Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 4, 2026

ਪੰਜਾਬ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਵੱਡੀ ਸੌਗਾਤ: ₹5470 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ, ਸੰਤ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ

ਜਲੰਧਰ : ਕੰਵਲਜੀਤ ਸਿੰਘ ਮੱਕੜ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਦੌਰੇ ਦੌਰਾਨ ਜਲੰਧਰ ਨੂੰ ਕਈ ਵੱਡੀਆਂ ਵਿਕਾਸੀ ਸੌਗਾਤਾਂ ਦਿੱਤੀਆਂ। ਉਨ੍ਹਾਂ ਰੇਲ ਅਤੇ ਸੜਕੀ ਬੁਨਿਆਦੀ ਢਾਂਚੇ ਨਾਲ ਸਬੰਧਤ ₹5470 ਕਰੋੜ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਮੌਕੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਵਿਖੇ ਕਰਵਾਏ ਗਏ ਵਿਸ਼ਾਲ ਸਮਾਗਮ ਦੌਰਾਨ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਮਹਾਰਾਜ ਜੀ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ।
ਪ੍ਰਧਾਨ ਮੰਤਰੀ ਨੇ ‘ਅੰਮ੍ਰਿਤ ਭਾਰਤ ਸਟੇਸ਼ਨ ਸਕੀਮ’ ਤਹਿਤ ਦੇਸ਼ ਦੇ 75 ਮੁੜ ਵਿਕਸਤ ਰੇਲਵੇ ਸਟੇਸ਼ਨਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਅੰਮ੍ਰਿਤਸਰ (ਛੇਹਰਟਾ) ਤੋਂ ਵਾਰਾਣਸੀ ਲਈ ਵਿਸ਼ੇਸ਼ “ਸੰਤ ਰਵਿਦਾਸ ਐਕਸਪ੍ਰੈਸ” ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ, ਜਿਸ ਨਾਲ ਪੰਜਾਬ ਅਤੇ ਉੱਤਰ ਪ੍ਰਦੇਸ਼ ਵਿਚਕਾਰ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਅਤੇ ਯਾਤਰੀਆਂ ਨੂੰ ਵੱਡੀ ਸਹੂਲਤ ਮਿਲੇਗੀ।
ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਮਹਾਰਾਜ ਜੀ ਨਾਲ ਮੁਲਾਕਾਤ ਕੀਤੀ ਅਤੇ ਸਕੂਲੀ ਬੱਚਿਆਂ ਨਾਲ ਵੀ ਗੱਲਬਾਤ ਕਰਦੇ ਹੋਏ ਉਨ੍ਹਾਂ ਦਾ ਹੌਸਲਾ ਵਧਾਇਆ। ਇਸ ਮੌਕੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ, ਜਦਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮਾਗਮ ਵਿੱਚ ਸ਼ਾਮਲ ਨਹੀਂ ਹੋਏ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਚੰਡੀਗੜ੍ਹ ਵਿੱਚ ₹4700 ਕਰੋੜ ਤੋਂ ਵੱਧ ਦੇ ਸਿਹਤ ਅਤੇ ਸਿੱਖਿਆ ਨਾਲ ਸਬੰਧਤ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨਵੇਂ ਐਮਬੀਬੀਐਸ ਕਾਲਜ ਨੂੰ ਮਨਜ਼ੂਰੀ ਮਿਲਣ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਨਾਲ ਖੇਤਰ ਵਿੱਚ ਉੱਚ ਸਿੱਖਿਆ ਅਤੇ ਸਿਹਤ ਸੇਵਾਵਾਂ ਨੂੰ ਨਵੀਂ ਮਜ਼ਬੂਤੀ ਮਿਲੇਗੀ। ਇਸ ਸਮਾਗਮ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਵੀ ਮੌਜੂਦ ਰਹੇ।
ਪੰਜਾਬ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਹਰਿਆਣਾ ਦੇ ਜੀਂਦ ਵਿੱਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਵੀ ਹਰੀ ਝੰਡੀ ਦਿਖਾਈ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਇਹ ਟ੍ਰੇਨ ਭਾਰਤ ਦੀ ਆਧੁਨਿਕ ਤਕਨਾਲੋਜੀ ਅਤੇ ਹਰਿਤ ਊਰਜਾ ਵੱਲ ਵੱਧ ਰਹੇ ਕਦਮਾਂ ਦੀ ਪ੍ਰਤੀਕ ਹੈ।
ਜਲੰਧਰ ਵਿੱਚ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਆਧੁਨਿਕ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰੇਲਵੇ, ਸੜਕਾਂ, ਸਿਹਤ ਅਤੇ ਸਿੱਖਿਆ ਨਾਲ ਜੁੜੇ ਇਹ ਪ੍ਰੋਜੈਕਟ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੇ ਨਾਲ-ਨਾਲ ਖੇਤਰੀ ਆਰਥਿਕਤਾ ਨੂੰ ਵੀ ਨਵੀਂ ਰਫ਼ਤਾਰ ਦੇਣਗੇ।
ਸਿਆਸੀ ਵਿਸ਼ਲੇਸ਼ਕ ਪ੍ਰਧਾਨ ਮੰਤਰੀ ਦੇ ਇਸ ਦੌਰੇ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੀ ਅਹਿਮ ਮੰਨ ਰਹੇ ਹਨ। ਵਿਕਾਸੀ ਪ੍ਰੋਜੈਕਟਾਂ ਦੇ ਐਲਾਨਾਂ ਅਤੇ ਲੋਕਾਂ ਨਾਲ ਸਿੱਧੇ ਸੰਵਾਦ ਰਾਹੀਂ ਕੇਂਦਰ ਸਰਕਾਰ ਨੇ ਪੰਜਾਬ ਵਿੱਚ ਆਪਣੇ ਵਿਕਾਸ ਐਜੰਡੇ ਨੂੰ ਮਜ਼ਬੂਤੀ ਨਾਲ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ।

Vinkmag ad
Share Our Daily Posts

News Desk

Read Previous

ਜਲੰਧਰ ਪੁਲਿਸ ਨੂੰ ਵੱਡੀ ਸਫਲਤਾ, ਵਾਹਨ ਚੋਰੀ ਗਿਰੋਹ ਦੇ ਤਿੰਨ ਮੁਲਜ਼ਮ ਕਾਬੂ, ਤਿੰਨ ਐਕਟਿਵਾ ਤੇ ਦੋ ਮੋਬਾਈਲ ਬਰਾਮਦ

Read Next

ਜਲੰਧਰ ਦਿਹਾਤੀ ਪੁਲਿਸ ਨੇ ਨਾਜਾਇਜ਼ ਅਸਲਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼, 6 ਮੁਲਜ਼ਮ ਪਿਸਤੌਲ ਤੇ ਜਿੰਦਾ ਕਾਰਤੂਸਾਂ ਸਮੇਤ ਕਾਬੂ