Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 4, 2026

ਬਿਨਾਂ ਨਗਰ ਨਿਗਮ ਮਨਜ਼ੂਰੀ ਬੋਰਵੈੱਲ ਕਰਨ ਦੇ ਦੋਸ਼ਾਂ ‘ਚ ਘਿਰਿਆ ਪਟੇਲ ਹਸਪਤਾਲ, ਸਥਾਨਕ ਲੋਕਾਂ ਨੇ ਕੀਤਾ ਵਿਰੋਧ

ਜਲੰਧਰ : ਕੰਵਲਜੀਤ ਸਿੰਘ ਮੱਕੜ – ਸ਼ਹਿਰ ਦੇ ਸਿਵਲ ਲਾਈਨ ਇਲਾਕੇ ਵਿੱਚ ਸਥਿਤ ਪਟੇਲ ਹਸਪਤਾਲ ਇੱਕ ਵਾਰ ਫਿਰ ਵਿਵਾਦਾਂ ਵਿੱਚ ਆ ਗਿਆ ਹੈ। ਹਸਪਤਾਲ ਵੱਲੋਂ ਪਾਣੀ ਦੀ ਮੋਟਰ ਲਈ ਬੋਰਵੈੱਲ ਕਰਵਾਏ ਜਾਣ ਨੂੰ ਲੈ ਕੇ ਸਥਾਨਕ ਵਸਨੀਕਾਂ ਅਤੇ ਇਲਾਕੇ ਦੇ ਪਾਰਸ਼ਦ ਸ਼ੈਰੀ ਚੱਢਾ ਨੇ ਸਖ਼ਤ ਵਿਰੋਧ ਜਤਾਇਆ ਹੈ। ਮਾਮਲੇ ਨੂੰ ਲੈ ਕੇ ਪਾਰਸ਼ਦ ਅਤੇ ਇਲਾਕਾ ਨਿਵਾਸੀਆਂ ਦਾ ਇੱਕ ਵਫ਼ਦ ਨਗਰ ਨਿਗਮ ਦੀ ਜੁਆਇੰਟ ਕਮਿਸ਼ਨਰ ਸੁਮਨਦੀਪ ਕੌਰ ਨਾਲ ਮਿਲਿਆ ਅਤੇ ਬੋਰਵੈੱਲ ਦਾ ਕੰਮ ਤੁਰੰਤ ਰੋਕਣ ਦੀ ਮੰਗ ਕੀਤੀ।
ਜੁਆਇੰਟ ਕਮਿਸ਼ਨਰ ਸੁਮਨਦੀਪ ਕੌਰ ਨੇ ਸਪੱਸ਼ਟ ਕੀਤਾ ਕਿ ਪਟੇਲ ਹਸਪਤਾਲ ਨੂੰ ਬੋਰਵੈੱਲ ਕਰਨ ਲਈ ਨਗਰ ਨਿਗਮ ਵੱਲੋਂ ਕੋਈ ਮਨਜ਼ੂਰੀ ਨਹੀਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਹਸਪਤਾਲ ਪ੍ਰਬੰਧਨ ਵੱਲੋਂ 3-4 ਵਾਰ ਮਨਜ਼ੂਰੀ ਲਈ ਅਰਜ਼ੀਆਂ ਦਿੱਤੀਆਂ ਗਈਆਂ ਸਨ, ਪਰ ਨਗਰ ਨਿਗਮ ਨੇ ਕਿਸੇ ਵੀ ਅਰਜ਼ੀ ਨੂੰ ਮਨਜ਼ੂਰ ਨਹੀਂ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਨਿਗਮ ਨੂੰ ਬੋਰਵੈੱਲ ਦਾ ਕੰਮ ਸ਼ੁਰੂ ਹੋਣ ਬਾਰੇ ਕੋਈ ਅਧਿਕਾਰਿਕ ਜਾਣਕਾਰੀ ਨਹੀਂ ਸੀ।
ਪਾਰਸ਼ਦ ਸ਼ੈਰੀ ਚੱਢਾ ਨੇ ਦੋਸ਼ ਲਗਾਇਆ ਕਿ ਕੁਝ ਸਮਾਂ ਪਹਿਲਾਂ ਸਿਵਲ ਲਾਈਨ ਇਲਾਕੇ ਵਿੱਚ ਸਰਕਾਰੀ ਟਿਊਬਵੈੱਲ ਲਗਾਇਆ ਗਿਆ ਸੀ, ਜਿਸ ਤੋਂ ਬਾਅਦ ਨਿੱਜੀ ਹਸਪਤਾਲ ਵੱਲੋਂ ਆਪਣਾ ਬੋਰਵੈੱਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨਗਰ ਨਿਗਮ ਤੋਂ ਕੋਈ ਮਨਜ਼ੂਰੀ ਨਹੀਂ ਲਈ ਗਈ ਅਤੇ ਹਸਪਤਾਲ ਪ੍ਰਬੰਧਨ ਧੱਕੇਸ਼ਾਹੀ ਨਾਲ ਕੰਮ ਕਰਵਾ ਰਿਹਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਹਸਪਤਾਲ ਪ੍ਰਬੰਧਨ ਕੇਂਦਰ ਸਰਕਾਰ ਤੋਂ ਮਨਜ਼ੂਰੀ ਹੋਣ ਦੀ ਗੱਲ ਕਰ ਰਿਹਾ ਹੈ, ਪਰ ਨਗਰ ਨਿਗਮ ਦੇ ਰਿਕਾਰਡ ਵਿੱਚ ਅਜਿਹੀ ਕੋਈ ਮਨਜ਼ੂਰੀ ਮੌਜੂਦ ਨਹੀਂ।
ਸ਼ੈਰੀ ਚੱਢਾ ਨੇ ਇਹ ਵੀ ਕਿਹਾ ਕਿ ਨਿਯਮਾਂ ਅਨੁਸਾਰ ਨਿਰਧਾਰਿਤ ਦੂਰੀ ਦੇ ਅੰਦਰ ਨਵਾਂ ਬੋਰਵੈੱਲ ਨਹੀਂ ਕੀਤਾ ਜਾ ਸਕਦਾ। ਇਸ ਮਾਮਲੇ ਸਬੰਧੀ ਇੱਕ ਮਹੀਨਾ ਪਹਿਲਾਂ ਨਗਰ ਨਿਗਮ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਸੀ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਅੱਜ ਸ਼ਾਮ ਤੱਕ ਬੋਰਵੈੱਲ ਦਾ ਕੰਮ ਨਾ ਰੋਕਿਆ ਗਿਆ ਤਾਂ ਕੱਲ੍ਹ ਨਗਰ ਨਿਗਮ ਦਫ਼ਤਰ ਅਤੇ ਪਟੇਲ ਹਸਪਤਾਲ ਦੇ ਬਾਹਰ ਧਰਨਾ ਦਿੱਤਾ ਜਾਵੇਗਾ।
ਸਿਵਲ ਲਾਈਨ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਰਾਜੀਵ ਸੂਦ ਨੇ ਦੱਸਿਆ ਕਿ ਸਰਕਾਰੀ ਟਿਊਬਵੈੱਲ ਦੇ ਨੇੜੇ ਹੀ ਹਸਪਤਾਲ ਵੱਲੋਂ ਲਗਭਗ 300 ਫੁੱਟ ਤੱਕ ਬੋਰਵੈੱਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਇਲਾਕਾ ਵਾਸੀਆਂ ਵਿੱਚ ਭਾਰੀ ਰੋਸ ਹੈ ਅਤੇ ਬੋਰਵੈੱਲ ਦਾ ਕੰਮ ਤੁਰੰਤ ਰੋਕਣ ਦੀ ਮੰਗ ਕੀਤੀ ਗਈ ਹੈ।
ਦੂਜੇ ਪਾਸੇ, ਜੁਆਇੰਟ ਕਮਿਸ਼ਨਰ ਸੁਮਨਦੀਪ ਕੌਰ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਇੰਸਪੈਕਟਰ ਜਸਪਾਲ ਨੂੰ ਟੀਮ ਸਮੇਤ ਮੌਕੇ ‘ਤੇ ਭੇਜ ਕੇ ਹਾਲਾਤ ਦਾ ਜਾਇਜ਼ਾ ਲੈਣ ਅਤੇ ਜੇਕਰ ਬੋਰਵੈੱਲ ਦਾ ਕੰਮ ਚੱਲ ਰਿਹਾ ਹੋਵੇ ਤਾਂ ਉਸਨੂੰ ਤੁਰੰਤ ਰੁਕਵਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਹੁਣ ਸਭ ਦੀਆਂ ਨਜ਼ਰਾਂ ਨਗਰ ਨਿਗਮ ਦੀ ਅਗਲੀ ਕਾਰਵਾਈ ‘ਤੇ ਟਿਕੀਆਂ ਹੋਈਆਂ ਹਨ।

Vinkmag ad
Share Our Daily Posts

News Desk

Read Previous

ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਆਈਪੀਐਸ ਸਤਿੰਦਰ ਸਿੰਘ ਨਾਲ ਜਰਨਲਿਸਟ ਪ੍ਰੈਸ ਐਸੋਸੀਏਸ਼ਨ ਪੰਜਾਬ ਦੀ ਮੁਲਾਕਾਤ, ਸ਼ਹਿਰ ਦੀ ਬਿਹਤਰੀ ਤੇ ਮੀਡੀਆ ਤਾਲਮੇਲ ‘ਤੇ ਹੋਈ ਚਰਚਾ

Read Next

ਜਲੰਧਰ ਕੈਂਟ ਰੇਲਵੇ ਸਟੇਸ਼ਨ ‘ਤੇ ਨਕਲੀ ਵਿਜੀਲੈਂਸ ਇੰਸਪੈਕਟਰ ਕਾਬੂ, 6 ਮਹੀਨਿਆਂ ਤੋਂ ਫ਼ਿਲਮੀ ਅੰਦਾਜ਼ ਵਿੱਚ ਰੇਲਵੇ ਸਟਾਫ਼ ‘ਤੇ ਜਮਾਂਦਾ ਸੀ ਧੌਂਸ