Breaking News :

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

September 18, 2026

ਮੱਛੀ ਮਾਰਕੀਟ ਵਿੱਚ ਟਰਾਂਸਫਾਰਮਰ ਹੇਠਾਂ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਸਮੇਂ ਸਿਰ ਪਾਇਆ ਕਾਬੂ, ਟਲਿਆ ਵੱਡਾ ਹਾਦਸਾ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਸ਼ਹਿਰ ਦੀ ਮੱਛੀ ਮਾਰਕੀਟ ਵਿੱਚ ਸਥਿਤ ਇੱਕ ਬਿਜਲੀ ਟਰਾਂਸਫਾਰਮਰ ਦੇ ਹੇਠਾਂ ਪਏ ਕੂੜੇ ਦੇ ਢੇਰ ਨੂੰ ਅਚਾਨਕ ਅੱਗ ਲੱਗ ਗਈ। ਤੇਜ਼ ਹਵਾਵਾਂ ਅਤੇ ਭਿਆਨਕ ਗਰਮੀ ਕਾਰਨ ਅੱਗ ਨੇ ਕੁਝ ਹੀ ਸਮੇਂ ਵਿੱਚ ਟਰਾਂਸਫਾਰਮਰ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ। ਅੱਗ ਤੋਂ ਉੱਠਦਾ ਧੂੰਆ ਦੂਰ-ਦੂਰ ਤੱਕ ਦਿਖਾਈ ਦੇ ਰਿਹਾ ਸੀ।

ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਫੌਰੀ ਤੌਰ ‘ਤੇ ਘਟਨਾ ਸਥਾਨ ‘ਤੇ ਪਹੁੰਚੀ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਟੀਮ ਨੇ ਬਿਨਾਂ ਕਿਸੇ ਦੇਰੀ ਦੇ ਅੱਗ ਨੂੰ ਫੈਲਣ ਤੋਂ ਰੋਕਦੇ ਹੋਏ ਪੂਰੀ ਤਰ੍ਹਾਂ ਬੁਝਾ ਦਿੱਤਾ।
ਬਿਜਲੀ ਵਿਭਾਗ ਦੇ ਅਧਿਕਾਰੀ ਰਾਜਾ ਨੇ ਦੱਸਿਆ ਕਿ ਉਨ੍ਹਾਂ ਨੂੰ ਫਾਇਰ ਬ੍ਰਿਗੇਡ ਵੱਲੋਂ ਟਰਾਂਸਫਾਰਮਰ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਵਿਭਾਗ ਨੇ ਸੁਰੱਖਿਆ ਦੇ ਮੱਦੇਨਜ਼ਰ ਤੁਰੰਤ ਬਿਜਲੀ ਸਪਲਾਈ ਬੰਦ ਕਰ ਦਿੱਤੀ ਤਾਂ ਜੋ ਕਿਸੇ ਵੀ ਤਰ੍ਹਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਨਾ ਹੋਵੇ।
ਫਾਇਰ ਬ੍ਰਿਗੇਡ ਅਧਿਕਾਰੀ ਰਾਜਿੰਦਰ ਕੁਮਾਰ ਸਹੋਤਾ ਨੇ ਦੱਸਿਆ ਕਿ ਕੰਟਰੋਲ ਰੂਮ ਤੋਂ ਸੂਚਨਾ ਮਿਲਦੇ ਹੀ ਉਹ ਆਪਣੀ ਟੀਮ ਅਤੇ ਇੱਕ ਫਾਇਰ ਟੈਂਡਰ ਸਮੇਤ ਮੌਕੇ ‘ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਟਰਾਂਸਫਾਰਮਰ ਦੇ ਹੇਠਾਂ ਇਕੱਠੇ ਹੋਏ ਕੂੜੇ ਅਤੇ ਭਿਆਨਕ ਗਰਮੀ ਕਾਰਨ ਅੱਗ ਲੱਗਣ ਦੀ ਸੰਭਾਵਨਾ ਹੈ।
ਉਨ੍ਹਾਂ ਦੱਸਿਆ ਕਿ ਜੇਕਰ ਅੱਗ ਪੂਰੀ ਤਰ੍ਹਾਂ ਟਰਾਂਸਫਾਰਮਰ ਤੱਕ ਫੈਲ ਜਾਂਦੀ ਤਾਂ ਕੋਈ ਵੱਡਾ ਹਾਦਸਾ ਵਾਪਰ ਸਕਦਾ ਸੀ ਅਤੇ ਆਸ-ਪਾਸ ਦੇ ਇਲਾਕਿਆਂ ਦੀ ਬਿਜਲੀ ਸਪਲਾਈ ਵੀ ਪ੍ਰਭਾਵਿਤ ਹੋ ਸਕਦੀ ਸੀ। ਫਾਇਰ ਬ੍ਰਿਗੇਡ ਦੀ ਟੀਮ ਦੀ ਤੁਰੰਤ ਕਾਰਵਾਈ ਕਾਰਨ ਸਮੇਂ ਸਿਰ ਅੱਗ ‘ਤੇ ਕਾਬੂ ਪਾ ਲਿਆ ਗਿਆ ਅਤੇ ਇੱਕ ਵੱਡਾ ਹਾਦਸਾ ਟਲ ਗਿਆ।
ਘਟਨਾ ਤੋਂ ਬਾਅਦ ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਬਿਜਲੀ ਟਰਾਂਸਫਾਰਮਰਾਂ ਦੇ ਆਲੇ-ਦੁਆਲੇ ਪਿਆ ਕੂੜਾ-ਕਰਕਟ ਨਿਯਮਿਤ ਤੌਰ ‘ਤੇ ਸਾਫ਼ ਕਰਵਾਇਆ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।

Vinkmag ad
Share Our Daily Posts

News Desk

Read Previous

ਡੀਜੀਪੀ ਗੌਰਵ ਯਾਦਵ ਵੱਲੋਂ ਨਵੇਂ ‘ਸਾਂਝ ਸਿਟੀਜ਼ਨ ਪੋਰਟਲ’ ਦੀ ਸ਼ੁਰੂਆਤ, ਮਹਿਲਾ ਪੁਲਿਸ ਕਰਮਚਾਰੀਆਂ ਲਈ 93 ਈ-ਸਕੂਟਰਾਂ ਨੂੰ ਹਰੀ ਝੰਡੀ

Read Next

ਜਲੰਧਰ ਦੀ ਮਹਿਲਾ ਡਾਕਟਰ ਦੀ ਰਹੱਸਮਈ ਮੌਤ: ਪਤੀ ‘ਤੇ ਤਸ਼ੱਦਦ, ਗੈਰ-ਵਿਆਹਿਕ ਸਬੰਧਾਂ ਅਤੇ ਕਰੋੜਾਂ ਦੇ ਕਰਜ਼ੇ ਦੇ ਗੰਭੀਰ ਦੋਸ਼