Breaking News :

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

September 18, 2026

ਘੱਲੂਘਾਰਾ ਦਿਵਸ ਮੌਕੇ ਜਲੰਧਰ ‘ਚ ਸੁਰੱਖਿਆ ਦੇ ਸਖ਼ਤ ਪ੍ਰਬੰਧ, ਪਟਾਖੇ ਵਾਲੇ ਸਾਈਲੈਂਸਰ ਵਾਲੀ ਬੁਲੇਟ ਪੁਲਿਸ ਨੇ ਕੀਤੀ ਜ਼ਬਤ

ਜਲੰਧਰ : ਕੰਵਲਜੀਤ ਸਿੰਘ ਮੱਕੜ  – ਘੱਲੂਘਾਰਾ ਦਿਵਸ ਮੌਕੇ ਪੂਰੇ ਪੰਜਾਬ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾ ਰਹੀ ਹੈ। ਇਸ ਮੌਕੇ ਜਲੰਧਰ ਸ਼ਹਿਰ ਵਿੱਚ ਵੀ ਸੁਰੱਖਿਆ ਦੇ ਵਿਆਪਕ ਅਤੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸ਼ਹਿਰ ਦੇ ਸੰਵੇਦਨਸ਼ੀਲ ਅਤੇ ਭੀੜ-ਭਾੜ ਵਾਲੇ ਇਲਾਕਿਆਂ ਵਿੱਚ ਭਾਰੀ ਪੁਲਿਸ ਫੋਰਸ ਤੈਨਾਤ ਕੀਤੀ ਗਈ ਹੈ ਤਾਂ ਜੋ ਅਮਨ-ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਨੂੰ ਹਰ ਹਾਲਤ ਵਿੱਚ ਕਾਇਮ ਰੱਖਿਆ ਜਾ ਸਕੇ।
ਪੁਲਿਸ ਵੱਲੋਂ ਸੰਵਿਧਾਨ ਚੌਂਕ, ਨਕੋਦਰ ਚੌਂਕ, ਗੁਰੂ ਨਾਨਕ ਮਿਸ਼ਨ ਚੌਂਕ ਸਮੇਤ ਹੋਰ ਮਹੱਤਵਪੂਰਨ ਚੌਰਾਹਿਆਂ ਅਤੇ ਜਨਤਕ ਥਾਵਾਂ ‘ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ। ਹਰ ਆਉਣ-ਜਾਣ ਵਾਲੇ ਸੰਦੇਹੀ ਵਿਅਕਤੀ ਅਤੇ ਵਾਹਨ ‘ਤੇ ਕੜੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਲੋੜ ਪੈਣ ‘ਤੇ ਉਨ੍ਹਾਂ ਦੀ ਤਲਾਸ਼ੀ ਵੀ ਲਈ ਜਾ ਰਹੀ ਹੈ।
ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਘੱਲੂਘਾਰਾ ਦਿਵਸ ਲੋਕਾਂ ਦੀਆਂ ਧਾਰਮਿਕ ਅਤੇ ਭਾਵਨਾਤਮਕ ਸੰਵੇਦਨਾਵਾਂ ਨਾਲ ਜੁੜਿਆ ਹੋਇਆ ਹੈ। ਇਸ ਲਈ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਮਾਹੌਲ ਖਰਾਬ ਕਰਨ ਜਾਂ ਕਾਨੂੰਨ-ਵਿਵਸਥਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪਿਛਲੇ ਰਿਕਾਰਡ ਦੇ ਆਧਾਰ ‘ਤੇ ਚਿੰਨ੍ਹਿਤ ਕੀਤੇ ਗਏ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਾਧੂ ਸੁਰੱਖਿਆ ਬਲ ਤੈਨਾਤ ਕੀਤੇ ਗਏ ਹਨ।
ਪੁਲਿਸ ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ ਹਾਲ ਹੀ ਵਿੱਚ ਪੰਜਾਬ ਦੇ ਕੁਝ ਧਾਰਮਿਕ ਸਥਾਨਾਂ ਨੂੰ ਈ-ਮੇਲ ਰਾਹੀਂ ਮਿਲੀਆਂ ਧਮਕੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਪ੍ਰਬੰਧ ਹੋਰ ਵੀ ਮਜ਼ਬੂਤ ਕੀਤੇ ਗਏ ਹਨ। ਜ਼ਿਲ੍ਹਾ ਪੁਲਿਸ ਦੇ ਨਾਲ-ਨਾਲ ਐਂਟੀ ਰਾਇਟ ਪੁਲਿਸ (ਏਆਰਪੀ) ਦੀਆਂ ਟੀਮਾਂ ਵੀ ਪੂਰੀ ਤਰ੍ਹਾਂ ਮੁਸਤੈਦ ਹਨ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਰਿਜ਼ਰਵ ਟੀਮਾਂ ਤਿਆਰ ਰੱਖੀਆਂ ਗਈਆਂ ਹਨ।
ਇਸ ਦੌਰਾਨ ਬੀਐਮਸੀ ਚੌਂਕ ਵਿਖੇ ਲਗਾਏ ਨਾਕੇ ਦੌਰਾਨ ਪੁਲਿਸ ਨੇ ਇੱਕ ਬੁਲੇਟ ਮੋਟਰਸਾਈਕਲ ਨੂੰ ਰੋਕ ਕੇ ਜਾਂਚ ਕੀਤੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਮੋਟਰਸਾਈਕਲ ਵਿੱਚ ਪਟਾਖੇ ਮਾਰਨ ਵਾਲਾ ਗੈਰ-ਕਾਨੂੰਨੀ ਸਾਈਲੈਂਸਰ ਲਗਾਇਆ ਗਿਆ ਸੀ। ਇਸ ਤੋਂ ਇਲਾਵਾ ਵਾਹਨ ਵਿੱਚ ਉੱਚੀ ਆਵਾਜ਼ ਵਾਲਾ ਗੈਰ-ਮਿਆਰੀ ਹਾਰਨ ਅਤੇ ਸਰਕਾਰੀ ਨਿਯਮਾਂ ਅਨੁਸਾਰ ਸੁਰੱਖਿਆ ਨੰਬਰ ਪਲੇਟ ਵੀ ਨਹੀਂ ਲੱਗੀ ਹੋਈ ਸੀ।
ਏਐਸਆਈ ਕੁਲਵੰਤ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਪਟਾਖੇ ਵਾਲੇ ਸਾਈਲੈਂਸਰਾਂ ‘ਤੇ ਪਾਬੰਦੀ ਲਗਾਈ ਗਈ ਹੈ ਅਤੇ ਸਾਰੇ ਵਾਹਨ ਮਾਲਕਾਂ ਨੂੰ ਸਿਰਫ਼ ਕੰਪਨੀ ਵੱਲੋਂ ਮਨਜ਼ੂਰਸ਼ੁਦਾ ਔਰੀਜਨਲ ਸਾਈਲੈਂਸਰ ਹੀ ਵਰਤਣ ਦੇ ਨਿਰਦੇਸ਼ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਾਈਲੈਂਸਰਾਂ ਤੋਂ ਨਿਕਲਣ ਵਾਲੀ ਤੇਜ਼ ਆਵਾਜ਼ ਮਰੀਜ਼ਾਂ, ਬਜ਼ੁਰਗਾਂ ਅਤੇ ਆਮ ਲੋਕਾਂ ਲਈ ਗੰਭੀਰ ਸਮੱਸਿਆ ਬਣ ਸਕਦੀ ਹੈ।
ਪੁਲਿਸ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਇਸ ਮੋਟਰਸਾਈਕਲ ਨੂੰ ਕੇਵਲ ਚਲਾਨ ਕਰਨ ਦੀ ਬਜਾਏ ਸਿੱਧਾ ਜ਼ਬਤ ਕਰ ਲਿਆ। ਏਐਸਆਈ ਕੁਲਵੰਤ ਸਿੰਘ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਗੈਰ-ਕਾਨੂੰਨੀ ਤਬਦੀਲੀਆਂ ਵਾਲੇ ਵਾਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ ਅਤੇ ਅਜਿਹੇ ਵਾਹਨਾਂ ਨੂੰ ਤੁਰੰਤ ਜ਼ਬਤ ਕੀਤਾ ਜਾਵੇਗਾ।
ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਅਤੇ ਮੋਟਰ ਵਾਹਨ ਨਿਯਮਾਂ ਦੀ ਪਾਲਣਾ ਕਰਨ, ਆਪਣੇ ਵਾਹਨਾਂ ਵਿੱਚ ਕੇਵਲ ਮਿਆਰੀ ਪੁਰਜ਼ੇ ਹੀ ਵਰਤਣ ਅਤੇ ਸ਼ਹਿਰ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ।

Vinkmag ad
Share Our Daily Posts

News Desk

Read Previous

ਆਬਾਦਪੁਰਾ ਵਿੱਚ ਦੇਰ ਰਾਤ ਹੰਗਾਮਾ, ਕਾਰ ਸਵਾਰ ‘ਤੇ ਹਮਲਾ ਕਰਨ ਦੇ ਦੋਸ਼; ਪਿਸਤੌਲ ਤਾਣਣ ਦਾ ਵੀ ਇਲਜ਼ਾਮ

Read Next

ਥਾਣੇ ਅੰਦਰ ਹੀ ਮਹਿਲਾ ‘ਤੇ ਹਮਲਾ, ਪੁਲਿਸ ਦੀ ਭੂਮਿਕਾ ‘ਤੇ ਉੱਠੇ ਸਵਾਲ