Breaking News :

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

September 18, 2026

ਮੇਰਿਟਨ ਹੋਟਲ ਨੇੜੇ ਭਿਆਨਕ ਸੜਕ ਹਾਦਸਾ: ਕਾਰ-ਬਾਈਕ ਟੱਕਰ ਵਿੱਚ ਇੱਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ, ਮੇਰਿਟਨ ਹੋਟਲ ਦੇ ਨਜ਼ਦੀਕ ਹੋਏ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜਾ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਾਦਸਾ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ ਕਾਰਨ ਵਾਪਰਿਆ, ਜਿਸ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ।
ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਦੋ ਨੌਜਵਾਨ ਮੇਰਿਟਨ ਹੋਟਲ ਨੇੜੇ ਲੰਘ ਰਹੇ ਸਨ ਕਿ ਇਸ ਦੌਰਾਨ ਇੱਕ ਕਾਰ ਨਾਲ ਉਨ੍ਹਾਂ ਦੀ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਮੋਟਰਸਾਈਕਲ ਦੇ ਪਰਖੱਚੇ ਉੱਡ ਗਏ ਅਤੇ ਦੋਵੇਂ ਨੌਜਵਾਨ ਸੜਕ ‘ਤੇ ਦੂਰ ਜਾ ਡਿੱਗੇ। ਹਾਦਸੇ ਵਿੱਚ ਕਾਰ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ।
ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਜੌਹਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਇੱਕ ਨੌਜਵਾਨ ਪ੍ਰਸ਼ੋਤਮ ਲਾਲ ਦੀ ਮੌਤ ਹੋ ਗਈ। ਦੂਜਾ ਨੌਜਵਾਨ ਮੁਕੇਸ਼ ਗੰਭੀਰ ਰੂਪ ਵਿੱਚ ਜ਼ਖ਼ਮੀ ਹੈ ਅਤੇ ਉਸ ਦਾ ਇਲਾਜ ਜਾਰੀ ਹੈ। ਡਾਕਟਰਾਂ ਮੁਤਾਬਕ ਮੁਕੇਸ਼ ਦੀਆਂ ਦੋਵੇਂ ਟੰਗਾਂ ਵਿੱਚ ਫਰੈਕਚਰ ਆਇਆ ਹੈ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਵਾਲੀ ਕਾਰ ਇੱਕ ਨੌਜਵਾਨ ਲੜਕੀ ਚਲਾ ਰਹੀ ਸੀ ਅਤੇ ਉਸ ਵਿੱਚ ਹੋਰ ਤਿੰਨ ਲੜਕੀਆਂ ਵੀ ਸਵਾਰ ਸਨ। ਹਾਦਸੇ ਤੋਂ ਬਾਅਦ ਦੋਵੇਂ ਧਿਰਾਂ ਦੇ ਪਰਿਵਾਰਕ ਮੈਂਬਰ ਥਾਣੇ ਪਹੁੰਚੇ, ਜਿੱਥੇ ਮਾਮਲੇ ਨੂੰ ਲੈ ਕੇ ਗੱਲਬਾਤ ਅਤੇ ਪੁਲਿਸ ਜਾਂਚ ਜਾਰੀ ਹੈ।
ਮ੍ਰਿਤਕ ਅਤੇ ਜ਼ਖ਼ਮੀ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਕਾਰ ਵਿੱਚ ਸਵਾਰ ਲੜਕੀਆਂ ਨਸ਼ੇ ਦੀ ਹਾਲਤ ਵਿੱਚ ਸਨ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਪੁਲਿਸ ਨੇ ਮੌਕੇ ‘ਤੇ ਕੋਈ ਸਖ਼ਤ ਕਾਰਵਾਈ ਕੀਤੇ ਬਿਨਾਂ ਲੜਕੀਆਂ ਨੂੰ ਜਾਣ ਦਿੱਤਾ। ਹਾਲਾਂਕਿ, ਇਸ ਸਬੰਧੀ ਪੁਲਿਸ ਵੱਲੋਂ ਅਜੇ ਤੱਕ ਕੋਈ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ।
ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਮੌਕੇ ‘ਤੇ ਪਹੁੰਚ ਗਈ ਸੀ ਅਤੇ ਸਬੂਤ ਇਕੱਠੇ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਵੇਂ ਪੱਖਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਜਾਂਚ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਦਰਦਨਾਕ ਹਾਦਸੇ ਨਾਲ ਮ੍ਰਿਤਕ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ, ਜਦਕਿ ਇਲਾਕੇ ਦੇ ਲੋਕਾਂ ਵੱਲੋਂ ਵੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

Vinkmag ad
Share Our Daily Posts

News Desk

Read Previous

ਥਾਣੇ ਅੰਦਰ ਹੀ ਮਹਿਲਾ ‘ਤੇ ਹਮਲਾ, ਪੁਲਿਸ ਦੀ ਭੂਮਿਕਾ ‘ਤੇ ਉੱਠੇ ਸਵਾਲ

Read Next

ਨਸ਼ਾ ਤਸਕਰਾਂ ਖ਼ਿਲਾਫ਼ ਲੋਕਾਂ ਤੋਂ ਗੁਪਤ ਸੂਚਨਾਵਾਂ ਇਕੱਠੀਆਂ ਕਰਨ ਲਈ ਨਕੋਦਰ ਵਿੱਚ ਈ-ਰਿਕਸ਼ੇ ਰਵਾਨਾ