Breaking News :

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

September 18, 2026

ਨਕੋਦਰ ਐਸਡੀਐਮ ਕੋਰਟ ਬਾਹਰ ਪੰਜਾਬ ਰੋਡਵੇਜ਼ ਬੱਸ ਦਾ ਅੱਗਲਾ ਟਾਇਰ ਨਿਕਲਿਆ, ਖੜ੍ਹੀ ਕਾਰ ਬੁਰੀ ਤਰ੍ਹਾਂ ਨੁਕਸਾਨੀ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ / ਨਕੋਦਰ ਸਥਿਤ ਐਸਡੀਐਮ ਕੋਰਟ ਦੇ ਬਾਹਰ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਪੰਜਾਬ ਰੋਡਵੇਜ਼ ਜਲੰਧਰ ਡਿਪੋ ਦੀ ਚੱਲਦੀ ਬੱਸ ਦਾ ਅਚਾਨਕ ਅੱਗਲਾ ਟਾਇਰ ਨਿਕਲ ਗਿਆ। ਟਾਇਰ ਤੇਜ਼ ਰਫ਼ਤਾਰ ਨਾਲ ਉਛਲਦਾ ਹੋਇਆ ਸੜਕ ਕਿਨਾਰੇ ਖੜ੍ਹੀ ਇੱਕ ਸਵਿਫਟ ਕਾਰ ਨਾਲ ਜਾ ਟਕਰਾਇਆ, ਜਿਸ ਕਾਰਨ ਕਾਰ ਦਾ ਅੱਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨੀ ਹੋ ਗਿਆ। ਖੁਸ਼ਕਿਸਮਤੀ ਰਹੀ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਜਾਣਕਾਰੀ ਅਨੁਸਾਰ, ਮੇਹਤਪੁਰ ਵੱਲੋਂ ਆ ਰਹੀ ਜਲੰਧਰ ਡਿਪੋ ਦੀ ਪੰਜਾਬ ਰੋਡਵੇਜ਼ ਬੱਸ ਦੀ ਬੇਅਰਿੰਗ ਟੁੱਟਣ ਕਾਰਨ ਇਹ ਹਾਦਸਾ ਵਾਪਰਿਆ। ਬੱਸ ਚਾਲਕ ਯਸ਼ਪਾਲ ਸਿੰਘ ਨੇ ਦੱਸਿਆ ਕਿ ਬੇਅਰਿੰਗ ਅਚਾਨਕ ਟੁੱਟ ਜਾਣ ਕਾਰਨ ਅੱਗਲਾ ਟਾਇਰ ਨਿਕਲ ਗਿਆ। ਚਸ਼ਮਦੀਦਾਂ ਦੇ ਮੁਤਾਬਕ ਟਾਇਰ ਨਿਕਲਣ ਤੋਂ ਬਾਅਦ ਵੀ ਬੱਸ ਕਰੀਬ 20 ਫੁੱਟ ਤੱਕ ਸੜਕ ‘ਤੇ ਘਿਸਟਦੀ ਹੋਈ ਅੱਗੇ ਵਧਦੀ ਰਹੀ।
ਹਾਦਸੇ ਤੋਂ ਬਾਅਦ ਬੱਸ ਵਿੱਚ ਸਵਾਰ ਯਾਤਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ, ਜਿਨ੍ਹਾਂ ਨੂੰ ਤੁਰੰਤ ਸੁਰੱਖਿਅਤ ਢੰਗ ਨਾਲ ਬੱਸ ਵਿੱਚੋਂ ਬਾਹਰ ਕੱਢਿਆ ਗਿਆ। ਘਟਨਾ ਸਮੇਂ ਸੜਕ ‘ਤੇ ਆਵਾਜਾਈ ਘੱਟ ਹੋਣ ਕਾਰਨ ਵੱਡਾ ਹਾਦਸਾ ਟਲ ਗਿਆ।
ਨੁਕਸਾਨੀ ਗਈ ਸਵਿਫਟ ਕਾਰ ਦੇ ਮਾਲਕ ਦੀ ਪਹਿਚਾਣ ਪਿੰਡ ਬੁਲੰਦਾ ਦੇ ਰਹਿਣ ਵਾਲੇ ਸਤਪਾਲ ਵਜੋਂ ਹੋਈ ਹੈ। ਉਹ ਆਪਣੇ ਕਿਸੇ ਕੰਮ ਲਈ ਐਸਡੀਐਮ ਕੋਰਟ ਆਏ ਹੋਏ ਸਨ ਅਤੇ ਕਾਰ ਬਾਹਰ ਖੜ੍ਹੀ ਕੀਤੀ ਹੋਈ ਸੀ। ਕਾਰ ਚਾਲਕ ਕੁਲਵਿੰਦਰ ਸਿੰਘ ਉਸ ਸਮੇਂ ਗੱਡੀ ਤੋਂ ਬਾਹਰ ਦੂਜੇ ਪਾਸੇ ਖੜ੍ਹੇ ਸਨ, ਜਿਸ ਕਾਰਨ ਉਹ ਵਾਲ-ਵਾਲ ਬਚ ਗਏ।
ਹਾਦਸੇ ਤੋਂ ਬਾਅਦ ਕੁਝ ਸਮੇਂ ਲਈ ਇਲਾਕੇ ਵਿੱਚ ਲੰਮਾ ਜਾਮ ਲੱਗ ਗਿਆ। ਕਾਰ ਮਾਲਕ ਨੇ ਮੌਕੇ ‘ਤੇ ਹੀ ਆਪਣੇ ਹੋਏ ਨੁਕਸਾਨ ਦੀ ਭਰਪਾਈ ਦੀ ਮੰਗ ਕੀਤੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਹਾਦਸੇ ਦੇ ਸਾਰੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

17 ਜੁਲਾਈ ਤੱਕ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਉਦਘਾਟਨ ਦੀਆਂ ਤਿਆਰੀਆਂ ਮੁਕੰਮਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ ਉਦਘਾਟਨ : ਰਵਨੀਤ ਸਿੰਘ ਬਿੱਟੂ

Read Next

ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚਤਾਣ ਜਾਰੀ: ਭੂਪੇਸ਼ ਬਘੇਲ ਨਾਲ ਮੁਲਾਕਾਤ ਤੋਂ ਚਰਨਜੀਤ ਸਿੰਘ ਚੰਨੀ ਦੀ ਦੂਰੀ, ਹਾਈਕਮਾਨ ਸਮਝੌਤੇ ਦੀ ਕੋਸ਼ਿਸ਼ ਵਿੱਚ