Breaking News :

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

July 31, 2026

ਜਲੰਧਰ ਕੈਂਟ ‘ਚ ਕੈਂਟੋਨਮੈਂਟ ਬੋਰਡ ਅਤੇ ਫੌਜ ਖ਼ਿਲਾਫ਼ ਲੋਕਾਂ ਦਾ ਰੋਸ ਪ੍ਰਦਰਸ਼ਨ, ਸਮੱਸਿਆਵਾਂ ਦਾ ਹੱਲ ਨਾ ਹੋਣ ‘ਤੇ ਤਿੱਖੇ ਸੰਘਰਸ਼ ਦੀ ਚੇਤਾਵਨੀ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ, 29 ਜੁਲਾਈ: ਜਲੰਧਰ ਕੈਂਟ ਇਲਾਕੇ ਦੇ ਵਸਨੀਕਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਕੈਂਟੋਨਮੈਂਟ ਬੋਰਡ ਅਤੇ ਫੌਜੀ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਅੱਜ ਕੈਂਟੋਨਮੈਂਟ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਲਈ ਬੁਲਾਇਆ ਗਿਆ ਸੀ, ਪਰ ਨਿਰਧਾਰਤ ਸਮੇਂ ‘ਤੇ ਕੋਈ ਵੀ ਜ਼ਿੰਮੇਵਾਰ ਅਧਿਕਾਰੀ ਮੀਟਿੰਗ ਵਿੱਚ ਨਹੀਂ ਪਹੁੰਚਿਆ, ਜਿਸ ਕਾਰਨ ਲੋਕਾਂ ਵਿੱਚ ਭਾਰੀ ਨਾਰਾਜ਼ਗੀ ਦੇਖਣ ਨੂੰ ਮਿਲੀ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸੁਰੱਖਿਆ ਦੇ ਨਾਮ ‘ਤੇ ਕੈਂਟ ਇਲਾਕੇ ਦੇ ਆਮ ਲੋਕਾਂ ਨੂੰ ਬੇਵਜ੍ਹਾ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਰਾਤ ਸਮੇਂ ਫੌਜ ਵੱਲੋਂ ਬੈਰੀਅਰ ਬੰਦ ਕਰ ਦਿੱਤੇ ਜਾਂਦੇ ਹਨ, ਜਿਸ ਨਾਲ ਇਲਾਕਾ ਵਾਸੀਆਂ ਨੂੰ ਆਉਣ-ਜਾਣ ਵਿੱਚ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਲੋਕਾਂ ਨੇ ਇਹ ਵੀ ਦੋਸ਼ ਲਗਾਇਆ ਕਿ ਕੈਂਟ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ, ਜਿਨ੍ਹਾਂ ਵਿੱਚ ਇੱਕ ਬ੍ਰਿਗੇਡੀਅਰ (ਕਰਨਲ) ਵੀ ਸ਼ਾਮਲ ਹਨ, ਵੱਲੋਂ ਧੱਕੇਸ਼ਾਹੀ ਵਾਲਾ ਰਵੱਈਆ ਅਪਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮਾਮਲਾ ਫੌਜ ਦੇ ਸੀਨੀਅਰ ਅਧਿਕਾਰੀਆਂ ਦੇ ਧਿਆਨ ਵਿੱਚ ਵੀ ਲਿਆਂਦਾ ਜਾ ਚੁੱਕਾ ਹੈ, ਪਰ ਅਜੇ ਤੱਕ ਕੋਈ ਠੋਸ ਹੱਲ ਨਹੀਂ ਨਿਕਲਿਆ।
ਪ੍ਰਦਰਸ਼ਨਕਾਰੀਆਂ ਨੇ ਇੱਕ ਤਾਜ਼ਾ ਘਟਨਾ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਕੁਝ ਦਿਨ ਪਹਿਲਾਂ ਇੱਕ ਔਰਤ ਆਪਣੇ 10 ਸਾਲਾ ਬੱਚੇ ਨੂੰ ਐਕਟਿਵਾ ‘ਤੇ ਬਿਠਾ ਕੇ ਜਾ ਰਹੀ ਸੀ। ਇਸ ਦੌਰਾਨ ਫੌਜੀ ਕਰਮਚਾਰੀਆਂ ਨੇ ਉਸ ਨੂੰ ਰੋਕ ਕੇ ਬੱਚੇ ਦੇ ਹੈਲਮੈਟ ਬਾਰੇ ਪੁੱਛਗਿੱਛ ਕੀਤੀ ਅਤੇ ਬਾਅਦ ਵਿੱਚ ਟ੍ਰੈਫਿਕ ਪੁਲਿਸ ਦੀ ਮੌਜੂਦਗੀ ਵਿੱਚ ਚਲਾਨ ਵੀ ਕੱਟਿਆ ਗਿਆ। ਲੋਕਾਂ ਦਾ ਕਹਿਣਾ ਹੈ ਕਿ ਜਿੱਥੇ ਆਮ ਲੋਕਾਂ ‘ਤੇ ਸਖ਼ਤੀ ਕੀਤੀ ਜਾ ਰਹੀ ਹੈ, ਉੱਥੇ ਕੁਝ ਫੌਜੀ ਅਧਿਕਾਰੀ ਖੁਦ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਹੀਂ ਕਰਦੇ।
ਇਸ ਤੋਂ ਇਲਾਵਾ, ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਪੀਰ ਦਰਗਾਹ ‘ਤੇ ਹੋਣ ਵਾਲੇ ਸਾਲਾਨਾ ਮੇਲੇ ਨੂੰ ਵੀ ਰੁਕਵਾ ਦਿੱਤਾ ਗਿਆ, ਜਿਸ ਕਾਰਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਕੈਂਟ ਇਲਾਕੇ ਦੇ ਵਸਨੀਕਾਂ ਨੂੰ ਵੀ ਹੋਰ ਨਾਗਰਿਕਾਂ ਵਾਂਗ ਆਜ਼ਾਦੀ ਨਾਲ ਜੀਣ ਅਤੇ ਆਪਣੇ ਧਾਰਮਿਕ ਤੇ ਸਮਾਜਿਕ ਪ੍ਰੋਗਰਾਮ ਕਰਨ ਦਾ ਅਧਿਕਾਰ ਮਿਲਣਾ ਚਾਹੀਦਾ ਹੈ।
ਪ੍ਰਦਰਸ਼ਨਕਾਰੀਆਂ ਨੇ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਉਹ ਅਦਾਲਤ ਦਾ ਰੁਖ ਕਰਨਗੇ ਅਤੇ ਇਸ ਸਬੰਧੀ ਪਟੀਸ਼ਨ ਦਾਇਰ ਕਰਨਗੇ। ਉਨ੍ਹਾਂ ਇਹ ਵੀ ਚੇਤਾਵਨੀ ਦਿੱਤੀ ਕਿ ਲੋੜ ਪੈਣ ‘ਤੇ ਬਾਜ਼ਾਰ ਬੰਦ ਕਰਕੇ ਵੱਡਾ ਅਤੇ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਕੈਂਟ ਪ੍ਰਸ਼ਾਸਨ ਅਤੇ ਸੰਬੰਧਤ ਅਧਿਕਾਰੀਆਂ ਦੀ ਹੋਵੇਗੀ।

Vinkmag ad
Share Our Daily Posts

News Desk

Read Previous

ਕਿਸ਼ਨਗੜ੍ਹ ਵਿੱਚ ‘ਮੇਰੀ ਰਸੋਈ’ ਯੋਜਨਾ ਤਹਿਤ 200 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ, ਆਪ ਆਗੂਆਂ ਨੇ ਕਿਹਾ—ਮਾਨ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ

Read Next

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ