Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 10, 2026

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਜਲੰਧਰ ਕੰਵਲਜੀਤ ਸਿੰਘ ਮੱਕੜ – ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਬਸਤੀ ਬਾਵਾ ਖੇਲ ਪੁਲਿਸ ਨੇ ਵੈਸਟ ਹਲਕੇ ਦੇ ਪੰਨੂ ਵਿਹਾਰ ਇਲਾਕੇ ਵਿੱਚ ਵੱਡੀ ਕਾਰਵਾਈ ਕਰਦਿਆਂ ਇੱਕ ਦੁਕਾਨ ‘ਤੇ ਛਾਪੇਮਾਰੀ ਕਰਕੇ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਨੇ ਸ਼ਰਾਬ ਨੂੰ ਕਬਜ਼ੇ ਵਿੱਚ ਲੈ ਕੇ ਅਣਪਛਾਤੇ ਤਸਕਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮਾਮਲੇ ਵਿੱਚ ਐਕਸਾਈਜ਼ ਵਿਭਾਗ ਨੂੰ ਵੀ ਸ਼ਾਮਲ ਕਰ ਲਿਆ ਗਿਆ ਹੈ ਅਤੇ ਐਕਸਾਈਜ਼ ਐਕਟ ਤਹਿਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਥਾਣਾ ਬਸਤੀ ਬਾਵਾ ਖੇਲ ਦੇ ਐਸਐਚਓ ਜੈ ਇੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇੱਕ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਪੰਨੂ ਵਿਹਾਰ ਦੀ ਇੱਕ ਦੁਕਾਨ ਵਿੱਚ ਵੱਡੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਰੱਖੀ ਹੋਈ ਹੈ ਅਤੇ ਉੱਥੋਂ ਗੈਰ-ਕਾਨੂੰਨੀ ਤਰੀਕੇ ਨਾਲ ਸਪਲਾਈ ਕੀਤੀ ਜਾ ਰਹੀ ਹੈ। ਸੂਚਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਟੀਮ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਦੁਕਾਨ ‘ਤੇ ਛਾਪਾ ਮਾਰਿਆ।
ਛਾਪੇਮਾਰੀ ਦੌਰਾਨ ਪੁਲਿਸ ਨੇ ਦੁਕਾਨ ਵਿੱਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ। ਹਾਲਾਂਕਿ ਕਾਰਵਾਈ ਸਮੇਂ ਦੁਕਾਨ ਵਿੱਚ ਕੋਈ ਵੀ ਵਿਅਕਤੀ ਮੌਜੂਦ ਨਹੀਂ ਸੀ, ਜਿਸ ਕਾਰਨ ਸ਼ਰਾਬ ਤਸਕਰ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਰਿਹਾ। ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਸਬੂਤ ਇਕੱਠੇ ਕਰਕੇ ਦੋਸ਼ੀ ਦੀ ਪਛਾਣ ਕਰਨ ਦੇ ਯਤਨ ਜਾਰੀ ਹਨ।
ਐਸਐਚਓ ਜੈ ਇੰਦਰ ਸਿੰਘ ਨੇ ਕਿਹਾ ਕਿ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੂੰ ਮੌਕੇ ‘ਤੇ ਬੁਲਾਇਆ ਗਿਆ ਸੀ। ਬਰਾਮਦ ਕੀਤੀ ਗਈ ਸ਼ਰਾਬ ਨੂੰ ਜ਼ਬਤ ਕਰ ਲਿਆ ਗਿਆ ਹੈ ਅਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉੱਧਰ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਵੀ ਇਸ ਸਬੰਧੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਬਸਤੀ ਬਾਵਾ ਖੇਲ ਪੁਲਿਸ ਨਾਲ ਸਾਂਝੇ ਆਪਰੇਸ਼ਨ ਤਹਿਤ ਛਾਪੇਮਾਰੀ ਕੀਤੀ ਗਈ। ਕਾਰਵਾਈ ਦੌਰਾਨ ਵੱਡੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ ਹੋਈ ਹੈ। ਫ਼ਿਲਹਾਲ ਪੁਲਿਸ ਅਤੇ ਐਕਸਾਈਜ਼ ਵਿਭਾਗ ਦੀਆਂ ਟੀਮਾਂ ਸਾਂਝੇ ਤੌਰ ‘ਤੇ ਜਾਂਚ ਕਰ ਰਹੀਆਂ ਹਨ ਤਾਂ ਜੋ ਇਸ ਗੈਰ-ਕਾਨੂੰਨੀ ਧੰਦੇ ਨਾਲ ਜੁੜੇ ਹੋਰ ਵਿਅਕਤੀਆਂ ਤੱਕ ਵੀ ਪਹੁੰਚਿਆ ਜਾ ਸਕੇ।
ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਜ਼ਿਲ੍ਹੇ ਵਿੱਚ ਨਾਜਾਇਜ਼ ਸ਼ਰਾਬ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।

Vinkmag ad
Share Our Daily Posts

News Desk

Read Previous

ਦੇਹਾਤ ਪੁਲਿਸ ਦੀ ਵੱਡੀ ਸਫਲਤਾ: ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਬੇਨਕਾਬ, 6 ਮੁਲਜ਼ਮ ਕਾਬੂ

Read Next

12 ਘੰਟਿਆਂ ਤੋਂ ਬਿਜਲੀ ਗੁੱਲ, ਮਖਦੂਮਪੁਰਾ ਵਾਸੀਆਂ ਦਾ ਫੁੱਟਿਆ ਗੁੱਸਾ; ਪ੍ਰਦਰਸ਼ਨ ਸ਼ੈਰੀ ਚੱਢਾ ਨੇ ਸਕਾਈਲਾਰਕ ਚੌਂਕ ਜਾਮ ਕਰਨ ਦੀ ਦਿੱਤੀ ਚੇਤਾਵਨੀ