Breaking News :

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

July 26, 2026

ਡੀਜੀਪੀ ਗੌਰਵ ਯਾਦਵ ਵੱਲੋਂ ਨਵੇਂ ‘ਸਾਂਝ ਸਿਟੀਜ਼ਨ ਪੋਰਟਲ’ ਦੀ ਸ਼ੁਰੂਆਤ, ਮਹਿਲਾ ਪੁਲਿਸ ਕਰਮਚਾਰੀਆਂ ਲਈ 93 ਈ-ਸਕੂਟਰਾਂ ਨੂੰ ਹਰੀ ਝੰਡੀ

ਜਲੰਧਰ: ਕੰਵਲਜੀਤ ਸਿੰਘ ਮੱਕੜ – ਜੂਨ ਪੰਜਾਬ ਵਿੱਚ ਨਾਗਰਿਕ-ਕੇਂਦਰਿਤ ਅਤੇ ਤਕਨਾਲੋਜੀ ਅਧਾਰਿਤ ਪੁਲਿਸਿੰਗ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਫਿਲੌਰ ਸਥਿਤ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਵਿੱਚ ਨਵੇਂ ਅਤੇ ਅੱਪਗ੍ਰੇਡ ਕੀਤੇ ‘ਸਾਂਝ ਸਿਟੀਜ਼ਨ ਪੋਰਟਲ’ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਪੁਲਿਸ ਦੀਆਂ ਮਹਿਲਾ ਪੁਲਿਸ ਕਰਮਚਾਰੀਆਂ ਲਈ 93 ਇਲੈਕਟ੍ਰਿਕ ਸਕੂਟਰਾਂ ਦੇ ਬੇੜੇ ਨੂੰ ਵੀ ਹਰੀ ਝੰਡੀ ਦਿਖਾਈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਅਨੁਸਾਰ ਪੰਜਾਬ ਪੁਲਿਸ ਲੋਕਾਂ ਨੂੰ ਆਧੁਨਿਕ, ਪਾਰਦਰਸ਼ੀ ਅਤੇ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਅੱਪਗ੍ਰੇਡ ਕੀਤੇ ਗਏ ਸਾਂਝ ਸਿਟੀਜ਼ਨ ਪੋਰਟਲ ਵਿੱਚ 14 ਨਵੀਆਂ ਡਿਜੀਟਲ ਸੇਵਾਵਾਂ ਅਤੇ ਵਿਸ਼ੇਸ਼ਤਾਵਾਂ ਸ਼ਾਮਲ ਕੀਤੀਆਂ ਗਈਆਂ ਹਨ, ਜਿਨ੍ਹਾਂ ਨਾਲ ਲੋਕਾਂ ਨੂੰ ਪੁਲਿਸ ਸੇਵਾਵਾਂ ਪ੍ਰਾਪਤ ਕਰਨ ਲਈ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ।
ਉਨ੍ਹਾਂ ਦੱਸਿਆ ਕਿ ਨਵੇਂ ਪੋਰਟਲ ਵਿੱਚ ਪੁਲਿਸ ਤਸਦੀਕ ਲਈ ਆਧਾਰ ਅਧਾਰਿਤ e-KYC, ਜਾਅਲਸਾਜ਼ੀ ਨੂੰ ਰੋਕਣ ਲਈ QR ਕੋਡ ਪ੍ਰਮਾਣਿਤ ਸਰਟੀਫਿਕੇਟ, ਡਿਜੀਟਲ ਰਸੀਦਾਂ, ਗੁੰਮ ਹੋਏ ਮੋਬਾਈਲ ਫੋਨਾਂ ਦੀ ਰਿਪੋਰਟਿੰਗ ਲਈ ਨਵੀਂ ਪ੍ਰਕਿਰਿਆ, ਦੋਹਰੇ ਪਤੇ ਦੀ ਤਸਦੀਕ ਨਾਲ ਪੂਰੀ ਤਰ੍ਹਾਂ ਪੇਪਰਲੈੱਸ ਕਿਰਾਏਦਾਰ ਤਸਦੀਕ ਪ੍ਰਣਾਲੀ, ਸੀਨੀਅਰ ਨਾਗਰਿਕਾਂ ਲਈ ਵਿਸ਼ੇਸ਼ ਸੇਵਾਵਾਂ ਅਤੇ ਪਾਸਪੋਰਟ ਤਸਦੀਕ ਅਧਿਕਾਰੀਆਂ ਲਈ ਨਾਗਰਿਕ ਫੀਡਬੈਕ ਸਿਸਟਮ ਵਰਗੀਆਂ ਸੁਵਿਧਾਵਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਫਰਵਰੀ 2025 ਤੋਂ ਹੁਣ ਤੱਕ ਪਾਸਪੋਰਟ ਤਸਦੀਕ ਪ੍ਰਕਿਰਿਆ ਸਬੰਧੀ 90 ਹਜ਼ਾਰ ਤੋਂ ਵੱਧ ਫੀਡਬੈਕ ਪ੍ਰਾਪਤ ਹੋ ਚੁੱਕੇ ਹਨ।
ਡੀਜੀਪੀ ਨੇ ਕਿਹਾ ਕਿ ਵਾਹਨਾਂ ਲਈ ਐਨਓਸੀ ਅਤੇ ਗੁੰਮਸ਼ੁਦਾ ਵਿਅਕਤੀਆਂ ਸਬੰਧੀ ਰਾਸ਼ਟਰੀ ਡਿਜੀਟਲ ਪੁਲਿਸ ਡਾਟਾਬੇਸ ਨਾਲ ਏਕੀਕਰਨ ਅਤੇ ਕਈ ਸੇਵਾਵਾਂ ਲਈ ਇੱਕਸਾਰ ਪੁਲਿਸ ਵੈਰੀਫਿਕੇਸ਼ਨ ਐਪ ਦੀ ਸ਼ੁਰੂਆਤ ਪਾਰਦਰਸ਼ੀ ਅਤੇ ਜਵਾਬਦੇਹ ਪੁਲਿਸਿੰਗ ਵੱਲ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਤਕਨਾਲੋਜੀ ਅਤੇ ਪ੍ਰਸ਼ਾਸਨਿਕ ਸੁਧਾਰਾਂ ਦੇ ਸੁਮੇਲ ਨਾਲ ਲੋਕਾਂ ਨੂੰ ਤੇਜ਼, ਸੁਰੱਖਿਅਤ ਅਤੇ ਭਰੋਸੇਯੋਗ ਸੇਵਾਵਾਂ ਮਿਲਣਗੀਆਂ।
ਇਸ ਮੌਕੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਦੀ ਸਪੈਸ਼ਲ ਡੀਜੀਪੀ ਗੁਰਪ੍ਰੀਤ ਕੌਰ ਦਿਓ ਵੀ ਮੌਜੂਦ ਸਨ। ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਕਮਿਊਨਿਟੀ ਪੁਲਿਸਿੰਗ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਯੁਵਾ ਸਾਂਝ, ਸਟੂਡੈਂਟ ਪੁਲਿਸ ਕੈਡੇਟ ਸਕੀਮ, ਜਾਗ੍ਰਿਤੀ, ਵੂਮੈਨ ਹੈਲਪ ਡੈਸਕ ਅਤੇ ਸਾਂਝ ਰਾਹਤ ਕੇਂਦਰਾਂ ਵਰਗੀਆਂ ਪਹਿਲਕਦਮੀਆਂ ਲੋਕਾਂ ਅਤੇ ਪੁਲਿਸ ਦਰਮਿਆਨ ਭਰੋਸੇ ਨੂੰ ਹੋਰ ਮਜ਼ਬੂਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ “ਹੱਕ ਤੁਹਾਡਾ, ਫ਼ਰਜ਼ ਸਾਡਾ” ਪੰਜਾਬ ਪੁਲਿਸ ਦਾ ਮਾਰਗਦਰਸ਼ਕ ਸਿਧਾਂਤ ਹੈ ਅਤੇ ਇਸ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
ਸਮਾਗਮ ਦੌਰਾਨ ਡੀਜੀਪੀ ਪੰਜਾਬ ਨੇ ਸਾਂਝ ਦੇ ਨਵੇਂ ਮਾਸਕਟ ‘ਸ਼ੇਰਾ’ ਅਤੇ ‘ਸ਼ਕਤੀ’ ਵੀ ਲਾਂਚ ਕੀਤੇ, ਜੋ ਪੰਜਾਬ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਸੰਪਰਕ ਨੂੰ ਹੋਰ ਦੋਸਤਾਨਾ, ਪ੍ਰਭਾਵਸ਼ਾਲੀ ਅਤੇ ਇੰਟਰਐਕਟਿਵ ਬਣਾਉਣ ਵਿੱਚ ਸਹਾਇਕ ਸਾਬਤ ਹੋਣਗੇ।
ਇਸ ਮੌਕੇ ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ, ਪੁਲਿਸ ਕਮਿਸ਼ਨਰ ਲੁਧਿਆਣਾ ਸਵਪਨ ਸ਼ਰਮਾ, ਡੀਆਈਜੀ ਜਲੰਧਰ ਰੇਂਜ ਨਵੀਨ ਸਿੰਗਲਾ, ਡਿਪਟੀ ਕਮਿਸ਼ਨਰ ਜਲੰਧਰ ਵਰਜੀਤ ਵਾਲੀਆ, ਐੱਸਐੱਸਪੀ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ, ਐੱਸਐੱਸਪੀ ਐੱਸਬੀਐੱਸ ਨਗਰ ਤੁਸ਼ਾਰ ਗੁਪਤਾ ਅਤੇ ਐੱਸਐੱਸਪੀ ਲੁਧਿਆਣਾ ਦਿਹਾਤੀ ਅੰਕੁਰ ਗੁਪਤਾ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਜੀ (ਤੱਲ੍ਹਣ ਸਾਹਿਬ, ਜਲੰਧਰ) — ਇਤਿਹਾਸ, ਮਹੱਤਤਾ ਅਤੇ ਵਿਸ਼ਵ ਪ੍ਰਸਿੱਧੀ

Read Next

ਮੱਛੀ ਮਾਰਕੀਟ ਵਿੱਚ ਟਰਾਂਸਫਾਰਮਰ ਹੇਠਾਂ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਸਮੇਂ ਸਿਰ ਪਾਇਆ ਕਾਬੂ, ਟਲਿਆ ਵੱਡਾ ਹਾਦਸਾ