Breaking News :

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

September 18, 2026

ਜਲੰਧਰ ਦੇ ਰੁੱਝੇ ਬਾਜ਼ਾਰਾਂ ਵਿੱਚ ਨਿਗਮ ਤੇ ਟ੍ਰੈਫਿਕ ਪੁਲਿਸ ਦਾ ਸਾਂਝਾ ਐਕਸ਼ਨ, ਅਵੈਧ ਕਬਜ਼ਿਆਂ ‘ਤੇ ਚੱਲਿਆ ਬੁਲਡੋਜ਼ਰ ਤੇ ਵਾਹਨ ਕੀਤੇ ਟੋਅ

ਜਲੰਧਰ : ਕੰਵਲਜੀਤ ਸਿੰਘ ਮੱਕੜ – ਸ਼ਹਿਰ ਦੇ ਪ੍ਰਮੁੱਖ ਅਤੇ ਰੁੱਝੇ ਹੋਏ ਬਾਜ਼ਾਰਾਂ ਵਿੱਚ ਅਵੈਧ ਕਬਜ਼ਿਆਂ ਅਤੇ ਗਲਤ ਢੰਗ ਨਾਲ ਕੀਤੀ ਜਾ ਰਹੀ ਪਾਰਕਿੰਗ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਨਗਰ ਨਿਗਮ ਦੀ ਤਹਬਾਜ਼ਾਰੀ ਟੀਮ ਅਤੇ ਟ੍ਰੈਫਿਕ ਪੁਲਿਸ ਵੱਲੋਂ ਬੁੱਧਵਾਰ ਨੂੰ ਸਾਂਝਾ ਅਭਿਆਨ ਚਲਾਇਆ ਗਿਆ। ਇਸ ਦੌਰਾਨ ਕਈ ਥਾਵਾਂ ‘ਤੇ ਅਵੈਧ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਸਮਾਨ ਜ਼ਬਤ ਕੀਤਾ ਗਿਆ ਅਤੇ ਗਲਤ ਢੰਗ ਨਾਲ ਖੜ੍ਹੇ ਕੀਤੇ ਵਾਹਨਾਂ ਦੇ ਚਲਾਨ ਕੱਟ ਕੇ ਕੁਝ ਵਾਹਨਾਂ ਨੂੰ ਟੋਅ ਵੀ ਕੀਤਾ ਗਿਆ।

ਮਿਲੀ ਜਾਣਕਾਰੀ ਅਨੁਸਾਰ ਇਹ ਵਿਸ਼ੇਸ਼ ਮੁਹਿੰਮ ਸ਼੍ਰੀ ਰਾਮ ਚੌਂਕ, ਮਿਲਾਪ ਚੌਂਕ, ਫਗਵਾੜਾ ਗੇਟ ਅਤੇ ਭਗਤ ਸਿੰਘ ਚੌਂਕ ਤੱਕ ਚਲਾਈ ਗਈ। ਨਗਰ ਨਿਗਮ ਦੀ ਟੀਮ ਨੇ ਸੜਕਾਂ ਅਤੇ ਫੁੱਟਪਾਥਾਂ ‘ਤੇ ਕੀਤੇ ਗਏ ਅਵੈਧ ਕਬਜ਼ਿਆਂ ਨੂੰ ਹਟਾਉਣ ਲਈ ਕਾਰਵਾਈ ਕੀਤੀ। ਇਸ ਦੌਰਾਨ ਦੁਕਾਨਾਂ ਦੇ ਬਾਹਰ ਰੱਖਿਆ ਸਮਾਨ ਅਤੇ ਹੋਰ ਰੁਕਾਵਟਾਂ ਨੂੰ ਜ਼ਬਤ ਕੀਤਾ ਗਿਆ।
ਕਾਰਵਾਈ ਦੌਰਾਨ ਇੱਕ ਦੁਕਾਨ ਦੇ ਬਾਹਰ ਲੱਗੇ ਕਾਊਂਟਰ ਨੂੰ ਵੀ ਟੀਮ ਵੱਲੋਂ ਹਟਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਲੈ ਕੇ ਕੁਝ ਦੁਕਾਨਦਾਰਾਂ ਅਤੇ ਸਥਾਨਕ ਲੋਕਾਂ ਵੱਲੋਂ ਵਿਰੋਧ ਵੀ ਕੀਤਾ ਗਿਆ। ਇਸ ਦੇ ਬਾਵਜੂਦ ਅਧਿਕਾਰੀਆਂ ਨੇ ਆਪਣੀ ਕਾਰਵਾਈ ਜਾਰੀ ਰੱਖੀ।
ਇਸੇ ਦੌਰਾਨ ਮਸ਼ਹੂਰ ਰਾਜੂ ਚੀਜ਼ ਕਾਰਨਰ ਦੀ ਦੁਕਾਨ ‘ਤੇ ਵੀ ਨਿਯਮਾਂ ਦੀ ਉਲੰਘਣਾ ਸਬੰਧੀ ਕਾਰਵਾਈ ਕਰਦਿਆਂ ਚਲਾਨ ਕੱਟਿਆ ਗਿਆ। ਜਾਣਕਾਰੀ ਮੁਤਾਬਕ ਦੁਕਾਨਦਾਰ ਵੱਲੋਂ ਫੋਨ ‘ਤੇ ਕਿਸੇ ਨਾਲ ਗੱਲ ਕਰਵਾ ਕੇ ਕਾਰਵਾਈ ਰੋਕਣ ਦੀ ਕੋਸ਼ਿਸ਼ ਵੀ ਕੀਤੀ ਗਈ, ਪਰ ਟੀਮ ਨੇ ਕਿਸੇ ਤਰ੍ਹਾਂ ਦਾ ਦਬਾਅ ਨਾ ਮੰਨਦੇ ਹੋਏ ਆਪਣੀ ਕਾਰਵਾਈ ਜਾਰੀ ਰੱਖੀ।
ਟ੍ਰੈਫਿਕ ਪੁਲਿਸ ਦੇ ਅਧਿਕਾਰੀ ਸੰਜੀਵ ਨੇ ਦੱਸਿਆ ਕਿ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਵੱਲੋਂ ਸੜਕਾਂ ਅਤੇ ਫੁੱਟਪਾਥਾਂ ‘ਤੇ ਕਬਜ਼ੇ ਕੀਤੇ ਹੋਏ ਸਨ, ਜਿਸ ਕਾਰਨ ਆਮ ਲੋਕਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਹੁਣ ਤੱਕ 5 ਤੋਂ 6 ਵਾਹਨਾਂ ਦੇ ਚਲਾਨ ਕੱਟੇ ਜਾ ਚੁੱਕੇ ਹਨ ਅਤੇ ਕਈ ਵਾਹਨਾਂ ਨੂੰ ਟੋਅ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਵੀ ਅਵੈਧ ਕਬਜ਼ੇ ਕਰਨ ਵਾਲਿਆਂ ਖ਼ਿਲਾਫ਼ ਚਲਾਨੀ ਕਾਰਵਾਈ ਕੀਤੀ ਗਈ ਹੈ।
ਅਧਿਕਾਰੀ ਨੇ ਸਪੱਸ਼ਟ ਕੀਤਾ ਕਿ ਸ਼ਹਿਰ ਵਿੱਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਅਤੇ ਲੋਕਾਂ ਨੂੰ ਰਾਹਤ ਦੇਣ ਲਈ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ। ਨਿਗਮ ਅਤੇ ਪੁਲਿਸ ਦੀ ਇਸ ਸਾਂਝੀ ਕਾਰਵਾਈ ਨਾਲ ਅਵੈਧ ਕਬਜ਼ੇਦਾਰਾਂ ਅਤੇ ਨਿਯਮ ਤੋੜਨ ਵਾਲਿਆਂ ਵਿੱਚ ਹੜਕੰਪ ਮਚ ਗਿਆ।

Vinkmag ad
Share Our Daily Posts

News Desk

Read Previous

ਬਿਨਾਂ ਟਿਕਟ ਰੇਲ ਯਾਤਰਾ ਹੁਣ ਪਵੇਗੀ ਮਹਿੰਗੀ: ਭਾਰਤੀ ਰੇਲਵੇ ਨੇ ਜੁਰਮਾਨਾ ਕੀਤਾ ਦੁੱਗਣਾ, 20 ਜੂਨ ਤੋਂ ਨਵੇਂ ਨਿਯਮ ਲਾਗੂ

Read Next

25 ਜੂਨ ਤੋਂ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਜਾਂਚ ਸ਼ੁਰੂ, 2.14 ਕਰੋੜ ਤੋਂ ਵੱਧ ਵੋਟਰਾਂ ਦੀ ਹੋਵੇਗੀ ਤਸਦੀਕ