Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 19, 2026

ਕਾਂਗਰਸ ਭਵਨ ਵਿੱਚ ਯੂਥ ਕਾਂਗਰਸ ਅਹੁਦੇਦਾਰਾਂ ਵਿਚਾਲੇ ਕਮਰੇ ਨੂੰ ਲੈ ਕੇ ਵਿਵਾਦ, ਸੀਨੀਅਰ ਆਗੂਆਂ ਨੇ ਕਰਵਾਇਆ ਸਮਝੌਤਾ

ਜਲੰਧਰ : ਕੰਵਲਜੀਤ ਸਿੰਘ ਮੱਕੜ –  ਜਲੰਧਰ ਦੇ ਕਾਂਗਰਸ ਭਵਨ ਵਿੱਚ ਬੁੱਧਵਾਰ ਨੂੰ ਯੂਥ ਕਾਂਗਰਸ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਿਚਾਲੇ ਦਫ਼ਤਰੀ ਕਮਰੇ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ। ਮਾਮਲਾ ਉਸ ਵੇਲੇ ਤਣਾਅਪੂਰਨ ਹੋ ਗਿਆ ਜਦੋਂ ਦੋਵਾਂ ਧਿਰਾਂ ਵਿਚਾਲੇ ਤਿੱਖੀ ਬਹਿਸ ਹੋਣ ਤੋਂ ਬਾਅਦ ਧੱਕਾ-ਮੁੱਕੀ ਦੀ ਨੌਬਤ ਆ ਗਈ। ਹਾਲਾਤ ਨੂੰ ਦੇਖਦੇ ਹੋਏ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਕੇ ‘ਤੇ ਪਹੁੰਚੀ ਅਤੇ ਦੋਵਾਂ ਪੱਖਾਂ ਨਾਲ ਗੱਲਬਾਤ ਕਰਕੇ ਮਾਮਲੇ ਨੂੰ ਸ਼ਾਂਤ ਕਰਵਾਇਆ।

ਜਾਣਕਾਰੀ ਅਨੁਸਾਰ ਹਾਲ ਹੀ ਵਿੱਚ ਯੂਥ ਕਾਂਗਰਸ ਦੇ ਚੋਣ ਨਤੀਜੇ ਐਲਾਨੇ ਗਏ ਸਨ। ਇਸ ਤੋਂ ਬਾਅਦ ਕਈ ਨੌਜਵਾਨ ਵਰਕਰ ਅਤੇ ਅਹੁਦੇਦਾਰ ਕਾਂਗਰਸ ਭਵਨ ਪਹੁੰਚੇ ਹੋਏ ਸਨ। ਇਸ ਦੌਰਾਨ ਯੂਥ ਕਾਂਗਰਸ ਦੇ ਦਫ਼ਤਰੀ ਕਮਰੇ ਦੀ ਵਰਤੋਂ ਅਤੇ ਹੱਕ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਤਕਰਾਰ ਸ਼ੁਰੂ ਹੋ ਗਈ, ਜੋ ਕੁਝ ਹੀ ਸਮੇਂ ਵਿੱਚ ਵਿਵਾਦ ਦਾ ਰੂਪ ਧਾਰ ਗਈ।
ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਬੇਦੀ ਨੇ ਦੱਸਿਆ ਕਿ ਯੂਥ ਕਾਂਗਰਸ ਦੇ ਚੋਣ ਨਤੀਜੇ ਸੋਮਵਾਰ ਸ਼ਾਮ ਨੂੰ ਘੋਸ਼ਿਤ ਕੀਤੇ ਗਏ ਸਨ। ਬੁੱਧਵਾਰ ਨੂੰ ਕਾਂਗਰਸ ਭਵਨ ਵਿੱਚ ਇਕੱਠੇ ਹੋਏ ਨੌਜਵਾਨਾਂ ਵਿਚਾਲੇ ਕਮਰੇ ਨੂੰ ਲੈ ਕੇ ਗਲਤਫਹਮੀ ਪੈਦਾ ਹੋ ਗਈ, ਜਿਸ ਕਾਰਨ ਇਹ ਸਥਿਤੀ ਬਣੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਜੋਸ਼ ਜ਼ਿਆਦਾ ਹੁੰਦਾ ਹੈ ਅਤੇ ਛੋਟੀ ਜਿਹੀ ਗਲਤਫਹਮੀ ਕਈ ਵਾਰ ਵਿਵਾਦ ਦਾ ਕਾਰਨ ਬਣ ਜਾਂਦੀ ਹੈ।
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਕੈਂਟ ਹਲਕੇ ਦੇ ਵਿਧਾਇਕ ਪਰਗਟ ਸਿੰਘ, ਸ਼ਾਹਕੋਟ ਦੇ ਵਿਧਾਇਕ ਲਾਡੀ ਸ਼ੇਰੋਵਾਲੀਆ ਸਮੇਤ ਹੋਰ ਸੀਨੀਅਰ ਕਾਂਗਰਸੀ ਆਗੂ ਮੌਕੇ ‘ਤੇ ਪਹੁੰਚੇ। ਉਨ੍ਹਾਂ ਦੋਵਾਂ ਧਿਰਾਂ ਨਾਲ ਵੱਖ-ਵੱਖ ਅਤੇ ਸਾਂਝੀ ਮੀਟਿੰਗ ਕਰਕੇ ਮਸਲੇ ਦਾ ਹੱਲ ਕੱਢਿਆ। ਗੱਲਬਾਤ ਤੋਂ ਬਾਅਦ ਦੋਵਾਂ ਪੱਖਾਂ ਨੇ ਆਪਸੀ ਸਹਿਮਤੀ ਨਾਲ ਮਾਮਲਾ ਸੁਲਝਾ ਲਿਆ।
ਰਜਿੰਦਰ ਬੇਦੀ ਨੇ ਕਿਹਾ ਕਿ ਕਾਂਗਰਸ ਪਾਰਟੀ ਇੱਕਜੁੱਟ ਹੈ ਅਤੇ ਇਹ ਕੋਈ ਵੱਡਾ ਵਿਵਾਦ ਨਹੀਂ ਸੀ, ਸਗੋਂ ਆਪਸੀ ਗਲਤਫਹਮੀ ਕਾਰਨ ਪੈਦਾ ਹੋਈ ਸਥਿਤੀ ਸੀ, ਜਿਸ ਨੂੰ ਸਮੇਂ ਸਿਰ ਸੁਲਝਾ ਲਿਆ ਗਿਆ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਸਾਰੇ ਯੂਥ ਕਾਂਗਰਸ ਵਰਕਰ ਪਾਰਟੀ ਨੂੰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨਗੇ।
ਚੋਣ ਨਤੀਜਿਆਂ ਤੋਂ ਬਾਅਦ ਪਹਿਲਾ ਵਿਵਾਦ
ਯੂਥ ਕਾਂਗਰਸ ਦੇ ਚੋਣ ਨਤੀਜੇ ਐਲਾਨ ਹੋਣ ਤੋਂ ਕੁਝ ਦਿਨਾਂ ਅੰਦਰ ਹੀ ਕਾਂਗਰਸ ਭਵਨ ਵਿੱਚ ਇਹ ਵਿਵਾਦ ਸਾਹਮਣੇ ਆਇਆ ਹੈ। ਹਾਲਾਂਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਤੁਰੰਤ ਦਖ਼ਲ ਦੇ ਕੇ ਮਾਮਲਾ ਸ਼ਾਂਤ ਕਰਵਾ ਦਿੱਤਾ, ਜਿਸ ਨਾਲ ਕਿਸੇ ਵੱਡੇ ਟਕਰਾਅ ਤੋਂ ਬਚਾਅ ਹੋ ਗਿਆ।

Vinkmag ad
Share Our Daily Posts

News Desk

Read Previous

ਮੋਬਾਈਲ ਫੋਨ ਦੀ ਰੰਜਿਸ਼ ‘ਚ ਭਾਰਗੋ ਕੈਂਪ ‘ਚ ਘਰ ਤੇ ਦੁਕਾਨ ‘ਤੇ ਹਮਲਾ, ਪਰਿਵਾਰ ਨੇ ਛੱਤਾਂ ਰਾਹੀਂ ਭੱਜ ਕੇ ਬਚਾਈ ਜਾਨ

Read Next

ਜਲੰਧਰ ਦੇ ਨਿਊ ਰਤਨ ਨਗਰ ਵਿੱਚ ਲੈਂਟਰ ਪਾਉਂਦੇ ਸਮੇਂ ਕਰੰਟ ਲੱਗਣ ਨਾਲ ਮਜ਼ਦੂਰ ਦੀ ਮੌਤ, ਹਾਈ ਵੋਲਟੇਜ ਤਾਰਾਂ ਨੂੰ ਲੈ ਕੇ ਲਾਪਰਵਾਹੀ ਦੇ ਦੋਸ਼