Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਸਿਵਲ ਲਾਈਨਜ਼ ਇਲਾਕੇ ਵਿੱਚ ਬਿਜਲੀ ਸਪਲਾਈ ਹੋਈ ਮਜ਼ਬੂਤ, ਮੋਹਨ ਪੈਲੇਸ ਨੇੜੇ ਟਰਾਂਸਫਾਰਮਰ ਦੀ ਸਮਰੱਥਾ 100 ਤੋਂ 200 ਕੇਵੀਏ ਕੀਤੀ ਗਈ

ਜਲੰਧਰ : ਕੰਵਲਜੀਤ ਸਿੰਘ ਮੱਕੜ – ਗਰਮੀ ਦੇ ਮੌਸਮ ਦੌਰਾਨ ਬਿਜਲੀ ਦੀ ਵੱਧ ਰਹੀ ਮੰਗ ਅਤੇ ਖਪਤਕਾਰਾਂ ਨੂੰ ਆ ਰਹੀ ਲੋ-ਵੋਲਟੇਜ ਦੀ ਸਮੱਸਿਆ ਦੇ ਮੱਦੇਨਜ਼ਰ ਪਾਵਰਕਾਮ ਦੇ ਟੀ-1 ਸਿਵਲ ਲਾਈਨਜ਼ ਸਬ ਡਿਵੀਜ਼ਨ ਵੱਲੋਂ ਬਿਜਲੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਮਹੱਤਵਪੂਰਨ ਕੰਮ ਕੀਤਾ ਗਿਆ ਹੈ।
ਅਧਿਕਾਰੀਆਂ ਵੱਲੋਂ ਮੋਹਨ ਪੈਲੇਸ ਨੇੜੇ ਲੱਗੇ 100 ਕੇਵੀਏ ਸਮਰੱਥਾ ਵਾਲੇ ਟਰਾਂਸਫਾਰਮਰ ਨੂੰ ਅਪਗ੍ਰੇਡ ਕਰਕੇ 200 ਕੇਵੀਏ ਸਮਰੱਥਾ ਦਾ ਨਵਾਂ ਟਰਾਂਸਫਾਰਮਰ ਲਗਾਇਆ ਗਿਆ ਹੈ। ਇਸ ਦੇ ਨਾਲ ਹੀ 95 ਵਰਗ ਮਿਲੀਮੀਟਰ (95 mm²) ਦੀ ਨਵੀਂ ਬਿਜਲੀ ਕੇਬਲ ਵੀ ਵਿਛਾਈ ਗਈ ਹੈ, ਜਿਸ ਰਾਹੀਂ ਬਾਰ ਐਸੋਸੀਏਸ਼ਨ ਦੇ ਵਕੀਲਾਂ ਦੇ ਚੈਂਬਰਾਂ ਦਾ ਲੋਡ ਨਵੇਂ ਟਰਾਂਸਫਾਰਮਰ ‘ਤੇ ਸ਼ਿਫਟ ਕੀਤਾ ਗਿਆ ਹੈ।
ਇਸ ਅਪਗ੍ਰੇਡੇਸ਼ਨ ਨਾਲ ਬਾਰ ਐਸੋਸੀਏਸ਼ਨ ਦੇ ਕਰੀਬ 150 ਤੋਂ 200 ਚੈਂਬਰਾਂ ਨੂੰ ਲੋ-ਵੋਲਟੇਜ ਦੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ। ਨਾਲ ਹੀ ਬਿਜਲੀ ਸਪਲਾਈ ਹੋਰ ਸੁਚਾਰੂ ਅਤੇ ਨਿਰਵਿਘਨ ਹੋਵੇਗੀ, ਜਿਸ ਨਾਲ ਗਰਮੀ ਦੇ ਮੌਸਮ ਦੌਰਾਨ ਬਿਜਲੀ ਦੀ ਵਧਦੀ ਮੰਗ ਨੂੰ ਪੂਰਾ ਕਰਨ ਵਿੱਚ ਵੀ ਮਦਦ ਮਿਲੇਗੀ।
ਪਾਵਰਕਾਮ ਅਧਿਕਾਰੀਆਂ ਨੇ ਦੱਸਿਆ ਕਿ ਖਪਤਕਾਰਾਂ ਨੂੰ ਬਿਹਤਰ ਅਤੇ ਭਰੋਸੇਯੋਗ ਬਿਜਲੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਅਜਿਹੇ ਅਪਗ੍ਰੇਡੇਸ਼ਨ ਦੇ ਕੰਮ ਲਗਾਤਾਰ ਕੀਤੇ ਜਾ ਰਹੇ ਹਨ ਤਾਂ ਜੋ ਗਰਮੀ ਦੇ ਦਿਨਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਸਮੱਸਿਆ ਕਾਰਨ ਖਪਤਕਾਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Vinkmag ad
Share Our Daily Posts

News Desk

Read Previous

ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚਤਾਣ ਜਾਰੀ: ਭੂਪੇਸ਼ ਬਘੇਲ ਨਾਲ ਮੁਲਾਕਾਤ ਤੋਂ ਚਰਨਜੀਤ ਸਿੰਘ ਚੰਨੀ ਦੀ ਦੂਰੀ, ਹਾਈਕਮਾਨ ਸਮਝੌਤੇ ਦੀ ਕੋਸ਼ਿਸ਼ ਵਿੱਚ