਏ ਹਨ। ਕੁਝ ਛੋਟੇ ਵਪਾਰੀਆਂ ਨੇ ਤਾਂ ਨੁਕਸਾਨ ਤੋਂ ਤੰਗ ਆ ਕੇ ਆਪਣੀਆਂ ਦੁਕਾਨਾਂ ਵੀ ਬੰਦ ਕਰ ਦਿੱਤੀਆਂ ਹਨ।
ਮੰਡੀ ਵਿੱਚੋਂ ਸਾਹਮਣੇ ਆਈ ਇੱਕ ਵੀਡੀਓ ਵਿੱਚ ਸਪੱਸ਼ਟ ਦੇਖਿਆ ਜਾ ਸਕਦਾ ਹੈ ਕਿ ਕਈ ਦੁਕਾਨਾਂ ਬੰਦ ਪਈਆਂ ਹਨ ਅਤੇ ਆਮ ਦਿਨਾਂ ਦੇ ਮੁਕਾਬਲੇ ਗਾਹਕਾਂ ਦੀ ਗਿਣਤੀ ਵੀ ਕਾਫੀ ਘੱਟ ਹੈ। ਮੰਡੀ ਦੇ ਵਪਾਰੀ ਵਿਜੈ ਚੌਧਰੀ ਨੇ ਦੱਸਿਆ ਕਿ ਟਰਾਂਸਪੋਰਟ ਦੇ ਖਰਚਿਆਂ ਵਿੱਚ ਵਾਧਾ ਹੋਣ ਕਾਰਨ ਸਬਜ਼ੀਆਂ ਅਤੇ ਹੋਰ ਸਮਾਨ ਦੀ ਲਾਗਤ ਲਗਾਤਾਰ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਮਹੀਨੇ ਦੌਰਾਨ ਕਈ ਵਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਵਪਾਰੀਆਂ ਲਈ ਕਾਰੋਬਾਰ ਚਲਾਉਣਾ ਮੁਸ਼ਕਲ ਹੋ ਗਿਆ ਹੈ।
ਉਨ੍ਹਾਂ ਦੱਸਿਆ ਕਿ ਰੋਜ਼ਾਨਾ ਦੇ ਖਰਚੇ ਪੂਰੇ ਕਰਨੇ ਵੀ ਔਖੇ ਹੋ ਰਹੇ ਹਨ, ਜਦਕਿ ਮਜ਼ਦੂਰਾਂ ਦੀ ਦਿਹਾੜੀ ਅਤੇ ਹੋਰ ਖਰਚਿਆਂ ਵਿੱਚ ਵੀ ਵਾਧਾ ਹੋ ਰਿਹਾ ਹੈ। ਇਸ ਸਥਿਤੀ ਵਿੱਚ ਛੋਟੇ ਵਪਾਰੀਆਂ ਲਈ ਦੁਕਾਨਾਂ ਚਲਾਉਣਾ ਵੱਡੀ ਚੁਣੌਤੀ ਬਣ ਗਿਆ ਹੈ।
ਵਪਾਰੀਆਂ ਦਾ ਕਹਿਣਾ ਹੈ ਕਿ ਰਸੋਈ ਗੈਸ ਸਿਲੰਡਰਾਂ ਦੀਆਂ ਵਧਦੀਆਂ ਕੀਮਤਾਂ ਕਾਰਨ ਫਾਸਟ ਫੂਡ ਅਤੇ ਖਾਣ-ਪੀਣ ਨਾਲ ਜੁੜੇ ਕਾਰੋਬਾਰ ਵੀ ਪ੍ਰਭਾਵਿਤ ਹੋ ਰਹੇ ਹਨ। ਜਿੱਥੇ ਪਹਿਲਾਂ ਮੰਡੀ ਵਿੱਚ ਹਰ ਵੇਲੇ ਗਾਹਕਾਂ ਦੀ ਚਹਿਲ-ਪਹਿਲ ਰਹਿੰਦੀ ਸੀ, ਉੱਥੇ ਹੁਣ ਗਾਹਕਾਂ ਦੀ ਗਿਣਤੀ ਵਿੱਚ ਕਮੀ ਕਾਰਨ ਵਪਾਰੀਆਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ।
ਵਪਾਰੀਆਂ ਨੇ ਕੇਂਦਰ ਸਰਕਾਰ ਤੋਂ ਛੋਟੇ ਕਾਰੋਬਾਰੀਆਂ ਨੂੰ ਰਾਹਤ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਮਹਿੰਗਾਈ ਦਾ ਸਭ ਤੋਂ ਵੱਧ ਬੋਝ ਮੱਧ ਵਰਗ ਅਤੇ ਛੋਟੇ ਵਪਾਰੀਆਂ ਉੱਤੇ ਪੈਂਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮਹਿੰਗਾਈ ਦਾ ਇਹ ਰੁਝਾਨ ਜਾਰੀ ਰਿਹਾ ਤਾਂ ਕਈ ਦੁਕਾਨਦਾਰ ਆਪਣਾ ਕਾਰੋਬਾਰ ਬੰਦ ਕਰਕੇ ਨੌਕਰੀਆਂ ਕਰਨ ਲਈ ਮਜਬੂਰ ਹੋ ਸਕਦੇ ਹਨ। ਵਪਾਰੀਆਂ ਨੇ ਇਹ ਵੀ ਚਿੰਤਾ ਜਤਾਈ ਕਿ ਬੇਰੁਜ਼ਗਾਰੀ ਅਤੇ ਆਰਥਿਕ ਤੰਗੀ ਵਧਣ ਨਾਲ ਸਮਾਜ ਵਿੱਚ ਚੋਰੀ ਅਤੇ ਲੁੱਟਖੋਹ ਵਰਗੀਆਂ ਘਟਨਾਵਾਂ ਵਿੱਚ ਵੀ ਵਾਧਾ ਹੋ ਸਕਦਾ ਹੈ।
ਮੰਡੀ ਦੇ ਵਪਾਰੀਆਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮਹਿੰਗਾਈ ‘ਤੇ ਕਾਬੂ ਪਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ ਤਾਂ ਜੋ ਛੋਟੇ ਵਪਾਰੀਆਂ ਅਤੇ ਆਮ ਲੋਕਾਂ ਨੂੰ ਰਾਹਤ ਮਿਲ ਸਕੇ।

Vinkmag ad
Share Our Daily Posts

News Desk

Read Previous

ਛੋਟੇ ਹਾਥੀ ਦੀ ਟੱਕਰ ਨਾਲ ਵਿਅਕਤੀ ਦੀ ਮੌਤ, ਪਰਿਵਾਰ ਵੱਲੋਂ ਪੁਲਿਸ ‘ਤੇ ਲਾਪਰਵਾਹੀ ਦੇ ਦੋਸ਼

Read Next

ਆਬਾਦਪੁਰਾ ਵਿੱਚ ਦੇਰ ਰਾਤ ਹੰਗਾਮਾ, ਕਾਰ ਸਵਾਰ ‘ਤੇ ਹਮਲਾ ਕਰਨ ਦੇ ਦੋਸ਼; ਪਿਸਤੌਲ ਤਾਣਣ ਦਾ ਵੀ ਇਲਜ਼ਾਮ