Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 19, 2026

25 ਜੂਨ ਤੋਂ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਜਾਂਚ ਸ਼ੁਰੂ, 2.14 ਕਰੋੜ ਤੋਂ ਵੱਧ ਵੋਟਰਾਂ ਦੀ ਹੋਵੇਗੀ ਤਸਦੀਕ

ਜਲੰਧਰ : ਕੰਵਲਜੀਤ ਸਿੰਘ ਮੱਕੜ – ਪੰਜਾਬ ਵਿੱਚ 25 ਜੂਨ ਤੋਂ ਵਿਸ਼ੇਸ਼ ਗਹਿਰੀ ਪੁਨਰੀਖਣ (Special Intensive Revision-SIR) ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਤਹਿਤ ਸੂਬੇ ਦੇ 2 ਕਰੋੜ 14 ਲੱਖ ਤੋਂ ਵੱਧ ਵੋਟਰਾਂ ਦੀ ਜਾਣਕਾਰੀ ਦੀ ਜਾਂਚ ਕੀਤੀ ਜਾਵੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰ ਜਲੰਧਰ ਵਰਜੀਤ ਸਿੰਘ ਵਾਲੀਆ ਨੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਬੂਥ ਲੈਵਲ ਅਫਸਰ (BLO) ਘਰ-ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਦੀ ਤਸਦੀਕ ਕਰਨਗੇ।

ਡੀਸੀ ਨੇ ਦੱਸਿਆ ਕਿ ਜੇਕਰ ਕੋਈ ਵਿਅਕਤੀ ਪਹਿਲੀ ਵਾਰ ਘਰ ਵਿੱਚ ਮੌਜੂਦ ਨਾ ਮਿਲੇ ਤਾਂ ਬੀ.ਐਲ.ਓ. ਉਸਦੇ ਘਰ ਤਿੰਨ ਵਾਰ ਤੱਕ ਜਾਣਗੇ, ਤਾਂ ਜੋ ਕਿਸੇ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਤੋਂ ਨਾ ਕੱਟਿਆ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇ ਕਿਸੇ ਮਾਮਲੇ ਵਿੱਚ ਦਸਤਾਵੇਜ਼ਾਂ ਦੀ ਲੋੜ ਪੈਂਦੀ ਹੈ ਤਾਂ ਵੀ ਤੁਰੰਤ ਵੋਟ ਨਹੀਂ ਕੱਟੀ ਜਾਵੇਗੀ। ਸਬੰਧਤ ਵਿਅਕਤੀ ਨੂੰ ਆਪਣੀਆਂ ਕਮੀਆਂ ਪੂਰੀਆਂ ਕਰਨ ਲਈ ਪੂਰਾ ਮੌਕਾ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਕੁਝ ਮਾਮਲਿਆਂ ਵਿੱਚ ਨੋਟਿਸ ਵੀ ਜਾਰੀ ਕੀਤੇ ਜਾਣਗੇ। ਇਹ ਨੋਟਿਸ ਉਨ੍ਹਾਂ ਵੋਟਰਾਂ ਨੂੰ ਭੇਜੇ ਜਾਣਗੇ ਜਿਨ੍ਹਾਂ ਦੀ ਮੈਪਿੰਗ ਨਹੀਂ ਹੋਈ ਜਾਂ ਜਿਨ੍ਹਾਂ ਦੇ ਪੁਰਾਣੇ ਵੋਟਰ ਕਾਰਡ ਅਤੇ ਰਿਕਾਰਡ ਵਿੱਚ ਕੋਈ ਕਮੀ ਜਾਂ ਗੜਬੜ ਪਾਈ ਗਈ ਹੈ।

ਡੀਸੀ ਵਰਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਦੀ ਮੈਪਿੰਗ ਪਹਿਲਾਂ ਹੀ ਹੋ ਚੁੱਕੀ ਹੈ ਅਤੇ ਜਿਨ੍ਹਾਂ ਦੀ ਨਹੀਂ ਹੋਈ, ਉਨ੍ਹਾਂ ਲਈ ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਵੱਖ-ਵੱਖ ਹੋਵੇਗੀ। ਐੱਸ.ਆਈ.ਆਰ. ਮੁਹਿੰਮ ਦੌਰਾਨ ਲੋੜ ਪੈਣ ‘ਤੇ ਵੋਟਰਾਂ ਤੋਂ ਆਧਾਰ ਕਾਰਡ, ਜਨਮ ਸਰਟੀਫਿਕੇਟ, ਰਾਜ ਸਰਕਾਰ ਵੱਲੋਂ ਜਾਰੀ ਰਿਹਾਇਸ਼ੀ ਪ੍ਰਮਾਣ ਪੱਤਰ, ਕਿਰਾਏਦਾਰ ਸਰਟੀਫਿਕੇਟ, ਪਾਸਪੋਰਟ ਸਮੇਤ ਕੁੱਲ 13 ਪ੍ਰਕਾਰ ਦੇ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇੱਕ ਦਸਤਾਵੇਜ਼ ਮੰਗਿਆ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਮੁਹਿੰਮ ਦੌਰਾਨ ਸਾਰੇ ਮੌਜੂਦਾ ਵੋਟਰਾਂ ਨੂੰ ਐੱਸ.ਆਈ.ਆਰ. ਫਾਰਮ ਦਿੱਤਾ ਜਾਵੇਗਾ, ਜਿਸ ਨੂੰ ਭਰਨਾ ਲਾਜ਼ਮੀ ਹੋਵੇਗਾ। ਇਹ ਫਾਰਮ ਵੋਟਰ ਖੁਦ ਜਾਂ ਉਸਦੇ ਪਰਿਵਾਰ ਦਾ ਕੋਈ ਵੀ ਬਾਲਗ ਮੈਂਬਰ ਭਰ ਕੇ ਜਮ੍ਹਾਂ ਕਰਵਾ ਸਕਦਾ ਹੈ। ਜਿਨ੍ਹਾਂ ਵੋਟਰਾਂ ਦੀ ਜਾਣਕਾਰੀ ਅਤੇ ਦਸਤਾਵੇਜ਼ ਸਹੀ ਪਾਏ ਜਾਣਗੇ, ਉਨ੍ਹਾਂ ਦੇ ਨਾਮ ਵੋਟਰ ਸੂਚੀ ਵਿੱਚ ਬਰਕਰਾਰ ਰਹਿਣਗੇ।

ਡੀਸੀ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬੀ.ਐਲ.ਓ. ਦਾ ਪੂਰਾ ਸਹਿਯੋਗ ਕਰਨ ਅਤੇ ਆਪਣੀ ਵੋਟਰ ਜਾਣਕਾਰੀ ਸਮੇਂ ਸਿਰ ਤਸਦੀਕ ਕਰਵਾ ਕੇ ਲੋਕਤੰਤਰਿਕ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਯੋਗਦਾਨ ਪਾਉਣ।

Vinkmag ad
Share Our Daily Posts

News Desk

Read Previous

ਜਲੰਧਰ ਦੇ ਰੁੱਝੇ ਬਾਜ਼ਾਰਾਂ ਵਿੱਚ ਨਿਗਮ ਤੇ ਟ੍ਰੈਫਿਕ ਪੁਲਿਸ ਦਾ ਸਾਂਝਾ ਐਕਸ਼ਨ, ਅਵੈਧ ਕਬਜ਼ਿਆਂ ‘ਤੇ ਚੱਲਿਆ ਬੁਲਡੋਜ਼ਰ ਤੇ ਵਾਹਨ ਕੀਤੇ ਟੋਅ

Read Next

ਮੋਬਾਈਲ ਫੋਨ ਦੀ ਰੰਜਿਸ਼ ‘ਚ ਭਾਰਗੋ ਕੈਂਪ ‘ਚ ਘਰ ਤੇ ਦੁਕਾਨ ‘ਤੇ ਹਮਲਾ, ਪਰਿਵਾਰ ਨੇ ਛੱਤਾਂ ਰਾਹੀਂ ਭੱਜ ਕੇ ਬਚਾਈ ਜਾਨ