Breaking News :

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

September 18, 2026

ਨਸ਼ਾ ਤਸਕਰਾਂ ਖ਼ਿਲਾਫ਼ ਲੋਕਾਂ ਤੋਂ ਗੁਪਤ ਸੂਚਨਾਵਾਂ ਇਕੱਠੀਆਂ ਕਰਨ ਲਈ ਨਕੋਦਰ ਵਿੱਚ ਈ-ਰਿਕਸ਼ੇ ਰਵਾਨਾ

ਜਲੰਧਰ : ਕੰਵਲਜੀਤ ਸਿੰਘ ਮੱਕੜ –  ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਲਈ ਸਬ ਡਵੀਜ਼ਨ ਨਕੋਦਰ ਵਿੱਚ ਇੱਕ ਵਿਸ਼ੇਸ਼ ਜਨ-ਸੰਪਰਕ ਅਤੇ ਜਾਗਰੂਕਤਾ ਅਭਿਆਨ ਦੀ ਸ਼ੁਰੂਆਤ ਕੀਤੀ ਗਈ। ਇਸ ਤਹਿਤ ਨਸ਼ਾ ਤਸਕਰਾਂ ਸਬੰਧੀ ਲੋਕਾਂ ਤੋਂ ਗੁਪਤ ਸੂਚਨਾਵਾਂ ਇਕੱਠੀਆਂ ਕਰਨ ਅਤੇ ਨਸ਼ਿਆਂ ਦੇ ਖ਼ਿਲਾਫ਼ ਜਨ-ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਤੌਰ ’ਤੇ ਤਿਆਰ ਕੀਤੇ ਗਏ ਈ-ਰਿਕਸ਼ਿਆਂ ਨੂੰ ਰਵਾਨਾ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਜਲੰਧਰ ਦਿਹਾਤੀ ਦੇ ਕੋਆਰਡੀਨੇਟਰ ਅਜੈ ਭੀਰ ਅਤੇ ਹਲਕਾ ਨਕੋਦਰ ਦੀ ਯੁੱਧ ਨਸ਼ੇ ਮੁਕਤ ਕਮੇਟੀ ਦੇ ਕੋਆਰਡੀਨੇਟਰ ਸੁਖਵਿੰਦਰ ਗਡਵਾਲ ਦੀ ਅਗਵਾਈ ਹੇਠ ਈ-ਰਿਕਸ਼ਿਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਸਮਾਗਮ ਦੌਰਾਨ ਡੀ.ਐੱਸ.ਪੀ. ਸਬ ਡਵੀਜ਼ਨ ਨਕੋਦਰ ਓਂਕਾਰ ਸਿੰਘ ਬਰਾੜ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਪੰਜਾਬ ਸਰਕਾਰ ਵੱਲੋਂ ਉਪਲਬਧ ਕਰਵਾਏ ਗਏ ਇਹ ਈ-ਰਿਕਸ਼ੇ ਸਬ ਡਵੀਜ਼ਨ ਨਕੋਦਰ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੇ। ਇਸ ਦੇ ਨਾਲ ਹੀ ਲੋਕਾਂ ਨੂੰ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਸਰਕਾਰ ਦੀ ਇਸ ਮੁਹਿੰਮ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਜਾਵੇਗਾ।
ਖ਼ਾਸ ਗੱਲ ਇਹ ਹੈ ਕਿ ਈ-ਰਿਕਸ਼ਿਆਂ ਵਿੱਚ ਸੁਝਾਅ ਬਾਕਸ ਲਗਾਏ ਗਏ ਹਨ, ਜਿਨ੍ਹਾਂ ਰਾਹੀਂ ਆਮ ਲੋਕ ਨਸ਼ਾ ਤਸਕਰਾਂ, ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ ਅਤੇ ਨਸ਼ਿਆਂ ਦੀ ਵਰਤੋਂ ਸਬੰਧੀ ਜਾਣਕਾਰੀ ਪੂਰੀ ਗੁਪਤਤਾ ਨਾਲ ਸਾਂਝੀ ਕਰ ਸਕਣਗੇ। ਇਸ ਤੋਂ ਇਲਾਵਾ ਲੋਕਾਂ ਨੂੰ ਸਰਕਾਰ ਵੱਲੋਂ ਜਾਰੀ ਹੈਲਪਲਾਈਨ ਨੰਬਰਾਂ, ਨਸ਼ਾ ਛੁਡਾਊ ਕੇਂਦਰਾਂ ਅਤੇ ਨਸ਼ਾ ਮੁਕਤੀ ਲਈ ਉਪਲਬਧ ਇਲਾਜੀ ਸਹੂਲਤਾਂ ਬਾਰੇ ਵੀ ਜਾਣੂ ਕਰਵਾਇਆ ਜਾਵੇਗਾ।
ਇਸ ਮੌਕੇ ਡੀ.ਐੱਸ.ਪੀ. ਓਂਕਾਰ ਸਿੰਘ ਬਰਾੜ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਲੋਕਾਂ ਦੀ ਭਾਗੀਦਾਰੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਹੈਲਪਲਾਈਨ ਨੰਬਰਾਂ ਅਤੇ ਵਾਰਡ ਡਿਫੈਂਸ ਕਮੇਟੀਆਂ (ਵੀਡੀਵੀ/ਡਬਲਯੂਡੀਸੀ) ਦੇ ਮੈਂਬਰਾਂ ਵੱਲੋਂ ਦਿੱਤੀਆਂ ਸੂਚਨਾਵਾਂ ਦੇ ਆਧਾਰ ’ਤੇ ਪੁਲਿਸ ਨੇ ਕਈ ਅਹਿਮ ਕਾਰਵਾਈਆਂ ਕਰਕੇ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਿਆ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਸਬੰਧੀ ਕੋਈ ਵੀ ਜਾਣਕਾਰੀ ਨਿਡਰ ਹੋ ਕੇ ਸਾਂਝੀ ਕਰਨ ਅਤੇ ਨਸ਼ਿਆਂ ਦੀ ਲਤ ਨਾਲ ਪੀੜਤ ਵਿਅਕਤੀਆਂ ਨੂੰ ਇਲਾਜ ਅਤੇ ਪੁਨਰਵਾਸ ਲਈ ਨਸ਼ਾ ਛੁਡਾਊ ਕੇਂਦਰਾਂ ਤੱਕ ਪਹੁੰਚਾਉਣ ਵਿੱਚ ਸਹਿਯੋਗ ਦੇਣ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀਆਂ ਹਨ ਅਤੇ ਲੋਕਾਂ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਬੁਰਾਈ ਤੋਂ ਬਚਾਇਆ ਜਾ ਸਕੇ।

Vinkmag ad
Share Our Daily Posts

News Desk

Read Previous

ਮੇਰਿਟਨ ਹੋਟਲ ਨੇੜੇ ਭਿਆਨਕ ਸੜਕ ਹਾਦਸਾ: ਕਾਰ-ਬਾਈਕ ਟੱਕਰ ਵਿੱਚ ਇੱਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

Read Next

ਜਲੰਧਰ ਕੈਂਟ ‘ਚ ਲੋਕਲ ਮਿਲਟਰੀ ਅਥਾਰਟੀ ਖ਼ਿਲਾਫ਼ ਲੋਕਾਂ ਦਾ ਰੋਸ ਪ੍ਰਦਰਸ਼ਨ, ਬਾਜ਼ਾਰ ਬੰਦ ਕਰਕੇ ਕੀਤੀ ਨਾਅਰੇਬਾਜ਼ੀ