Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 19, 2026

ਦੋ ਨਸ਼ਾ ਤਸਕਰੀ ਮਾਮਲਿਆਂ ਵਿੱਚ ਭਗੌੜਾ ਕਰਾਰ ਦੋਸ਼ੀ 100 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ, ਫਿਲੌਰ ਪੁਲਿਸ ਦੀ ਵੱਡੀ ਕਾਰਵਾਈ, ਰੇਲਵੇ ਸਟੇਸ਼ਨ ਇਲਾਕੇ ਤੋਂ ਗੋਲੀਆਂ ਲਿਆ ਕੇ ਕਰਦਾ ਸੀ ਸਪਲਾਈ

ਜਲੰਧਰ: ਕੰਵਲਜੀਤ ਸਿੰਘ ਮੱਕੜ – ਜਲੰਧਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਨਸ਼ਾ ਤਸਕਰੀ ਦੇ ਦੋ ਮਾਮਲਿਆਂ ਵਿੱਚ ਭਗੌੜਾ (ਪੀ.ਓ.) ਕਰਾਰ ਦਿੱਤੇ ਗਏ ਇੱਕ ਦੋਸ਼ੀ ਨੂੰ 100 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ ਪਛਾਣ ਹੈਪੀ ਪੁੱਤਰ ਸ਼ਾਦੀ ਰਾਮ ਵਾਸੀ ਮੁਹੱਲਾ ਚੌਧਰੀਆਂ, ਫਿਲੌਰ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਪੁਲਿਸ ਕਪਤਾਨ (ਡੀਐਸਪੀ) ਫਿਲੌਰ ਭਾਰਤ ਮਸੀਹ ਲੱਧੜ ਨੇ ਦੱਸਿਆ ਕਿ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਅਤੇ ਪੁਲਿਸ ਕਪਤਾਨ (ਤਫਤੀਸ਼) ਵਿਨੀਤ ਆਹਲਾਵਤ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਦੀ ਅਗਵਾਈ ਵਿੱਚ ਥਾਣਾ ਫਿਲੌਰ ਦੀ ਪੁਲਿਸ ਟੀਮ ਨੇ ਵਿਸ਼ੇਸ਼ ਨਾਕਾਬੰਦੀ ਅਤੇ ਚੈਕਿੰਗ ਦੌਰਾਨ ਉਕਤ ਦੋਸ਼ੀ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਕੋਲੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।
ਪੁਲਿਸ ਨੇ ਦੋਸ਼ੀ ਖ਼ਿਲਾਫ਼ ਥਾਣਾ ਫਿਲੌਰ ਵਿੱਚ ਐੱਫ.ਆਈ.ਆਰ. ਨੰਬਰ 165 ਮਿਤੀ 18 ਜੂਨ 2026 ਅਧੀਨ ਧਾਰਾ 22/61/85 ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।
ਤਫ਼ਤੀਸ਼ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਦੋ ਵੱਖ-ਵੱਖ ਮਾਮਲਿਆਂ ਵਿੱਚ ਨਾਮਜ਼ਦ ਹੈ ਅਤੇ ਦੋਵਾਂ ਮਾਮਲਿਆਂ ਵਿੱਚ ਅਦਾਲਤ ਵੱਲੋਂ ਉਸ ਨੂੰ ਭਗੌੜਾ (ਪੀ.ਓ.) ਕਰਾਰ ਦਿੱਤਾ ਜਾ ਚੁੱਕਾ ਸੀ। ਇਸ ਦੇ ਬਾਵਜੂਦ ਉਹ ਨਸ਼ਾ ਤਸਕਰੀ ਦੇ ਧੰਦੇ ਵਿੱਚ ਸਰਗਰਮ ਸੀ।
ਮੁੱਢਲੀ ਪੁੱਛਗਿੱਛ ਦੌਰਾਨ ਦੋਸ਼ੀ ਨੇ ਖੁਲਾਸਾ ਕੀਤਾ ਕਿ ਉਹ ਲੁਧਿਆਣਾ ਰੇਲਵੇ ਸਟੇਸ਼ਨ ਦੇ ਆਸ-ਪਾਸ ਦੇ ਇਲਾਕਿਆਂ ਤੋਂ ਸਸਤੀਆਂ ਦਰਾਂ ’ਤੇ ਨਸ਼ੀਲੀਆਂ ਗੋਲੀਆਂ ਖਰੀਦ ਕੇ ਫਿਲੌਰ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਵੇਚਦਾ ਸੀ। ਉਸ ਵੱਲੋਂ ਲੇਬਰ ਮੰਡੀ ਇਲਾਕੇ ਅਤੇ ਸਿਵਲ ਹਸਪਤਾਲ ਦੇ ਬਾਹਰਲੇ ਖੇਤਰਾਂ ਵਿੱਚ ਨਸ਼ੀਲੀਆਂ ਗੋਲੀਆਂ ਦੀ ਸਪਲਾਈ ਕੀਤੀ ਜਾਂਦੀ ਸੀ। ਪੁਲਿਸ ਅਨੁਸਾਰ ਨਸ਼ਾ ਵੇਚ ਕੇ ਪ੍ਰਾਪਤ ਕੀਤੀ ਰਕਮ ਦਾ ਵੱਡਾ ਹਿੱਸਾ ਉਹ ਆਪਣੇ ਨਸ਼ੇ ਦੀ ਪੂਰਤੀ ਲਈ ਵਰਤਦਾ ਸੀ।
ਪੁਲਿਸ ਨੇ ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਹੈ। ਹੁਣ ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਦੇ ਸਪਲਾਈ ਨੈੱਟਵਰਕ, ਖਰੀਦ-ਫਰੋਖ਼ਤ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਅੱਗੇ-ਪਿੱਛੇ ਦੇ ਲਿੰਕਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਪਹਿਲਾਂ ਦਰਜ ਮਾਮਲੇ
ਐੱਫ.ਆਈ.ਆਰ. ਨੰਬਰ 98 ਮਿਤੀ 10 ਅਪ੍ਰੈਲ 2025, ਧਾਰਾ 22ਸੀ/61/85 ਐਨ.ਡੀ.ਪੀ.ਐਸ. ਐਕਟ, ਥਾਣਾ ਫਿਲੌਰ (ਦੋਸ਼ੀ ਭਗੌੜਾ ਕਰਾਰ)।
ਐੱਫ.ਆਈ.ਆਰ. ਨੰਬਰ 231 ਮਿਤੀ 21 ਅਗਸਤ 2024, ਧਾਰਾ 22/29/61/85 ਐਨ.ਡੀ.ਪੀ.ਐਸ. ਐਕਟ, ਥਾਣਾ ਫਿਲੌਰ (ਦੋਸ਼ੀ ਭਗੌੜਾ ਕਰਾਰ)।
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਲਈ ਅਜਿਹੇ ਤੱਤਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਆਸਟ੍ਰੇਲੀਆ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਗੁਰਾਇਆ ਦੇ ਜਰਨੈਲ ਸਿੰਘ ਨੇ ਦੇਸ਼ ਦਾ ਨਾਮ ਰੌਸ਼ਨ ਕੀਤਾ

Read Next

ਫਿਲੌਰ ਦੇ ਡੇਰਾ ਬਾਬਾ ਬ੍ਰਹਮਦਾਸ ਮੇਲੇ ਵਿੱਚ ਵੱਡਾ ਹਾਦਸਾ: ਝੂਲੇ ਦਾ ਨੱਟ ਟੁੱਟਣ ਨਾਲ ਕਈ ਜ਼ਖ਼ਮੀ, 4 ਦੀ ਹਾਲਤ ਗੰਭੀਰ