Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 28, 2026

ਜਲੰਧਰ ਦੇ ਨਿਊ ਰਤਨ ਨਗਰ ਵਿੱਚ ਲੈਂਟਰ ਪਾਉਂਦੇ ਸਮੇਂ ਕਰੰਟ ਲੱਗਣ ਨਾਲ ਮਜ਼ਦੂਰ ਦੀ ਮੌਤ, ਹਾਈ ਵੋਲਟੇਜ ਤਾਰਾਂ ਨੂੰ ਲੈ ਕੇ ਲਾਪਰਵਾਹੀ ਦੇ ਦੋਸ਼

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਦੇ ਨਿਊ ਰਤਨ ਨਗਰ ਇਲਾਕੇ ਵਿੱਚ ਇੱਕ ਮਕਾਨ ਦਾ ਲੈਂਟਰ ਪਾਉਣ ਦੌਰਾਨ ਕਰੰਟ ਲੱਗਣ ਨਾਲ ਇੱਕ ਮਜ਼ਦੂਰ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਬਸਤੀ ਬਾਵਾ ਖੇਲ ਦੇ ਰਹਿਣ ਵਾਲੇ ਮਨਡੋਨ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ।

ਮਿਲੀ ਜਾਣਕਾਰੀ ਅਨੁਸਾਰ ਮਨਡੋਨ ਆਪਣੇ ਠੇਕੇਦਾਰ ਨਾਲ ਨਿਊ ਰਤਨ ਨਗਰ ਵਿੱਚ ਇੱਕ ਮਕਾਨ ਦਾ ਲੈਂਟਰ ਪਾਉਣ ਲਈ ਗਿਆ ਹੋਇਆ ਸੀ। ਕੰਮ ਦੌਰਾਨ ਮਕਾਨ ਦੇ ਉੱਪਰੋਂ ਲੰਘ ਰਹੀਆਂ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਕਾਰਨ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਿ ਮਸ਼ੀਨ ਸੈੱਟ ਕਰਨ ਤੋਂ ਬਾਅਦ ਮਨਡੋਨ ਤਾਰਾਂ ਨੂੰ ਪਿੱਛੇ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਕਿ ਅਚਾਨਕ ਉਹ ਕਰੰਟ ਦੀ ਚਪੇਟ ਵਿੱਚ ਆ ਗਿਆ ਅਤੇ ਬੁਰੀ ਤਰ੍ਹਾਂ ਝੁਲਸ ਗਿਆ।
ਸਾਥੀ ਮਜ਼ਦੂਰਾਂ ਨੇ ਉਸ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਜਾਂਚ ਉਪਰੰਤ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਨਡੋਨ ਵਿਆਹਿਆ ਹੋਇਆ ਸੀ ਅਤੇ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਸ ਮਾਮਲੇ ਵਿੱਚ ਠੇਕੇਦਾਰ ਰਮੇਸ਼ ਕੁਮਾਰ ਨੇ ਦੋਸ਼ ਲਗਾਇਆ ਕਿ ਉਸ ਨੇ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਹੀ ਮਕਾਨ ਮਾਲਕ ਨੂੰ ਉੱਪਰੋਂ ਲੰਘ ਰਹੀਆਂ ਹਾਈ ਵੋਲਟੇਜ ਤਾਰਾਂ ਕਾਰਨ ਖ਼ਤਰੇ ਬਾਰੇ ਜਾਣੂ ਕਰਵਾ ਦਿੱਤਾ ਸੀ। ਉਸ ਦੇ ਅਨੁਸਾਰ ਮਕਾਨ ਮਾਲਕ ਨੇ ਭਰੋਸਾ ਦਿੱਤਾ ਸੀ ਕਿ ਬਿਜਲੀ ਦੀਆਂ ਤਾਰਾਂ ਨੂੰ ਸੁਰੱਖਿਅਤ ਢੰਗ ਨਾਲ ਹਟਾ ਦਿੱਤਾ ਜਾਵੇਗਾ, ਪਰ ਸਵੇਰ ਤੱਕ ਕੋਈ ਪ੍ਰਬੰਧ ਨਾ ਹੋਣ ਕਾਰਨ ਮਜ਼ਦੂਰਾਂ ਨੂੰ ਕੰਮ ਕਰਨਾ ਪਿਆ ਅਤੇ ਇਹ ਹਾਦਸਾ ਵਾਪਰ ਗਿਆ।
ਦੂਜੇ ਪਾਸੇ ਮੌਕੇ ‘ਤੇ ਮੌਜੂਦ ਵਿਕਾਸ ਨੇ ਠੇਕੇਦਾਰ ਦੀ ਭੂਮਿਕਾ ‘ਤੇ ਵੀ ਸਵਾਲ ਖੜ੍ਹੇ ਕੀਤੇ। ਉਸ ਨੇ ਕਿਹਾ ਕਿ ਜੇਕਰ ਛੱਤ ਦੇ ਉੱਪਰ ਹਾਈ ਵੋਲਟੇਜ ਤਾਰਾਂ ਲੰਘ ਰਹੀਆਂ ਸਨ ਤਾਂ ਅਜਿਹੀ ਸਥਿਤੀ ਵਿੱਚ ਕੰਮ ਸ਼ੁਰੂ ਹੀ ਨਹੀਂ ਕੀਤਾ ਜਾਣਾ ਚਾਹੀਦਾ ਸੀ। ਉਸ ਨੇ ਇਹ ਵੀ ਦੋਸ਼ ਲਗਾਇਆ ਕਿ ਹਾਦਸੇ ਵੇਲੇ ਠੇਕੇਦਾਰ ਮੌਕੇ ‘ਤੇ ਮੌਜੂਦ ਨਹੀਂ ਸੀ ਅਤੇ ਮਜ਼ਦੂਰਾਂ ਨੂੰ ਇਕੱਲਾ ਛੱਡ ਗਿਆ ਸੀ।
ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਹਾਦਸੇ ਦੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਕਾਂਗਰਸ ਭਵਨ ਵਿੱਚ ਯੂਥ ਕਾਂਗਰਸ ਅਹੁਦੇਦਾਰਾਂ ਵਿਚਾਲੇ ਕਮਰੇ ਨੂੰ ਲੈ ਕੇ ਵਿਵਾਦ, ਸੀਨੀਅਰ ਆਗੂਆਂ ਨੇ ਕਰਵਾਇਆ ਸਮਝੌਤਾ