Breaking News :

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

July 30, 2026

ਕਿਸ਼ਨਗੜ੍ਹ ਵਿੱਚ ‘ਮੇਰੀ ਰਸੋਈ’ ਯੋਜਨਾ ਤਹਿਤ 200 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ, ਆਪ ਆਗੂਆਂ ਨੇ ਕਿਹਾ—ਮਾਨ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ/ਕਿਸ਼ਨਗੜ੍ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈ ਜਾ ਰਹੀ ‘ਮੇਰੀ ਰਸੋਈ’ ਯੋਜਨਾ ਤਹਿਤ ਪਿੰਡ ਕਿਸ਼ਨਗੜ੍ਹ ਵਿੱਚ ਲਗਭਗ 200 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਹ ਉਪਰਾਲਾ ਆਮ ਆਦਮੀ ਪਾਰਟੀ ਦੇ ਸਪੋਕਸਪਰਸਨ, ਐਗਰੀਕਲਚਰ ਡਿਵੈਲਪਮੈਂਟ ਬੈਂਕ ਦੇ ਚੇਅਰਮੈਨ ਅਤੇ ਹਲਕਾ ਆਦਮਪੁਰ ਦੇ ਇੰਚਾਰਜ ਪਵਨ ਕੁਮਾਰ ਟੀਨੂੰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਰਹਿਨੁਮਾਈ ਹੇਠ ਕੀਤਾ ਗਿਆ।
ਰਾਸ਼ਨ ਕਿੱਟਾਂ ਦੀ ਵੰਡ ਦੌਰਾਨ ਲਾਭਪਾਤਰੀ ਪਰਿਵਾਰਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ‘ਮੇਰੀ ਰਸੋਈ’ ਯੋਜਨਾ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਵੱਡਾ ਸਹਾਰਾ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਲੋਕ-ਭਲਾਈ ਸਕੀਮਾਂ ਨਾਲ ਲੋੜਵੰਦ ਪਰਿਵਾਰਾਂ ਦੀ ਰਸੋਈ ਚਲਾਉਣ ਵਿੱਚ ਮਦਦ ਮਿਲਦੀ ਹੈ।
ਇਸ ਮੌਕੇ ਆਪ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ, ਜੋ ਹਰ ਵਰਗ ਦੀ ਭਲਾਈ ਲਈ ਲਗਾਤਾਰ ਲੋਕ-ਹਿੱਤ ਯੋਜਨਾਵਾਂ ਲਾਗੂ ਕਰ ਰਹੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਲੋਕ-ਭਲਾਈ ਕਾਰਜ ਜਾਰੀ ਰਹਿਣਗੇ।
ਇਸ ਮੌਕੇ ਪ੍ਰੋ. ਸੁਰਿੰਦਰ ਰਾਣਾ, ਕੇਵਲ ਕ੍ਰਿਸ਼ਨ, ਸਾਬਕਾ ਪੰਚ ਰਣਜੀਤ ਰਾਏ, ਪ੍ਰਧਾਨ ਸੁਖਦੇਵ ਜੂੜੀ, ਚੇਅਰਮੈਨ ਪਰਮਜੀਤ ਸਿੰਘ ਕੰਬੋਜ, ਸਾਬਕਾ ਪੰਚ ਸੁਰਜੀਤ ਮਹੇ (ਸੋਸ਼ਲ ਮੀਡੀਆ ਵਾਈਸ ਕੋਆਰਡੀਨੇਟਰ), ਪੰਚ ਅਮਨਦੀਪ ਹਨੀ (ਮੀਡੀਆ ਕੋਆਰਡੀਨੇਟਰ), ਪੰਚ ਨਰਿੰਦਰ ਸਿੰਘ, ਪੰਚ ਮਲਕੀਤ ਚੰਦ ਬੱਲੀ, ਅਵਜਿੰਦਰ ਕੈਂਥ, ਸੰਤੋਖ ਸਿੰਘ, ਗਿਆਨ ਸਿੰਘ, ਅਮਨਦੀਪ ਸੌਂਧੀ, ਰਿੱਕੀ ਸਹੋਤਾ, ਕਰਨੈਲ ਭੱਟੀ, ਮਹਿੰਦਰ ਸਿੰਘ, ਜੱਸੀ, ਰਾਜੂ, ਲਛਮਣ, ਪਰਮਜੀਤ ਓਮੀ ਅਤੇ ਵੱਡੀ ਗਿਣਤੀ ਵਿੱਚ ਨਗਰ ਨਿਵਾਸੀ ਹਾਜ਼ਰ ਸਨ।

Vinkmag ad
Share Our Daily Posts

News Desk

Read Previous

12 ਘੰਟਿਆਂ ਤੋਂ ਬਿਜਲੀ ਗੁੱਲ, ਮਖਦੂਮਪੁਰਾ ਵਾਸੀਆਂ ਦਾ ਫੁੱਟਿਆ ਗੁੱਸਾ; ਪ੍ਰਦਰਸ਼ਨ ਸ਼ੈਰੀ ਚੱਢਾ ਨੇ ਸਕਾਈਲਾਰਕ ਚੌਂਕ ਜਾਮ ਕਰਨ ਦੀ ਦਿੱਤੀ ਚੇਤਾਵਨੀ

Read Next

ਜਲੰਧਰ ਕੈਂਟ ‘ਚ ਕੈਂਟੋਨਮੈਂਟ ਬੋਰਡ ਅਤੇ ਫੌਜ ਖ਼ਿਲਾਫ਼ ਲੋਕਾਂ ਦਾ ਰੋਸ ਪ੍ਰਦਰਸ਼ਨ, ਸਮੱਸਿਆਵਾਂ ਦਾ ਹੱਲ ਨਾ ਹੋਣ ‘ਤੇ ਤਿੱਖੇ ਸੰਘਰਸ਼ ਦੀ ਚੇਤਾਵਨੀ