15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ
ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ, ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਦੌਰਾ ਕਰਕੇ ਉਦਘਾਟਨ ਸਮਾਗਮ ਦੀਆਂ ਤਿਆਰੀਆਂ ਅਤੇ ਸਟੇਸ਼ਨ ‘ਤੇ ਚੱਲ ਰਹੇ ਅੰਤਿਮ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਰੇਲਵੇ ਬੋਰਡ ਦੇ ਸੀਨੀਅਰ ਅਧਿਕਾਰੀਆਂ ਅਤੇ ਭਾਜਪਾ ਆਗੂਆਂ ਨੇ ਉਨ੍ਹਾਂ ਦਾ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਵਨੀਤ ਸਿੰਘ ਬਿੱਟੂ ਨੇ ਦੱਸਿਆ ਕਿ ਲਗਭਗ 98.89 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਕੈਂਟ ਰੇਲਵੇ ਸਟੇਸ਼ਨ ਨੂੰ ਆਧੁਨਿਕ ਸਹੂਲਤਾਂ ਨਾਲ ਤਿਆਰ ਕੀਤਾ ਗਿਆ ਹੈ ਅਤੇ ਹੁਣ ਇਸ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਟੇਸ਼ਨ ਦੇ ਉਦਘਾਟਨ ਲਈ ਸਾਰੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਇਸ ਦਾ ਉਦਘਾਟਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤਾ ਜਾਵੇਗਾ।
ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਿਸ਼ਵ ਪੱਧਰ ‘ਤੇ ਸਨਮਾਨ ਮਿਲ ਰਿਹਾ ਹੈ ਅਤੇ ਉਨ੍ਹਾਂ ਦੀ ਅਗਵਾਈ ਹੇਠ ਦੇਸ਼ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੀ ਹੈ। ਉਨ੍ਹਾਂ ਦੱਸਿਆ ਕਿ ਭਾਜਪਾ ਦੀ ਲੀਡਰਸ਼ਿਪ ਅਤੇ ਪ੍ਰਸ਼ਾਸਨ ਵੱਲੋਂ 17 ਜੁਲਾਈ ਤੱਕ ਪੰਜਾਬ ਵਿੱਚ ਹੋਣ ਵਾਲੇ ਪ੍ਰੋਗਰਾਮਾਂ ਲਈ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਸੰਭਾਵਿਤ ਪੰਜਾਬ ਦੌਰੇ ਨੂੰ ਲੈ ਕੇ ਲੋਕਾਂ ਵਿੱਚ ਵੀ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਰੇਲ ਰਾਜ ਮੰਤਰੀ ਨੇ ਕਿਹਾ ਕਿ ਵੱਡੇ ਪ੍ਰੋਜੈਕਟਾਂ ਵਿੱਚ ਛੋਟੀਆਂ-ਮੋਟੀਆਂ ਕਮੀਆਂ ਰਹਿ ਜਾਂਦੀਆਂ ਹਨ, ਪਰ ਉਨ੍ਹਾਂ ਨੂੰ ਸਮੇਂ ਸਿਰ ਦੂਰ ਕਰਨ ਲਈ ਟੀਮ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਭਰ ਵਿੱਚ 100 ਸਾਲ ਤੋਂ ਵੱਧ ਪੁਰਾਣੇ ਕਰੀਬ 1500 ਰੇਲਵੇ ਸਟੇਸ਼ਨਾਂ ਦਾ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ ਅਤੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਵੀ ਇੱਕ ਸਦੀ ਪੁਰਾਣਾ ਇਤਿਹਾਸਕ ਸਟੇਸ਼ਨ ਹੈ, ਜਿਸ ਨੂੰ ਨਵੀਂ ਪਹਿਚਾਣ ਦਿੱਤੀ ਜਾ ਰਹੀ ਹੈ।
ਬਿੱਟੂ ਨੇ ਕਿਹਾ ਕਿ 17 ਜੁਲਾਈ ਤੱਕ ਜਿੰਨੇ ਵੀ ਰੇਲਵੇ ਸਟੇਸ਼ਨ ਤਿਆਰ ਹੋ ਜਾਣਗੇ, ਉਨ੍ਹਾਂ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਪ੍ਰਧਾਨ ਮੰਤਰੀ ਦਾ ਜਲੰਧਰ ਦੌਰਾ ਤੈਅ ਹੈ ਅਤੇ ਉਹ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕਰਨਗੇ। ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਪ੍ਰੋਗਰਾਮ ਦੀ ਤਾਰੀਖ ਵਿੱਚ ਤਬਦੀਲੀ ਸੰਭਵ ਹੈ ਅਤੇ ਅੰਤਿਮ ਤਾਰੀਖ ਬਾਰੇ ਫੈਸਲਾ ਸੁਰੱਖਿਆ ਅਤੇ ਪ੍ਰਸ਼ਾਸਨਿਕ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤਾ ਜਾਵੇਗਾ।
