Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 10, 2026

ਦੇਹਾਤ ਪੁਲਿਸ ਦੀ ਵੱਡੀ ਸਫਲਤਾ: ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਬੇਨਕਾਬ, 6 ਮੁਲਜ਼ਮ ਕਾਬੂ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਦੇਹਾਤ ਪੁਲਿਸ ਨੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਹਥਿਆਰ ਸਪਲਾਈ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਸਵਿਫਟ ਕਾਰ ਵਿੱਚ ਸਵਾਰ 6 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ 30 ਬੋਰ ਦਾ ਪਿਸਤੌਲ, ਇੱਕ ਮੈਗਜ਼ੀਨ ਅਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਸਾਰੇ ਮੁਲਜ਼ਮਾਂ ਖ਼ਿਲਾਫ਼ ਥਾਣਾ ਫਿਲੌਰ ਵਿੱਚ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਹਿਕਪ੍ਰੀਤ ਉਰਫ਼ ਰੋਹਿਤ ਵਾਸੀ ਪਿੰਡ ਬੋੜੋਵਾਲ ਕੰਗ (ਅੰਮ੍ਰਿਤਸਰ), ਕਰਨਦੀਪ ਸਿੰਘ ਉਰਫ਼ ਕਰਨ, ਰੋਬਿਨਪ੍ਰੀਤ ਸਿੰਘ ਵਾਸੀ ਗੁਰਦਾਸਪੁਰ, ਰਾਜੇਸ਼ਵਰ ਸਿੰਘ ਵਾਸੀ ਕੋਟਲਾ ਗੁੱਜਰਾਂ (ਅੰਮ੍ਰਿਤਸਰ), ਮਨਜੀਤ ਸਿੰਘ ਵਾਸੀ ਸੰਗਤਪੁਰਾ (ਅੰਮ੍ਰਿਤਸਰ) ਅਤੇ ਨਿਖਿਲ ਵਾਸੀ ਸਦਰ ਬਾਜ਼ਾਰ, ਅੰਮ੍ਰਿਤਸਰ ਵਜੋਂ ਹੋਈ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਭਾਰਤ ਮਸੀਹ ਨੇ ਦੱਸਿਆ ਕਿ ਪੁਲਿਸ ਟੀਮ ਸਤਲੁਜ ਪੁਲ ‘ਤੇ ਹਾਈਟੈਕ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਸ਼ੱਕ ਦੇ ਆਧਾਰ ‘ਤੇ ਇੱਕ ਸਵਿਫਟ ਕਾਰ ਨੂੰ ਰੋਕਿਆ ਗਿਆ। ਤਲਾਸ਼ੀ ਦੌਰਾਨ ਕਾਰ ਵਿੱਚੋਂ ਇੱਕ 30 ਬੋਰ ਦਾ ਪਿਸਤੌਲ, ਇੱਕ ਮੈਗਜ਼ੀਨ ਅਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਹੋਏ, ਜਿਸ ਤੋਂ ਬਾਅਦ ਕਾਰ ਵਿੱਚ ਸਵਾਰ ਸਾਰੇ ਛੇ ਨੌਜਵਾਨਾਂ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ।
ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਵੱਖ-ਵੱਖ ਲੋਕਾਂ ਦੇ ਸੰਪਰਕ ਵਿੱਚ ਰਹਿ ਕੇ ਸਸਤੇ ਭਾਅ ‘ਤੇ ਨਾਜਾਇਜ਼ ਹਥਿਆਰ ਖਰੀਦਦੇ ਸਨ ਅਤੇ ਬਾਅਦ ਵਿੱਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਉੱਚੀਆਂ ਕੀਮਤਾਂ ‘ਤੇ ਸਪਲਾਈ ਕਰਕੇ ਗੈਰ-ਕਾਨੂੰਨੀ ਮੁਨਾਫ਼ਾ ਕਮਾਉਂਦੇ ਸਨ। ਪੁਲਿਸ ਅਨੁਸਾਰ ਮੁਲਜ਼ਮ ਫਿਲੌਰ ਸ਼ਹਿਰ ਵਿੱਚ ਵੀ ਹਥਿਆਰਾਂ ਦੀ ਸਪਲਾਈ ਕਰਨ ਲਈ ਜਾ ਰਹੇ ਸਨ, ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ।
ਪੁਲਿਸ ਨੇ ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਨਾਜਾਇਜ਼ ਹਥਿਆਰਾਂ ਦੀ ਤਸਕਰੀ ਨਾਲ ਜੁੜੇ ਵੱਡੇ ਨੈੱਟਵਰਕ, ਹਥਿਆਰਾਂ ਦੇ ਸਪਲਾਇਰਾਂ ਅਤੇ ਖਰੀਦਦਾਰਾਂ ਬਾਰੇ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਦੇਹਾਤ ਪੁਲਿਸ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਨਾਜਾਇਜ਼ ਹਥਿਆਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਅਨਸਰਾਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ।

Vinkmag ad
Share Our Daily Posts

News Desk

Read Previous

ਦਾਜ਼ ਦੀ ਕਥਿਤ ਲਾਲਚ ਨੇ ਉਜਾੜਿਆ ਇੱਕ ਹੋਰ ਘਰ: ਵਿਆਹੀ ਮਹਿਲਾ ਦੀ ਸ਼ੱਕੀ ਮੌਤ, ਪਰਿਵਾਰ ਵੱਲੋਂ ਕਤਲ ਦੇ ਦੋਸ਼, ਪਤੀ ਗ੍ਰਿਫ਼ਤਾਰ

Read Next

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ