Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 5, 2026

ਸਾਵਣ ਮਹੀਨੇ ਦੀ ਸੰਗਰਾਂਦ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੰਬੇ ਨਗਰ ਵਿਖੇ ਸਜਿਆ ਵਿਸ਼ੇਸ਼ ਗੁਰਮਤਿ ਸਮਾਗਮ, ਸੰਗਤਾਂ ਨੇ ਭਾਵਨਾ ਨਾਲ ਕੀਰਤਨ ਸਰਵਣ ਕਰਕੇ ਲੰਗਰ ਦੀ ਸੇਵਾ ਨਿਭਾਈ

ਜਲੰਧਰ : ਕੰਵਲਜੀਤ ਸਿੰਘ ਮੱਕੜ – ਸਾਵਣ ਮਹੀਨੇ ਦੀ ਸੰਗਰਾਂਦ ਦੇ ਪਾਵਨ ਅਵਸਰ ‘ਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਬੰਬੇ ਨਗਰ, ਜਲੰਧਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਬੜੀ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਭਾਵਨਾ ਨਾਲ ਆਯੋਜਿਤ ਕੀਤਾ ਗਿਆ। ਸੰਗਰਾਂਦ ਦੇ ਇਸ ਪਵਿੱਤਰ ਦਿਹਾੜੇ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਪਹੁੰਚ ਕੇ ਗੁਰੂ ਸਾਹਿਬ ਦੀਆਂ ਬਖ਼ਸ਼ਿਸ਼ਾਂ ਪ੍ਰਾਪਤ ਕੀਤੀਆਂ।
ਸਮਾਗਮ ਦੀ ਸ਼ੁਰੂਆਤ ਸ਼ਾਮ ਦੇ ਦੀਵਾਨਾਂ ਦੌਰਾਨ ਰਹਿਰਾਸ ਸਾਹਿਬ ਦੇ ਪਾਠ ਅਤੇ ਆਰਤੀ ਨਾਲ ਹੋਈ। ਇਸ ਉਪਰੰਤ ਪ੍ਰਸਿੱਧ ਕੀਰਤਨੀਏ ਭਾਈ ਸਾਹਿਬ ਭਾਈ ਜੈਦੇਵ ਸਿੰਘ ਜੀ ਅਤੇ ਉਨ੍ਹਾਂ ਦੇ ਰਾਗੀ ਜਥੇ ਨੇ ਸ਼ਾਮ 7:30 ਵਜੇ ਤੋਂ 8:30 ਵਜੇ ਤੱਕ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦਾ ਮਨਮੋਹਕ ਕੀਰਤਨ ਸਰਵਣ ਕਰਕੇ ਸੰਗਤਾਂ ਆਤਮਿਕ ਅਨੰਦ ਨਾਲ ਨਿਹਾਲ ਹੋਈਆਂ।
ਸਮਾਗਮ ਦੌਰਾਨ ਸਾਵਣ ਮਹੀਨੇ ਦੀ ਮਹਿਮਾ ਅਤੇ ਗੁਰਬਾਣੀ ਵਿਚ ਦਰਸਾਏ ਗਏ ਉਪਦੇਸ਼ਾਂ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ। ਸੰਗਤਾਂ ਨੇ ਪੂਰੇ ਸਮਾਗਮ ਦੌਰਾਨ ਬੜੀ ਸ਼ਰਧਾ ਅਤੇ ਅਨੁਸ਼ਾਸਨ ਨਾਲ ਹਾਜ਼ਰੀ ਭਰੀ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਦੀਵਾਨਾਂ ਦੀ ਸਮਾਪਤੀ ਉਪਰੰਤ ਅਰਦਾਸ ਅਤੇ ਹੁਕਮਨਾਮਾ ਸਾਹਿਬ ਦੀ ਸੇਵਾ ਸੰਪੰਨ ਹੋਈ। ਇਸ ਤੋਂ ਬਾਅਦ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ। ਵੱਡੀ ਗਿਣਤੀ ਵਿੱਚ ਸੰਗਤਾਂ ਨੇ ਰਲ-ਮਿਲ ਕੇ ਲੰਗਰ ਦੀ ਸੇਵਾ ਨਿਭਾਈ ਅਤੇ ਗੁਰੂ ਘਰ ਦੀ ਸੇਵਾ ਦਾ ਲਾਹਾ ਪ੍ਰਾਪਤ ਕੀਤਾ।
ਅੰਤ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਬੰਬੇ ਨਗਰ, ਜਲੰਧਰ ਦੀ ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਵਿੱਚ ਪਹੁੰਚੀਆਂ ਸਮੂਹ ਸੰਗਤਾਂ, ਸੇਵਾਦਾਰਾਂ ਅਤੇ ਸਹਿਯੋਗੀਆਂ ਦਾ ਦਿਲੋਂ ਧੰਨਵਾਦ ਕੀਤਾ ਗਿਆ। ਕਮੇਟੀ ਨੇ ਅਪੀਲ ਕੀਤੀ ਕਿ ਸੰਗਤਾਂ ਇਸੇ ਤਰ੍ਹਾਂ ਗੁਰੂ ਘਰ ਨਾਲ ਜੁੜ ਕੇ ਗੁਰਮਤਿ ਸਮਾਗਮਾਂ ਵਿੱਚ ਹਾਜ਼ਰੀ ਭਰਦੀਆਂ ਰਹਿਣ।
ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਹਿ।

Vinkmag ad
Share Our Daily Posts

News Desk

Read Previous

ਕਾਂਗਰਸ ਦੇ ਅੰਦਰੂਨੀ ਵਿਵਾਦ ‘ਤੇ ਕੈਬਿਨੇਟ ਮੰਤਰੀ ਮੋਹਿੰਦਰ ਭਗਤ ਦਾ ਤੰਜ, ਅਯੋਧਿਆ ਰਾਮ ਮੰਦਰ ਮਾਮਲੇ ਦੀ ਨਿਰਪੱਖ ਜਾਂਚ ਦੀ ਕੀਤੀ ਮੰਗ

Read Next

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ