Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਕਾਂਗਰਸ ਦੇ ਅੰਦਰੂਨੀ ਵਿਵਾਦ ‘ਤੇ ਕੈਬਿਨੇਟ ਮੰਤਰੀ ਮੋਹਿੰਦਰ ਭਗਤ ਦਾ ਤੰਜ, ਅਯੋਧਿਆ ਰਾਮ ਮੰਦਰ ਮਾਮਲੇ ਦੀ ਨਿਰਪੱਖ ਜਾਂਚ ਦੀ ਕੀਤੀ ਮੰਗ

ਜਲੰਧਰ : ਕੰਵਲਜੀਤ ਸਿੰਘ ਮੱਕੜ – ਪੰਜਾਬ ਸਰਕਾਰ ਦੇ ਕੈਬਿਨੇਟ ਮੰਤਰੀ ਮੋਹਿੰਦਰ ਭਗਤ ਨੇ ਕਾਂਗਰਸ ਵਿੱਚ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਧੜੇ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਚਾਲੇ ਚੱਲ ਰਹੇ ਵਿਵਾਦ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕਾਂਗਰਸ ਦੇ ਲਗਭਗ ਹਰ ਆਗੂ ਨੂੰ ਮੁੱਖ ਮੰਤਰੀ ਬਣਨ ਦੀ ਲਾਲਸਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਕਾਂਗਰਸ ਦੇ ਆਗੂ ਲੋਕ ਭਲਾਈ ਦੇ ਮੁੱਦਿਆਂ ਦੀ ਬਜਾਏ ਆਪਣੇ ਸਿਆਸੀ ਹਿੱਤਾਂ ਅਤੇ ਮੁੱਖ ਮੰਤਰੀ ਦੀ ਦੌੜ ਵਿੱਚ ਹੀ ਰੁੱਝੇ ਹੋਏ ਹਨ, ਜੋ ਕਿ ਨਿੰਦਣਯੋਗ ਹੈ।
ਮੋਹਿੰਦਰ ਭਗਤ ਨੇ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਪਹਿਲ ਲੋਕਾਂ ਦੇ ਹਿੱਤ ਅਤੇ ਜਨ-ਕਲਿਆਣ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀਆਂ ਨੂੰ ਆਪਣੇ ਅੰਦਰੂਨੀ ਮਤਭੇਦ ਜਨਤਕ ਤੌਰ ‘ਤੇ ਚੌਰਾਹਿਆਂ ‘ਤੇ ਨਹੀਂ ਲੜਣੇ ਚਾਹੀਦੇ, ਕਿਉਂਕਿ ਇਸ ਨਾਲ ਲੋਕਾਂ ਦਾ ਸਿਆਸੀ ਪਾਰਟੀਆਂ ‘ਤੇ ਭਰੋਸਾ ਘਟਦਾ ਹੈ। ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਦਾ ਇਹ ਅੰਦਰੂਨੀ ਮਾਮਲਾ ਹੈ ਅਤੇ ਪਾਰਟੀ ਨੂੰ ਇਸ ਬਾਰੇ ਖੁਦ ਫੈਸਲਾ ਕਰਨਾ ਚਾਹੀਦਾ ਹੈ।
ਇਸ ਦੌਰਾਨ ਉੱਤਰ ਪ੍ਰਦੇਸ਼ ਤੋਂ ਕਾਂਗਰਸ ਦੇ ਸੰਸਦ ਮੈਂਬਰ ਅਤੇ ਐੱਸ.ਸੀ. ਵਿਭਾਗ ਦੇ ਚੇਅਰਮੈਨ ਤਨੁਜ ਪੁਨੀਆ ਵੱਲੋਂ ਅਯੋਧਿਆ ਦੇ ਸ਼੍ਰੀ ਰਾਮ ਮੰਦਰ ਵਿੱਚ ਚੜ੍ਹਾਵੇ ਦੀ ਕਥਿਤ ਚੋਰੀ ਦੇ ਮਾਮਲੇ ਨੂੰ ਲੈ ਕੇ ਭਾਜਪਾ ‘ਤੇ ਲਗਾਏ ਗਏ ਦੋਸ਼ਾਂ ਬਾਰੇ ਪੁੱਛੇ ਜਾਣ ‘ਤੇ ਕੈਬਿਨੇਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਸ਼੍ਰੀ ਰਾਮ ਮੰਦਰ ਦੇਸ਼ ਦੇ ਕਰੋੜਾਂ ਲੋਕਾਂ ਦੀ ਆਸਥਾ ਦਾ ਕੇਂਦਰ ਹੈ। ਅਜਿਹੀ ਜਗ੍ਹਾ ਨਾਲ ਜੁੜੇ ਕਿਸੇ ਵੀ ਤਰ੍ਹਾਂ ਦੇ ਘਪਲੇ ਜਾਂ ਬੇਨਿਯਮਤਤਾ ਦੇ ਦੋਸ਼ ਬਹੁਤ ਗੰਭੀਰ ਹਨ।
ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਅਤੇ ਪੂਰੀ ਜਾਂਚ ਕਰਵਾਈ ਜਾਵੇ ਅਤੇ ਜੇਕਰ ਕੋਈ ਵੀ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਦੀ ਮੰਦਰ ਅਤੇ ਧਾਰਮਿਕ ਸੰਸਥਾਵਾਂ ਪ੍ਰਤੀ ਆਸਥਾ ਅਤੇ ਵਿਸ਼ਵਾਸ ਕਾਇਮ ਰਹੇਗਾ।

Vinkmag ad
Share Our Daily Posts

News Desk

Read Previous

17 ਜੁਲਾਈ ਨੂੰ ਪ੍ਰਧਾਨ ਮੰਤਰੀ ਮੋਦੀ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਕਰਨਗੇ ਦੇਸ਼ ਦੇ 75 ਮੁੜ ਵਿਕਸਿਤ ਰੇਲਵੇ ਸਟੇਸ਼ਨਾਂ ਦਾ ਉਦਘਾਟਨ, ਰੇਲਵੇ ਬੋਰਡ ਦੇ ਚੇਅਰਮੈਨ ਸਤੀਸ਼ ਕੁਮਾਰ ਨੇ ਲਿਆ ਤਿਆਰੀਆਂ ਦਾ ਜਾਇਜ਼ਾ

Read Next

ਸਾਵਣ ਮਹੀਨੇ ਦੀ ਸੰਗਰਾਂਦ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੰਬੇ ਨਗਰ ਵਿਖੇ ਸਜਿਆ ਵਿਸ਼ੇਸ਼ ਗੁਰਮਤਿ ਸਮਾਗਮ, ਸੰਗਤਾਂ ਨੇ ਭਾਵਨਾ ਨਾਲ ਕੀਰਤਨ ਸਰਵਣ ਕਰਕੇ ਲੰਗਰ ਦੀ ਸੇਵਾ ਨਿਭਾਈ