Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 22, 2026

ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਆਈਪੀਐਸ ਸਤਿੰਦਰ ਸਿੰਘ ਨਾਲ ਜਰਨਲਿਸਟ ਪ੍ਰੈਸ ਐਸੋਸੀਏਸ਼ਨ ਪੰਜਾਬ ਦੀ ਮੁਲਾਕਾਤ, ਸ਼ਹਿਰ ਦੀ ਬਿਹਤਰੀ ਤੇ ਮੀਡੀਆ ਤਾਲਮੇਲ ‘ਤੇ ਹੋਈ ਚਰਚਾ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਰਨਲਿਸਟ ਪ੍ਰੈਸ ਐਸੋਸੀਏਸ਼ਨ ਪੰਜਾਬ (ਹੈੱਡ ਆਫਿਸ ਜਲੰਧਰ) ਦੇ ਝੰਡੇ ਹੇਠ ਅੱਜ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਪੱਤਰਕਾਰ ਜਲੰਧਰ ਵਿਖੇ ਇਕੱਠੇ ਹੋਏ। ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਨਵੇਂ ਨਿਯੁਕਤ ਪੁਲਿਸ ਕਮਿਸ਼ਨਰ ਜਲੰਧਰ ਆਈਪੀਐਸ ਸਤਿੰਦਰ ਸਿੰਘ ਨਾਲ ਸ਼ਿਸ਼ਟਾਚਾਰ ਮੁਲਾਕਾਤ ਕਰਦਿਆਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਵਧਾਈ ਦਿੱਤੀ।
ਇਸ ਮੌਕੇ ਐਸੋਸੀਏਸ਼ਨ ਦੇ ਵਫ਼ਦ ਨੇ ਏਡੀਸੀਪੀ ਇਨਵੈਸਟੀਗੇਸ਼ਨ ਜਲੰਧਰ ਆਈਪੀਐਸ ਜਯੰਤ ਪੁਰੀ ਨਾਲ ਵੀ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਜਲੰਧਰ ਸ਼ਹਿਰ ਵਿੱਚ ਕਾਨੂੰਨ-ਵਿਵਸਥਾ, ਲੋਕ ਹਿਤ ਦੇ ਮੁੱਦਿਆਂ ਅਤੇ ਪੁਲਿਸ-ਮੀਡੀਆ ਵਿਚਕਾਰ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਇਸ ਗੱਲ ਵੱਲ ਵੀ ਧਿਆਨ ਦਿਵਾਇਆ ਕਿ ਪੁਲਿਸ ਕਮਿਸ਼ਨਰੇਟ ਦੇ ਅਧਿਕਾਰਤ ਮੀਡੀਆ ਗਰੁੱਪ ਵਿੱਚ ਪ੍ਰਿੰਟ ਮੀਡੀਆ ਨਾਲ ਸੰਬੰਧਿਤ ਕਈ ਪੱਤਰਕਾਰ ਸ਼ਾਮਲ ਨਹੀਂ ਹਨ। ਇਸ ਕਾਰਨ ਕਈ ਮਹੱਤਵਪੂਰਨ ਸਰਕਾਰੀ ਜਾਣਕਾਰੀਆਂ ਅਤੇ ਅਪਡੇਟਸ ਪ੍ਰਿੰਟ ਮੀਡੀਆ ਤੱਕ ਸਮੇਂ ਸਿਰ ਨਹੀਂ ਪਹੁੰਚਦੀਆਂ। ਇਸ ਕਮੀ ਨੂੰ ਦੂਰ ਕਰਨ ਅਤੇ ਸਾਰੇ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਬਰਾਬਰ ਤਰਜੀਹ ਦੇਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ ਗਿਆ।
ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਅਤੇ ਏਡੀਸੀਪੀ ਜਯੰਤ ਪੁਰੀ ਨੇ ਐਸੋਸੀਏਸ਼ਨ ਦੇ ਸੁਝਾਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਪੁਲਿਸ ਅਤੇ ਮੀਡੀਆ ਵਿਚਕਾਰ ਬਿਹਤਰ ਸੰਚਾਰ ਅਤੇ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਇਸ ਮੌਕੇ ਜਰਨਲਿਸਟ ਪ੍ਰੈਸ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਸ੍ਰੀ ਰਾਕੇਸ਼ ਖੰਨਾ, ਪ੍ਰਧਾਨ ਸ੍ਰੀ ਰਾਕੇਸ਼ ਦੁੱਗਲ, ਵਾਈਸ ਪ੍ਰਧਾਨ ਸ੍ਰੀ ਦਲਜੀਤ ਸਚਦੇਵਾ, ਸਰਪ੍ਰਸਤ ਸ੍ਰੀ ਜੇ. ਐਸ. ਸੰਧੂ, ਸਲਾਹਕਾਰ ਸ੍ਰੀ ਗੋਬਿੰਦ ਰਾਏ, ਸਲਾਹਕਾਰ ਸ੍ਰੀ ਅਵਿਨਾਸ਼ ਵਰਮਾ, ਮੈਂਬਰ ਸ੍ਰੀ ਕੰਵਲਜੀਤ ਸਿੰਘ ਮੱਕੜ ਅਤੇ ਐਡਵੋਕੇਟ ਰਣਵੀਰ (ਅਡਵਾਈਜ਼ਰ) ਸਮੇਤ ਹੋਰ ਅਹੁਦੇਦਾਰ ਅਤੇ ਪੱਤਰਕਾਰ ਵੀ ਹਾਜ਼ਰ ਸਨ।
ਮੀਟਿੰਗ ਸੌਹਰਦਪੂਰਨ ਮਾਹੌਲ ਵਿੱਚ ਸੰਪੰਨ ਹੋਈ ਅਤੇ ਭਵਿੱਖ ਵਿੱਚ ਵੀ ਲੋਕ ਹਿਤ ਅਤੇ ਸ਼ਹਿਰ ਦੀ ਬਿਹਤਰੀ ਲਈ ਪੁਲਿਸ ਅਤੇ ਮੀਡੀਆ ਦੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਸਹਿਮਤੀ ਪ੍ਰਗਟਾਈ ਗਈ।

Vinkmag ad
Share Our Daily Posts

News Desk

Read Previous

ਜਲੰਧਰ ਦੇ ਨਿਊ ਰਤਨ ਨਗਰ ਵਿੱਚ ਲੈਂਟਰ ਪਾਉਂਦੇ ਸਮੇਂ ਕਰੰਟ ਲੱਗਣ ਨਾਲ ਮਜ਼ਦੂਰ ਦੀ ਮੌਤ, ਹਾਈ ਵੋਲਟੇਜ ਤਾਰਾਂ ਨੂੰ ਲੈ ਕੇ ਲਾਪਰਵਾਹੀ ਦੇ ਦੋਸ਼

Read Next

ਬਿਨਾਂ ਨਗਰ ਨਿਗਮ ਮਨਜ਼ੂਰੀ ਬੋਰਵੈੱਲ ਕਰਨ ਦੇ ਦੋਸ਼ਾਂ ‘ਚ ਘਿਰਿਆ ਪਟੇਲ ਹਸਪਤਾਲ, ਸਥਾਨਕ ਲੋਕਾਂ ਨੇ ਕੀਤਾ ਵਿਰੋਧ