Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 19, 2026

ਮੋਬਾਈਲ ਫੋਨ ਦੀ ਰੰਜਿਸ਼ ‘ਚ ਭਾਰਗੋ ਕੈਂਪ ‘ਚ ਘਰ ਤੇ ਦੁਕਾਨ ‘ਤੇ ਹਮਲਾ, ਪਰਿਵਾਰ ਨੇ ਛੱਤਾਂ ਰਾਹੀਂ ਭੱਜ ਕੇ ਬਚਾਈ ਜਾਨ

ਜਲੰਧਰ : ਕੰਵਲਜੀਤ ਸਿੰਘ ਮੱਕੜ –  ਜਲੰਧਰ ਦੇ ਭਾਰਗੋ ਕੈਂਪ ਇਲਾਕੇ ਵਿੱਚ ਦੇਰ ਰਾਤ ਪੁਰਾਣੀ ਰੰਜਿਸ਼ ਅਤੇ ਮੋਬਾਈਲ ਫੋਨ ਨੂੰ ਲੈ ਕੇ ਹੋਏ ਵਿਵਾਦ ਕਾਰਨ ਕੁਝ ਨੌਜਵਾਨਾਂ ਵੱਲੋਂ ਇੱਕ ਪਰਿਵਾਰ ਦੇ ਘਰ ਅਤੇ ਦੁਕਾਨ ‘ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰਾਂ ਨੇ ਕਥਿਤ ਤੌਰ ‘ਤੇ ਤੇਜ਼ਧਾਰ ਹਥਿਆਰਾਂ, ਕਿਰਪਾਨਾਂ ਅਤੇ ਇੱਟ-ਪੱਥਰਾਂ ਨਾਲ ਹਮਲਾ ਕਰਕੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ।

ਪੀੜਤ ਪਰਿਵਾਰ ਅਨੁਸਾਰ ਘਟਨਾ ਦੌਰਾਨ 8 ਤੋਂ 10 ਨੌਜਵਾਨ ਹਥਿਆਰਾਂ ਨਾਲ ਲੈਸ ਹੋ ਕੇ ਗਲੀ ਵਿੱਚ ਪਹੁੰਚੇ ਅਤੇ ਘਰ ਅਤੇ ਦੁਕਾਨ ਨੂੰ ਨਿਸ਼ਾਨਾ ਬਣਾਇਆ। ਹਮਲੇ ਤੋਂ ਡਰੇ ਪਰਿਵਾਰਕ ਮੈਂਬਰਾਂ ਨੇ ਆਪਣੀ ਜਾਨ ਬਚਾਉਣ ਲਈ ਛੱਤਾਂ ਤੋਂ ਛਾਲਾਂ ਮਾਰ ਕੇ ਗੁਆਂਢੀਆਂ ਦੇ ਘਰਾਂ ਵਿੱਚ ਸ਼ਰਨ ਲਈ। ਹਮਲਾਵਰਾਂ ਵੱਲੋਂ ਗੁਆਂਢੀ ਘਰਾਂ ਦੇ ਦਰਵਾਜ਼ਿਆਂ ‘ਤੇ ਵੀ ਵਾਰ ਕੀਤੇ ਜਾਣ ਦੇ ਦੋਸ਼ ਲਗਾਏ ਗਏ ਹਨ।
ਪੀੜਤਾ ਮਮਤਾ ਨੇ ਦੱਸਿਆ ਕਿ ਵਿਵਾਦ ਦੀ ਸ਼ੁਰੂਆਤ 17 ਜੂਨ ਨੂੰ ਹੋਈ ਸੀ, ਜਦੋਂ ਕੁਝ ਨੌਜਵਾਨਾਂ ਨੇ ਕਥਿਤ ਤੌਰ ‘ਤੇ ਚੋਰੀ ਦੀ ਨੀਅਤ ਨਾਲ ਉਨ੍ਹਾਂ ਦੇ ਘਰ ਦਾ ਸ਼ਟਰ ਖੋਲ੍ਹਣ ਦੀ ਕੋਸ਼ਿਸ਼ ਕੀਤੀ। ਪਰਿਵਾਰ ਵੱਲੋਂ ਵਿਰੋਧ ਕਰਨ ‘ਤੇ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ, ਪਰ ਭੱਜਦੇ ਸਮੇਂ ਇੱਕ ਦੋਸ਼ੀ ਦਾ ਮੋਬਾਈਲ ਫੋਨ ਉੱਥੇ ਹੀ ਡਿੱਗ ਗਿਆ ਸੀ। ਪਰਿਵਾਰ ਨੇ ਉਹ ਮੋਬਾਈਲ ਪੁਲਿਸ ਥਾਣੇ ਵਿੱਚ ਜਮ੍ਹਾਂ ਕਰਵਾ ਦਿੱਤਾ, ਜਿਸ ਕਾਰਨ ਦੋਸ਼ੀ ਨਾਰਾਜ਼ ਚੱਲ ਰਹੇ ਸਨ।
ਪੀੜਤਾਂ ਦਾ ਕਹਿਣਾ ਹੈ ਕਿ ਮਾਮਲੇ ਨੂੰ ਸੁਲਝਾਉਣ ਲਈ ਇਲਾਕੇ ਦੇ ਕੁਝ ਪ੍ਰਭਾਵਸ਼ਾਲੀ ਲੋਕਾਂ ਦੀ ਮੌਜੂਦਗੀ ਵਿੱਚ ਸਮਝੌਤੇ ਦੀਆਂ ਕੋਸ਼ਿਸ਼ਾਂ ਵੀ ਚੱਲ ਰਹੀਆਂ ਸਨ, ਪਰ ਦੋਸ਼ੀ ਲਗਾਤਾਰ ਮੋਬਾਈਲ ਵਾਪਸ ਕਰਨ ਲਈ ਦਬਾਅ ਬਣਾਉਂਦੇ ਅਤੇ ਧਮਕੀਆਂ ਦੇ ਰਹੇ ਸਨ।
ਪਰਿਵਾਰ ਨੇ ਦੋਸ਼ ਲਗਾਇਆ ਕਿ ਇਸੇ ਰੰਜਿਸ਼ ਦੇ ਚਲਦਿਆਂ ਪੰਮਾ ਲੋਰੀ ਅਤੇ ਢੋਲੀਆ ਨਾਂ ਦੇ ਨੌਜਵਾਨ ਆਪਣੇ 8 ਤੋਂ 10 ਸਾਥੀਆਂ ਨਾਲ ਕਿਰਪਾਨਾਂ ਅਤੇ ਇੱਟ-ਪੱਥਰ ਲੈ ਕੇ ਗਲੀ ਵਿੱਚ ਆਏ ਅਤੇ ਸਰੇਆਮ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਹਮਲਾਵਰਾਂ ਨੇ ਦੁਕਾਨ ਦੇ ਸ਼ਟਰ ਅਤੇ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਤੋੜਫੋੜ ਕੀਤੀ, ਜਿਸ ਨਾਲ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ।
ਘਟਨਾ ਤੋਂ ਬਾਅਦ ਪਰਿਵਾਰ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਪੀੜਤਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਉੱਧਰ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਸਮੇਤ ਹੋਰ ਸਬੂਤਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

25 ਜੂਨ ਤੋਂ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਜਾਂਚ ਸ਼ੁਰੂ, 2.14 ਕਰੋੜ ਤੋਂ ਵੱਧ ਵੋਟਰਾਂ ਦੀ ਹੋਵੇਗੀ ਤਸਦੀਕ

Read Next

ਕਾਂਗਰਸ ਭਵਨ ਵਿੱਚ ਯੂਥ ਕਾਂਗਰਸ ਅਹੁਦੇਦਾਰਾਂ ਵਿਚਾਲੇ ਕਮਰੇ ਨੂੰ ਲੈ ਕੇ ਵਿਵਾਦ, ਸੀਨੀਅਰ ਆਗੂਆਂ ਨੇ ਕਰਵਾਇਆ ਸਮਝੌਤਾ