Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 16, 2026

ਜਲੰਧਰ ਪੁਲਿਸ ਨੂੰ ਵੱਡੀ ਸਫਲਤਾ, ਵਾਹਨ ਚੋਰੀ ਗਿਰੋਹ ਦੇ ਤਿੰਨ ਮੁਲਜ਼ਮ ਕਾਬੂ, ਤਿੰਨ ਐਕਟਿਵਾ ਤੇ ਦੋ ਮੋਬਾਈਲ ਬਰਾਮਦ

ਜਲੰਧਰ: ਕੰਵਲਜੀਤ ਸਿੰਘ ਮੱਕੜ – ਕਮਿਸ਼ਨਰੇਟ ਪੁਲਿਸ ਜਲੰਧਰ ਨੇ ਵਾਹਨ ਚੋਰੀ ਦੇ ਮਾਮਲੇ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਹੋਂਡਾ ਐਕਟਿਵਾ ਸਕੂਟਰ ਅਤੇ ਦੋ ਮੋਬਾਈਲ ਫੋਨ ਬਰਾਮਦ ਕੀਤੇ ਹਨ। ਇਹ ਕਾਰਵਾਈ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ (IPS) ਦੇ ਦਿਸ਼ਾ-ਨਿਰਦੇਸ਼ਾਂ ਅਤੇ ਏਡੀਸੀਪੀ-1 ਅਕਿਰਸ਼ੀ ਜੈਨ (IPS) ਤੇ ਏਸੀਪੀ ਸੈਂਟਰਲ ਰਾਜੇਸ਼ ਠਾਕੁਰ (PPS) ਦੀ ਨਿਗਰਾਨੀ ਹੇਠ ਪੁਲਿਸ ਡਿਵੀਜ਼ਨ ਨੰਬਰ-4 ਦੀ ਟੀਮ ਵੱਲੋਂ ਕੀਤੀ ਗਈ।
ਪੁਲਿਸ ਅਨੁਸਾਰ 15 ਜੁਲਾਈ 2026 ਨੂੰ ਏਐਸਆਈ ਜਸਵਿੰਦਰ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਭਗਵਾਨ ਵਾਲਮੀਕਿ ਚੌਂਕ ਨੇੜੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਇੱਕ ਭਰੋਸੇਯੋਗ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਆਕਾਸ਼ ਪੁੱਤਰ ਸੰਜੂ ਅਤੇ ਹਰਮਨਦੀਪ ਸਿੰਘ ਉਰਫ਼ ਹਰਮਨ ਪੁੱਤਰ ਬਲਵੰਤ ਸਿੰਘ, ਦੋਵੇਂ ਵਾਸੀ ਗਲੀ ਨੰਬਰ-1, ਸ਼ਿਵ ਮੰਦਰ ਨੇੜੇ, ਸ਼ੀਤਲ ਨਗਰ, ਜਲੰਧਰ, ਚੋਰੀ ਕੀਤੀ ਹੋਈ ਸਲੇਟੀ ਰੰਗ ਦੀ ਹੋਂਡਾ ਐਕਟਿਵਾ (ਨੰਬਰ PB-03-EU-3659) ਵੇਚਣ ਲਈ ਸਿੱਕਾ ਚੌਂਕ ਵੱਲ ਜਾ ਰਹੇ ਹਨ।
ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਤੁਰੰਤ ਸਿੱਕਾ ਚੌਂਕ ਵਿਖੇ ਨਾਕਾਬੰਦੀ ਕਰਕੇ ਦੋਵੇਂ ਮੁਲਜ਼ਮਾਂ ਨੂੰ ਚੋਰੀ ਦੇ ਸਕੂਟਰ ਸਮੇਤ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਦੋਵੇਂ ਨੇ ਕਬੂਲਿਆ ਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਮਾਡਲ ਟਾਊਨ ਇਲਾਕੇ ਵਿੱਚੋਂ ਇਹ ਐਕਟਿਵਾ ਚੋਰੀ ਕੀਤੀ ਸੀ।
ਇਸ ਸਬੰਧੀ ਐੱਫ.ਆਈ.ਆਰ. ਨੰਬਰ 78 ਮਿਤੀ 15-07-2026 ਤਹਿਤ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 303(2), 317(2) ਅਤੇ 3(5) ਅਧੀਨ ਥਾਣਾ ਡਿਵੀਜ਼ਨ ਨੰਬਰ-4, ਜਲੰਧਰ ਵਿਖੇ ਮਾਮਲਾ ਦਰਜ ਕੀਤਾ ਗਿਆ। ਅਗਲੇ ਦਿਨ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ।
ਜਾਂਚ ਦੌਰਾਨ 17 ਜੁਲਾਈ ਨੂੰ ਪੁਲਿਸ ਨੇ ਇਸ ਮਾਮਲੇ ਵਿੱਚ ਤੀਜੇ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਦੀ ਨਿਸ਼ਾਨਦੇਹੀ ‘ਤੇ ਪੁਲਿਸ ਨੇ ਇੱਕ ਚੋਰੀਸ਼ੁਦਾ ਰਜਿਸਟ੍ਰੇਸ਼ਨ ਨੰਬਰ ਵਾਲੀ ਹੋਂਡਾ ਐਕਟਿਵਾ, ਦੋ ਬਿਨਾਂ ਨੰਬਰ ਵਾਲੀਆਂ ਸਲੇਟੀ ਰੰਗ ਦੀਆਂ ਹੋਂਡਾ ਐਕਟਿਵਾ ਸਕੂਟਰਾਂ, ਇੱਕ ਓਪੋ ਮੋਬਾਈਲ ਫੋਨ ਅਤੇ ਇੱਕ ਵੀਵੋ ਮੋਬਾਈਲ ਫੋਨ ਬਰਾਮਦ ਕੀਤਾ।
ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਹੋਰ ਵਾਹਨ ਚੋਰੀ ਦੀਆਂ ਵਾਰਦਾਤਾਂ ਵਿੱਚ ਵੀ ਸ਼ਾਮਲ ਰਹੇ ਹਨ ਜਾਂ ਨਹੀਂ। ਜਾਂਚ ਜਾਰੀ ਹੈ।

Vinkmag ad
Share Our Daily Posts

News Desk

Read Previous

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

Read Next

ਪੰਜਾਬ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਵੱਡੀ ਸੌਗਾਤ: ₹5470 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ, ਸੰਤ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ