Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 22, 2026

2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵਿੱਚ ਏਕਤਾ ਦਾ ਦਾਅਵਾ, ਸੀਐਮ ਚਿਹਰੇ ‘ਤੇ ਜਲਦ ਹੋਵੇਗਾ ਫੈਸਲਾ: ਰਾਜਾ ਵੜਿੰਗ

ਜਲੰਧਰ : ਕੰਵਲਜੀਤ ਸਿੰਘ ਮੱਕੜ –  ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਇਸ ਦੌਰਾਨ ਪੰਜਾਬ ਕਾਂਗਰਸ ਵਿੱਚ ਚੱਲ ਰਹੀਆਂ ਅੰਦਰੂਨੀ ਚਰਚਾਵਾਂ ਅਤੇ ਨਾਰਾਜ਼ਗੀ ਦੇ ਮਾਹੌਲ ਵਿਚਕਾਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਿੱਚ ਏਕਤਾ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਨਾ ਕੋਈ ਗੁੱਟਬੰਦੀ ਹੈ ਅਤੇ ਨਾ ਹੀ ਕੋਈ ਲੜਾਈ, ਸਾਰੇ ਆਗੂ ਪਾਰਟੀ ਨੂੰ ਮਜ਼ਬੂਤ ਕਰਨ ਲਈ ਇਕੱਠੇ ਹਨ।

ਹਾਲ ਹੀ ਵਿੱਚ ਕਾਂਗਰਸ ਹਾਈਕਮਾਨ ਵੱਲੋਂ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ ਤੋਂ ਬਾਅਦ ਜਲੰਧਰ ਤੋਂ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਨਾਰਾਜ਼ਗੀ ਜਤਾਈ ਗਈ ਸੀ। ਇਸ ਤੋਂ ਬਾਅਦ ਚੰਨੀ ਨੇ ਆਪਣੇ ਮੋਰਿੰਡਾ ਸਥਿਤ ਨਿਵਾਸ ‘ਤੇ ਕਾਂਗਰਸੀ ਆਗੂਆਂ ਦੀ ਇਕ ਮੀਟਿੰਗ ਸੱਦੀ, ਜਿਸ ਵਿੱਚ ਪਾਰਟੀ ਨਾਲ ਜੁੜੇ ਮੌਜੂਦਾ ਹਾਲਾਤਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਤੋਂ ਬਾਅਦ ਹਾਈਕਮਾਨ ਨਾਲ ਮੁਲਾਕਾਤ ਕਰਕੇ ਆਪਣਾ ਪੱਖ ਰੱਖਣ ਦਾ ਵੀ ਫੈਸਲਾ ਕੀਤਾ ਗਿਆ।
ਇਸ ਮਾਮਲੇ ‘ਤੇ ਪਹਿਲੀ ਵਾਰ ਪ੍ਰਤੀਕਿਰਿਆ ਦਿੰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਪਾਰਟੀ ਦੇ ਸੀਨੀਅਰ ਅਤੇ ਸਤਿਕਾਰਯੋਗ ਆਗੂ ਹਨ। ਉਨ੍ਹਾਂ ਦੇ ਘਰ ਆਗੂਆਂ ਦਾ ਇਕੱਠਾ ਹੋਣਾ ਕੋਈ ਚਿੰਤਾ ਵਾਲੀ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਹਰ ਆਗੂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਪੂਰਾ ਹੱਕ ਹੈ, ਪਰ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਕੋਈ ਆਗੂ ਪਾਰਟੀ ਦੀਆਂ ਹੱਦਾਂ ਪਾਰ ਕਰੇਗਾ ਤਾਂ ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਰਾਜਾ ਵੜਿੰਗ ਨੇ ਕਿਹਾ ਕਿ ਚੰਨੀ ਜਦੋਂ ਚਾਹੁਣ ਕਾਂਗਰਸ ਹਾਈਕਮਾਨ ਨਾਲ ਮਿਲ ਸਕਦੇ ਹਨ ਅਤੇ ਇਸ ਵਿੱਚ ਕੋਈ ਗਲਤ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਾਰੇ ਸੀਨੀਅਰ ਆਗੂ ਉਨ੍ਹਾਂ ਲਈ ਸਿਰ ਦੇ ਤਾਜ ਵਾਂਗ ਹਨ ਅਤੇ ਉਹ ਸਭ ਦਾ ਸਤਿਕਾਰ ਕਰਦੇ ਹਨ।
ਪਾਰਟੀ ਵਿੱਚ ਮਤਭੇਦਾਂ ਦੀਆਂ ਚਰਚਾਵਾਂ ਨੂੰ ਰੱਦ ਕਰਦਿਆਂ ਵੜਿੰਗ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਦੇ ਸਾਰੇ ਵੱਡੇ ਆਗੂ ਇੱਕੋ ਮੰਚ ਅਤੇ ਇੱਕੋ ਗੱਡੀ ਵਿੱਚ ਇਕੱਠੇ ਨਜ਼ਰ ਆਉਣਗੇ, ਜਿਸ ਨਾਲ ਪਾਰਟੀ ਦੀ ਏਕਤਾ ਦਾ ਸਪੱਸ਼ਟ ਸੰਦੇਸ਼ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੇ ਖ਼ਿਲਾਫ਼ ਬੋਲਣ ਵਾਲੇ ਲੋਕ ਪਾਰਟੀ ਵਿੱਚ ਨਹੀਂ ਹਨ।
ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਪੁੱਛੇ ਸਵਾਲ ਦੇ ਜਵਾਬ ਵਿੱਚ ਰਾਜਾ ਵੜਿੰਗ ਨੇ ਸਪੱਸ਼ਟ ਕੀਤਾ ਕਿ ਉਹ ਖੁਦ ਸੀਐਮ ਦੀ ਦੌੜ ਵਿੱਚ ਨਹੀਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਅਤੇ ਰਾਹੁਲ ਗਾਂਧੀ ਜਿਸ ਨੂੰ ਵੀ ਪੰਜਾਬ ਵਿੱਚ ਮੁੱਖ ਮੰਤਰੀ ਦੇ ਚਿਹਰੇ ਵਜੋਂ ਐਲਾਨਣਗੇ, ਉਹ ਪੂਰੀ ਨਿਭਾਅ ਨਾਲ ਉਸ ਦੇ ਨਾਲ ਖੜ੍ਹੇ ਰਹਿਣਗੇ।
ਫਿਲਹਾਲ ਰਾਜਾ ਵੜਿੰਗ ਦੇ ਬਿਆਨਾਂ ਨਾਲ ਕਾਂਗਰਸ ਵੱਲੋਂ ਪਾਰਟੀ ਵਿੱਚ ਏਕਤਾ ਦਾ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਇਹ ਏਕਤਾ ਜ਼ਮੀਨੀ ਪੱਧਰ ‘ਤੇ ਕਿੰਨੀ ਮਜ਼ਬੂਤੀ ਨਾਲ ਨਜ਼ਰ ਆਉਂਦੀ ਹੈ ਅਤੇ ਹਾਈਕਮਾਨ ਪੰਜਾਬ ਲਈ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਦੋਂ ਕਰਦੀ ਹੈ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਟ੍ਰੈਫਿਕ ਪੁਲਿਸ ‘ਤੇ ਰਿਸ਼ਵਤਖੋਰੀ ਦੇ ਦੋਸ਼, ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ਨੇ ਖੜ੍ਹੇ ਕੀਤੇ ਸਵਾਲ

Read Next

ਮੀਂਹ ਦੌਰਾਨ ਸੜਕ ਨਿਰਮਾਣ ‘ਤੇ ਵਿਵਾਦ: ਸਾਬਕਾ ਵਿਧਾਇਕ ਰਾਜਿੰਦਰ ਬੇਰੀ ਨੇ ਠੇਕੇਦਾਰ ਦੀ ਲਾਪਰਵਾਹੀ ‘ਤੇ ਚੁੱਕੇ ਸਵਾਲ