Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 13, 2026

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ/ਕਪੂਰਥਲਾ ਪੁਲਿਸ ਅਤੇ ਆਬਕਾਰੀ ਵਿਭਾਗ ਦੀ ਸਾਂਝੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਪਿੰਡ ਨਵਾਂ ਪਿੰਡ ਭੱਠੇ ਵਿੱਚ ਵੱਡੀ ਛਾਪੇਮਾਰੀ ਕਰਦਿਆਂ ਨਾਜਾਇਜ਼ ਸ਼ਰਾਬ ਦੇ ਧੰਦੇ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ, ਸ਼ਰਾਬ ਤਿਆਰ ਕਰਨ ਲਈ ਵਰਤੇ ਜਾਂਦੇ ਉਪਕਰਣ ਅਤੇ ਜ਼ਮੀਨ ਹੇਠਾਂ ਬਣਾਈ ਗਈ ਕਰੀਬ 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਬਰਾਮਦ ਕੀਤੀ ਗਈ।
ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀ ਸੁਖਜੀਤ ਸਿੰਘ ਚਾਹਲ ਨੇ ਦੱਸਿਆ ਕਿ 28 ਜੁਲਾਈ ਨੂੰ ਸਵੇਰੇ 6 ਵਜੇ ਸ਼ੁਰੂ ਕੀਤੀ ਗਈ ਛਾਪੇਮਾਰੀ ਰਾਤ ਕਰੀਬ 12:30 ਵਜੇ ਤੱਕ ਜਾਰੀ ਰਹੀ। ਇਸ ਦੌਰਾਨ ਪੁਲਿਸ ਅਤੇ ਆਬਕਾਰੀ ਵਿਭਾਗ ਦੀ ਟੀਮ ਨੇ ਪਿੰਡ ਵਿੱਚ ਚੱਲ ਰਹੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੁੱਧ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ।
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਲੰਬੇ ਸਮੇਂ ਤੋਂ ਨਾਜਾਇਜ਼ ਸ਼ਰਾਬ ਬਣਾਉਣ ਅਤੇ ਇਸ ਦੀ ਸਪਲਾਈ ਕਰਨ ਲਈ ਪੂਰਾ ਨੈੱਟਵਰਕ ਸਥਾਪਤ ਕੀਤਾ ਹੋਇਆ ਸੀ। ਤਲਾਸ਼ੀ ਦੌਰਾਨ ਘਰ ਦੇ ਬੈੱਡਰੂਮ ਅਤੇ ਬਾਥਰੂਮ ਦੇ ਵਿਚਕਾਰ ਪੱਕੇ ਫਰਸ਼ ਹੇਠਾਂ ਬਣਾਈ ਗਈ ਕਰੀਬ 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ, ਪਾਈਪਲਾਈਨ ਸਿਸਟਮ, ਟੱਲੂ ਪੰਪ ਅਤੇ ਸ਼ਰਾਬ ਤਿਆਰ ਕਰਨ ਲਈ ਵਰਤੇ ਜਾਣ ਵਾਲੇ ਹੋਰ ਸਾਮਾਨ ਨੂੰ ਕਬਜ਼ੇ ਵਿੱਚ ਲਿਆ ਗਿਆ।
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਗੈਰਕਾਨੂੰਨੀ ਧੰਦੇ ਰਾਹੀਂ ਸਰਕਾਰ ਦੇ ਮਾਲੀਏ ਨੂੰ ਲੰਬੇ ਸਮੇਂ ਤੋਂ ਭਾਰੀ ਨੁਕਸਾਨ ਪਹੁੰਚਾਇਆ ਜਾ ਰਿਹਾ ਸੀ। ਅਧਿਕਾਰੀਆਂ ਨੇ ਕਿਹਾ ਕਿ ਅਜਿਹੇ ਸਮਾਜ ਵਿਰੋਧੀ ਅਨਸਰ ਨਾ ਸਿਰਫ਼ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾਉਂਦੇ ਹਨ, ਸਗੋਂ ਲੋਕਾਂ ਦੀ ਸਿਹਤ ਨਾਲ ਵੀ ਖਿਲਵਾੜ ਕਰਦੇ ਹਨ।
ਇਸ ਮਾਮਲੇ ਵਿੱਚ ਪੁਲਿਸ ਨੇ ਸੁਖਜੀਤ ਸਿੰਘ ਉਰਫ਼ ਜੀਤੀ ਪੁੱਤਰ ਮਹਿੰਦਰ ਸਿੰਘ ਅਤੇ ਅਜੀਤ ਸਿੰਘ ਪੁੱਤਰ ਗੁਰਦੀਪ ਸਿੰਘ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਆਬਕਾਰੀ ਅਧਿਕਾਰੀ ਸਿਮਰਨਪ੍ਰੀਤ ਸਿੰਘ ਨੇ ਕਿਹਾ ਕਿ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਵਿਰੁੱਧ ਆਉਣ ਵਾਲੇ ਸਮੇਂ ਵਿੱਚ ਵੀ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ।

Vinkmag ad
Share Our Daily Posts

News Desk

Read Previous

ਜਲੰਧਰ ਕੈਂਟ ‘ਚ ਕੈਂਟੋਨਮੈਂਟ ਬੋਰਡ ਅਤੇ ਫੌਜ ਖ਼ਿਲਾਫ਼ ਲੋਕਾਂ ਦਾ ਰੋਸ ਪ੍ਰਦਰਸ਼ਨ, ਸਮੱਸਿਆਵਾਂ ਦਾ ਹੱਲ ਨਾ ਹੋਣ ‘ਤੇ ਤਿੱਖੇ ਸੰਘਰਸ਼ ਦੀ ਚੇਤਾਵਨੀ

Read Next

ਸੜਕ ਵਿੱਚ ਖੱਡੇ ਜਾਂ ਖੱਡਿਆਂ ਵਿੱਚ ਸੜਕ? ਜਲੰਧਰ ਦੀ ਸਰਵਿਸ ਲੇਨ ‘ਤੇ ਹਰ ਰੋਜ਼ ਹਾਦਸੇ, ਪਾਣੀ ਵਿੱਚ ਫਸੀ ਥਾਰ ਨੂੰ ਟਰੈਕਟਰ ਨਾਲ ਕੱਢਣਾ ਪਿਆ