Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਚਾਵਲਾ ਮੋਬਾਈਲ ਫਾਇਰਿੰਗ ਮਾਮਲੇ ਵਿੱਚ ਇੱਕ ਮੁਲਜ਼ਮ ਗ੍ਰਿਫ਼ਤਾਰ, ਦੂਜੇ ਦੀ ਭਾਲ ਜਾਰੀ : ਪੁਲਿਸ ਕਮਿਸ਼ਨਰ

ਜਲੰਧਰ : ਕੰਵਲਜੀਤ ਸਿੰਘ ਮੱਕੜ – ਅਵਤਾਰ ਨਗਰ ਸਥਿਤ ਚਾਵਲਾ ਮੋਬਾਈਲ ਸ਼ਾਪ ‘ਤੇ ਹੋਈ ਫਾਇਰਿੰਗ ਦੀ ਘਟਨਾ ਤੋਂ ਬਾਅਦ ਸੋਮਵਾਰ ਨੂੰ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਆਪਣੀ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਦੁਕਾਨ ਮਾਲਕ ਅੰਕੁਸ਼ ਚਾਵਲਾ ਨਾਲ ਮੁਲਾਕਾਤ ਕਰਕੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਮੌਕੇ ਦੇ ਹਾਲਾਤਾਂ ਦਾ ਜਾਇਜ਼ਾ ਲਿਆ।
ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਫਾਇਰਿੰਗ ਕਰਨ ਵਾਲੇ ਦੋ ਮੁਲਜ਼ਮਾਂ ਵਿੱਚੋਂ ਇੱਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੀਆਂ ਟੀਮਾਂ ਲਗਾਤਾਰ ਕਾਰਵਾਈ ਕਰ ਰਹੀਆਂ ਹਨ ਅਤੇ ਜਲਦ ਹੀ ਦੂਜੇ ਮੁਲਜ਼ਮ ਨੂੰ ਵੀ ਕਾਬੂ ਕਰ ਲਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਅੱਜਕੱਲ੍ਹ ਕੁਝ ਨੌਜਵਾਨ ਵਿਦੇਸ਼ਾਂ ਵਿੱਚ ਬੈਠੇ ਅਪਰਾਧਿਕ ਤੱਤਾਂ ਦੇ ਭਰਮਾਵੇ ਵਿੱਚ ਆ ਕੇ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਨੌਜਵਾਨਾਂ ਨੂੰ ਅਜਿਹੇ ਲੋਕਾਂ ਦੇ ਪ੍ਰਭਾਵ ਹੇਠ ਆਉਣ ਤੋਂ ਬਚਣਾ ਚਾਹੀਦਾ ਹੈ ਅਤੇ ਕਾਨੂੰਨ ਦਾ ਸਤਿਕਾਰ ਕਰਨਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਥਾਣਾ ਭਾਰਗਵ ਕੈਂਪ ਦੇ ਅਧੀਨ ਆਉਂਦੇ ਅਵਤਾਰ ਨਗਰ ਇਲਾਕੇ ਵਿੱਚ ਸਥਿਤ ਚਾਵਲਾ ਮੋਬਾਈਲ ਸ਼ਾਪ ‘ਤੇ ਦਿਨ ਦਿਹਾੜੇ ਫਾਇਰਿੰਗ ਦੀ ਘਟਨਾ ਵਾਪਰੀ ਸੀ। ਉਸ ਸਮੇਂ ਦੁਕਾਨ ਦੇ ਬਾਹਰ ਸੁਰੱਖਿਆ ਗਾਰਡ ਤਾਇਨਾਤ ਸੀ। ਇਸ ਦੌਰਾਨ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨ ਉੱਥੇ ਪਹੁੰਚੇ, ਜਿਨ੍ਹਾਂ ਵਿੱਚੋਂ ਇੱਕ ਨੇ ਬਾਈਕ ਤੋਂ ਉਤਰ ਕੇ ਦੁਕਾਨ ਵੱਲ ਫਾਇਰਿੰਗ ਕਰ ਦਿੱਤੀ।
ਘਟਨਾ ਦੌਰਾਨ ਸੁਰੱਖਿਆ ਗਾਰਡ ਨੇ ਦਲੇਰੀ ਦਿਖਾਉਂਦੇ ਹੋਏ ਹਮਲਾਵਰਾਂ ਨੂੰ ਰੋਕਣ ਲਈ ਪੱਥਰ ਸੁੱਟਣ ਦੀ ਕੋਸ਼ਿਸ਼ ਕੀਤੀ, ਪਰ ਦੋਵੇਂ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਫਾਇਰਿੰਗ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਹਮਲਾਵਰਾਂ ਦਾ ਪਿੱਛਾ ਕੀਤਾ। ਕੁਝ ਦੂਰੀ ‘ਤੇ ਲੋਕਾਂ ਨੇ ਇੱਕ ਨੌਜਵਾਨ ਨੂੰ ਮੋਟਰਸਾਈਕਲ ਅਤੇ ਹਥਿਆਰ ਸਮੇਤ ਕਾਬੂ ਕਰ ਲਿਆ। ਬਾਅਦ ਵਿੱਚ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ।
ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਨਾਲ ਜੁੜੇ ਹੋਰ ਪਹਿਲੂਆਂ ਦੀ ਵੀ ਤਫ਼ਤੀਸ਼ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਬਾਕੀ ਮੁਲਜ਼ਮ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Vinkmag ad
Share Our Daily Posts

News Desk

Read Previous

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

Read Next

ਬਿਨਾਂ ਟਿਕਟ ਰੇਲ ਯਾਤਰਾ ਹੁਣ ਪਵੇਗੀ ਮਹਿੰਗੀ: ਭਾਰਤੀ ਰੇਲਵੇ ਨੇ ਜੁਰਮਾਨਾ ਕੀਤਾ ਦੁੱਗਣਾ, 20 ਜੂਨ ਤੋਂ ਨਵੇਂ ਨਿਯਮ ਲਾਗੂ