Breaking News :

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

July 27, 2026

ਆਬਾਦਪੁਰਾ ਵਿੱਚ ਦੇਰ ਰਾਤ ਹੰਗਾਮਾ, ਕਾਰ ਸਵਾਰ ‘ਤੇ ਹਮਲਾ ਕਰਨ ਦੇ ਦੋਸ਼; ਪਿਸਤੌਲ ਤਾਣਣ ਦਾ ਵੀ ਇਲਜ਼ਾਮ

ਜਲੰਧਰ  ਕੰਵਲਜੀਤ ਸਿੰਘ ਮੱਕੜ – ਜਲੰਧਰ ਦੇ ਆਬਾਦਪੁਰਾ ਇਲਾਕੇ ਵਿੱਚ ਮੰਗਲਵਾਰ ਦੇਰ ਰਾਤ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ ਜਦੋਂ ਇੱਕ ਕਾਰ ਸਵਾਰ ਵਿਅਕਤੀ ਨੇ ਆਪਣੇ ਹੀ ਮੁਹੱਲੇ ਦੇ ਰਹਿਣ ਵਾਲੇ ਹੈਰੀ ਨਾਮਕ ਨੌਜਵਾਨ ‘ਤੇ ਬਿਨਾਂ ਕਿਸੇ ਕਾਰਨ ਮਾਰਪੀਟ ਕਰਨ ਅਤੇ ਪਿਸਤੌਲ ਤਾਣਣ ਦੇ ਗੰਭੀਰ ਦੋਸ਼ ਲਗਾਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪੀਸੀਆਰ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਪੀੜਤ ਨੇ ਦੱਸਿਆ ਕਿ ਉਹ ਆਪਣੀ ਪਤਨੀ ਨਾਲ ਕਾਰ ਵਿੱਚ ਘਰ ਵਾਪਸ ਆ ਰਿਹਾ ਸੀ। ਜਿਵੇਂ ਹੀ ਉਹ ਆਪਣੀ ਗਲੀ ਨੇੜੇ ਪਹੁੰਚਿਆ ਤਾਂ ਹੈਰੀ ਨਾਮਕ ਵਿਅਕਤੀ ਨੇ ਉਸ ਦੀ ਕਾਰ ਰੋਕ ਲਈ ਅਤੇ ਸ਼ੀਸ਼ਾ ਖੜਕਾਇਆ। ਦੋਸ਼ ਹੈ ਕਿ ਹੈਰੀ ਨੇ ਉਸ ਨੂੰ ਜਬਰਦਸਤੀ ਕਾਰ ਵਿੱਚੋਂ ਬਾਹਰ ਕੱਢ ਲਿਆ ਅਤੇ ਗਾਲੀ-ਗਲੌਚ ਕਰਦਿਆਂ ਉਸ ਨਾਲ ਮਾਰਪੀਟ ਕਰਨੀ ਸ਼ੁਰੂ ਕਰ ਦਿੱਤੀ। ਪੀੜਤ ਦਾ ਕਹਿਣਾ ਹੈ ਕਿ ਹਮਲਾਵਰ ਨੇ ਉਸ ਦੇ ਵਾਲ ਖਿੱਚੇ ਅਤੇ ਉਸ ਨਾਲ ਕੁੱਟਮਾਰ ਕੀਤੀ।
ਪੀੜਤ ਅਨੁਸਾਰ ਜਦੋਂ ਉਸ ਨੇ ਆਪਣਾ ਬਚਾਅ ਕਰਨ ਲਈ ਮੁਲਜ਼ਮ ਨੂੰ ਧੱਕਾ ਦਿੱਤਾ ਤਾਂ ਉਹ ਹੇਠਾਂ ਡਿੱਗ ਪਿਆ। ਇਸ ਤੋਂ ਬਾਅਦ ਮੁਲਜ਼ਮ ਨੇ ਆਪਣੀ ਕਮਰ ਤੋਂ ਪਿਸਤੌਲ ਕੱਢ ਕੇ ਉਸ ਉੱਤੇ ਤਾਣ ਦਿੱਤੀ। ਪੀੜਤ ਦਾ ਦਾਅਵਾ ਹੈ ਕਿ ਹਮਲਾਵਰ ਗੋਲੀ ਚਲਾਉਣ ਹੀ ਵਾਲਾ ਸੀ ਕਿ ਮੌਕੇ ‘ਤੇ ਮੌਜੂਦ ਕੁਝ ਲੋਕਾਂ ਨੇ ਦਖਲ ਦਿੰਦਿਆਂ ਉਸ ਦਾ ਹੱਥ ਫੜ ਲਿਆ ਅਤੇ ਪਿਸਤੌਲ ਖੋਹ ਲਈ। ਇਸ ਦੌਰਾਨ ਪੀੜਤ ਆਪਣੀ ਕਾਰ ਵਿੱਚ ਬੈਠ ਕੇ ਉਥੋਂ ਨਿਕਲਣ ਵਿੱਚ ਕਾਮਯਾਬ ਹੋ ਗਿਆ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਪੁਰਾਣੀ ਰੰਜਿਸ਼ ਜਾਂ ਦੁਸ਼ਮਣੀ ਨਹੀਂ ਹੈ ਅਤੇ ਇਹ ਹਮਲਾ ਅਚਾਨਕ ਕੀਤਾ ਗਿਆ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਹਮਲਾਵਰ ਨਸ਼ੇ ਦੀ ਹਾਲਤ ਵਿੱਚ ਸੀ।
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਅਤੇ ਪੀਸੀਆਰ ਟੀਮ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਅਤੇ ਮੌਕੇ ‘ਤੇ ਮੌਜੂਦ ਲੋਕਾਂ ਦੇ ਬਿਆਨ ਇਕੱਠੇ ਕੀਤੇ ਜਾ ਰਹੇ ਹਨ। ਖ਼ਬਰ ਲਿਖੇ ਜਾਣ ਤੱਕ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਸੀ।

Vinkmag ad
Share Our Daily Posts

News Desk

Read Previous

ਮਹਿੰਗਾਈ ਦੀ ਮਾਰ: ਜਲੰਧਰ ਦੀ ਸਬਜ਼ੀ ਮੰਡੀ ਵਿੱਚ ਛਾਇਆ ਸਨਾਟਾ, ਛੋਟੇ ਵਪਾਰੀ ਦੁਕਾਨਾਂ ਬੰਦ ਕਰਨ ਲਈ ਮਜਬੂਰ

Read Next

ਘੱਲੂਘਾਰਾ ਦਿਵਸ ਮੌਕੇ ਜਲੰਧਰ ‘ਚ ਸੁਰੱਖਿਆ ਦੇ ਸਖ਼ਤ ਪ੍ਰਬੰਧ, ਪਟਾਖੇ ਵਾਲੇ ਸਾਈਲੈਂਸਰ ਵਾਲੀ ਬੁਲੇਟ ਪੁਲਿਸ ਨੇ ਕੀਤੀ ਜ਼ਬਤ