Breaking News :

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

September 18, 2026

ਪੰਜਾਬ ਭਰ ਵਿੱਚ ਈਡੀ ਦੀਆਂ ਛਾਪੇਮਾਰੀਆਂ, ਜਲੰਧਰ ਦੇ ਨਿਊ ਜਵਾਹਰ ਨਗਰ ਵਿੱਚ ਠੇਕੇਦਾਰ ਦੇ ਘਰ ਵੀ ਪਹੁੰਚੀ ਟੀਮ

ਜਲੰਧਰ : ਕੰਵਲਜੀਤ ਸਿੰਘ ਮੱਕੜ – ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਮੰਗਲਵਾਰ ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਛਾਪੇਮਾਰੀ ਕੀਤੇ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਲੰਧਰ ਦੇ ਨਿਊ ਜਵਾਹਰ ਨਗਰ ਇਲਾਕੇ ਵਿੱਚ ਠੇਕੇਦਾਰ ਅਮਿਤ ਬਜਾਜ ਦੇ ਘਰ ਈਡੀ ਦੀ ਟੀਮ ਨੇ ਦਸਤਕ ਦਿੱਤੀ, ਜਿੱਥੇ ਅਧਿਕਾਰੀਆਂ ਵੱਲੋਂ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਲੁਧਿਆਣਾ ਵਿੱਚ ਪ੍ਰਸਿੱਧ ਚਾਰਟਰਡ ਅਕਾਊਂਟੈਂਟ (ਸੀਏ) ਅੰਕੁਰ ਗਰਗ ਦੇ ਨਿਵਾਸ ‘ਤੇ ਵੀ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ।

ਸੂਤਰਾਂ ਮੁਤਾਬਕ, ਈਡੀ ਦੀ ਕਾਰਵਾਈ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ ਸੀ ਅਤੇ ਟੀਮਾਂ ਸਵੇਰੇ ਹੀ ਆਪਣੇ ਨਿਸ਼ਾਨਾ ਬਣਾਏ ਗਏ ਟਿਕਾਣਿਆਂ ‘ਤੇ ਪਹੁੰਚ ਗਈਆਂ ਸਨ। ਹਾਲਾਂਕਿ, ਇਸ ਮਾਮਲੇ ਸਬੰਧੀ ਨਾ ਤਾਂ ਈਡੀ ਅਤੇ ਨਾ ਹੀ ਪੁਲਿਸ ਵੱਲੋਂ ਕੋਈ ਅਧਿਕਾਰਿਕ ਬਿਆਨ ਜਾਰੀ ਕੀਤਾ ਗਿਆ ਹੈ। ਇਸ ਕਾਰਨ ਛਾਪੇਮਾਰੀਆਂ ਦੇ ਅਸਲ ਕਾਰਨਾਂ ਬਾਰੇ ਅਜੇ ਤੱਕ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ।
ਜਾਣਕਾਰੀ ਅਨੁਸਾਰ ਜਲੰਧਰ ਦੇ ਦੋ ਰਾਜਨੀਤਿਕ ਆਗੂਆਂ ਦੇ ਘਰਾਂ ‘ਤੇ ਵੀ ਈਡੀ ਟੀਮ ਦੇ ਪਹੁੰਚਣ ਦੀਆਂ ਚਰਚਾਵਾਂ ਹਨ, ਪਰ ਇਸ ਦੀ ਅਧਿਕਾਰਿਕ ਪੁਸ਼ਟੀ ਨਹੀਂ ਹੋ ਸਕੀ। ਈਡੀ ਦੀ ਇਸ ਕਾਰਵਾਈ ਤੋਂ ਬਾਅਦ ਵਪਾਰਕ ਵਰਗ ਵਿੱਚ ਚਿੰਤਾ ਅਤੇ ਚਰਚਾ ਦਾ ਮਾਹੌਲ ਬਣ ਗਿਆ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਈਡੀ ਵੱਲੋਂ ਜਲੰਧਰ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚੇਅਰਮੈਨ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਚੁੱਕੀ ਹੈ। ਉਸ ਕਾਰਵਾਈ ਤੋਂ ਕੁਝ ਸਮੇਂ ਬਾਅਦ ਅਸ਼ੋਕ ਮਿੱਤਲ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।
ਇਸ ਦੌਰਾਨ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਰਾਹੀਂ ਈਡੀ ਦੀ ਕਾਰਵਾਈ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਲਿਖਿਆ ਕਿ ਈਡੀ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਨਿਸ਼ਾਨਾ ਬਣਾ ਕੇ ਛਾਪੇਮਾਰੀਆਂ ਕਰ ਰਹੀ ਹੈ। ਕੇਜਰੀਵਾਲ ਨੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਘਬਰਾਉਣ ਨਾ ਅਤੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਮੂਹ ਪੰਜਾਬ ਉਨ੍ਹਾਂ ਦੇ ਨਾਲ ਖੜ੍ਹਾ ਹੈ।
ਫਿਲਹਾਲ ਈਡੀ ਦੀਆਂ ਛਾਪੇਮਾਰੀਆਂ ਸਬੰਧੀ ਅਧਿਕਾਰਿਕ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਜਾਂਚ ਏਜੰਸੀ ਵੱਲੋਂ ਬਿਆਨ ਜਾਰੀ ਹੋਣ ਤੋਂ ਬਾਅਦ ਹੀ ਕਾਰਵਾਈ ਦੇ ਅਸਲ ਕਾਰਨਾਂ ਅਤੇ ਦਾਇਰੇ ਬਾਰੇ ਸਪੱਸ਼ਟਤਾ ਆ ਸਕੇਗੀ।

Vinkmag ad
Share Our Daily Posts

News Desk

Read Previous

ਜਲੰਧਰ ਕੈਂਟ ‘ਚ ਲੋਕਲ ਮਿਲਟਰੀ ਅਥਾਰਟੀ ਖ਼ਿਲਾਫ਼ ਲੋਕਾਂ ਦਾ ਰੋਸ ਪ੍ਰਦਰਸ਼ਨ, ਬਾਜ਼ਾਰ ਬੰਦ ਕਰਕੇ ਕੀਤੀ ਨਾਅਰੇਬਾਜ਼ੀ

Read Next

ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਜੀ (ਤੱਲ੍ਹਣ ਸਾਹਿਬ, ਜਲੰਧਰ) — ਇਤਿਹਾਸ, ਮਹੱਤਤਾ ਅਤੇ ਵਿਸ਼ਵ ਪ੍ਰਸਿੱਧੀ